ਸਿੱਖ ਨੌਜਵਾਨਾਂ ਨੂੰ ਧਰਮ ਤੇ ਵਿਰਸੇ ਨਾਲ ਜੋੜਨ ਦੀ ਲੋੜ: ਭਾਈ ਜਤਿੰਦਰਪਾਲ ਸਿੰਘ

ਭਾਈ ਜਤਿੰਦਰਪਾਲ ਸਿੰਘ ਜੇਪੀ ਵੱਲੋਂ ਨੌਜਵਾਨਾਂ ਨੂੰ ਸ਼ਾਨਾਮੱਤੇ ਸਿੱਖ ਇਤਿਹਾਸ ਤੋਂ ਪ੍ਰੇਰਨਾ ਲੈਣ ਦਾ ਸੱਦਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਮਈ:
ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼-4 ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਕਿਹਾ ਹੈ ਕਿ ਸਿੱਖ ਨੌਜਵਾਨਾਂ ਨੂੰ ਧਰਮ ਅਤੇ ਵਿਰਸੇ ਨਾਲ ਜੋੜਨ ਬਹੁਤ ਜਰੂਰੀ ਹੈ। ਇਕ ਬਿਆਨ ਵਿੱਚ ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼-4 ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਕਿਹਾ ਕਿ ਨੌਜਵਾਨ ਹਰ ਧਰਮ ਦਾ ਹਰਿਆਵਲ ਦਸਤਾ ਹੁੰਦੇ ਹਨ, ਇਸ ਲਈ ਹਰ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਵਿੱਚ ਨੌਜਵਾਨਾਂ ਵੱਲੋਂ ਅਹਿਮ ਯੋਗਦਾਨ ਪਾਇਆ ਜਾਂਦਾ ਹੈ। ਇਸ ਲਈ ਨੌਜਵਾਨਾਂ ਨੂੰ ਆਪਣੇ ਸ਼ਾਨਾਮੱਤੇ ਸਿੱਖ ਇਤਿਹਾਸ ਅਤੇ ਸਿੱਖ ਯੋਧਿਆਂ ਵੱਲੋਂ ਦਿੱਤੀਆਂ ਕੁਰਬਾਨੀਆਂ ਦੀ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ।
ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਕਿਹਾ ਕਿ ਹਰ ਧਰਮ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੰਦਾ ਹੈ ਅਤੇ ਹਰ ਧਰਮ ਆਪਸ ਵਿੱਚ ਜੋੜਦਾ ਹੈ, ਤੋੜਦਾ ਨਹੀਂ। ਸਾਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਆਪਣੇ ਧਰਮ ਵਿਚ ਵੀ ਪਰਪੱਕ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਕੁਝ ਸਿੱਖ ਨੌਜਵਾਨ ਸਿੱਖੀ, ਬਾਣੇ ਤੋਂ ਦੂਰ ਹੁੰਦੇ ਜਾ ਰਹੇ ਹਨ ਜੋ ਕਿ ਚਿੰਤਾ ਦਾ ਵਿਸ਼ਾ ਹੈ। ਅਸਲ ਵਿਚ ਇਹਨਾਂ ਨੌਜਵਾਨਾਂ ਨੂੰ ਪਿਆਰ ਨਾਲ ਪ੍ਰੇਰ ਕੇ ਧਰਮ ਵੱਲ ਲਿਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰ ਨੌਜਵਾਨ ਨੂੰ ਹਰ ਦਿਨ ਦੀ ਸ਼ੁਰੂਆਤ ਪਰਮਾਤਮਾ ਦਾ ਨਾਮ ਲੈ ਕੇ ਕਰਨੀ ਚਾਹੀਦੀ ਹੈ ਅਤੇ ਹਰ ਦਿਨ ਧਾਰਮਿਕ ਸਥਾਨਾਂ ਉਪਰ ਨਤਮਸਤਕ ਹੋਣਾ ਚਾਹੀਦਾ ਹੈ। ਖਾਸ ਕਰਕੇ ਸਿੱਖ ਨੌਜਵਾਨਾਂ ਨੂੰ ਹਰ ਦਿਨ ਸਵੇਰੇ ਸ਼ਾਮ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋਣਾ ਚਾਹੀਦਾ ਹੈ। ਸਿੱਖ ਨੌਜਵਾਨਾਂ ਨੂੰ ਧਰਮ ਅਤੇ ਸ਼ਾਨਾਮੱਤੇ ਇਤਿਹਾਸ ਦੀ ਜਾਣਕਾਰੀ ਦੇਣ ਲਈ ਵਿਸ਼ੇਸ਼ ਉਪਰਾਲੇ ਕਰਨੇ ਚਾਹੀਦੇ ਹਨ।

Load More Related Articles
Load More By Nabaz-e-Punjab
Load More In Awareness/Campaigns

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…