ਨੌਜਵਾਨ ਪੀੜੀ ਨੂੰ ਗੁਰਬਾਣੀ ਨਾਲ ਜੁੜਨ ਤੇ ਜੋੜਨ ਦੀ ਲੋੜ: ਕੁਲਵੰਤ ਸਿੰਘ

‘ਆਪ’ ਵਿਧਾਇਕ ਕੁਲਵੰਤ ਸਿੰਘ ਤੇ ਹੋਰ ਆਗੂ ਵੱਖ-ਵੱਖ ਗੁਰੂ-ਘਰਾਂ ਵਿੱਚ ਨਤਮਸਤਕ ਹੋਏ

ਨਬਜ਼-ਏ-ਪੰਜਾਬ, ਮੁਹਾਲੀ, 17 ਜਨਵਰੀ:
ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਅਤੇ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਬੁੱਧਵਾਰ ਨੂੰ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਸਬੰਧੀ ਵੱਖ-ਵੱਖ ਗੁਰਦੁਆਰਿਆਂ ਵਿੱਚ ਨਤਮਸਤਕ ਹੋਏ ਅਤੇ ਸ਼ਬਦ ਕੀਰਤਨ ਸੁਣਿਆ। ਇਸ ਮੌਕੇ ਬੋਲਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਅਜੋਕੀ ਨੌਜਵਾਨ ਪੀੜ੍ਹੀ ਨੂੰ ਗੁਰਬਾਣੀ ਨਾਲ ਜੁੜਨ ਅਤੇ ਜੋੜਨ ਦੀ ਸਖ਼ਤ ਲੋੜ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਆਪਣਾ ਪੂਰਾ ਪਰਿਵਾਰ ਕੌਮ ਅਤੇ ਧਰਮ ਖ਼ਾਤਰ ਕੁਰਬਾਨ ਕਰ ਦਿੱਤਾ। ਲਿਹਾਜ਼ਾ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਦੇ ਦੱਸੇ ਰਾਹ ’ਤੇ ਚੱਲਣ ਅਤੇ ਲੋੜਵੰਦਾਂ ਮਦਦ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਨੇ ਇੱਕ ਅਜਿਹੀ ਸਿੱਖ ਕੌਮ ਦੀ ਨੀਂਹ ਰੱਖੀ, ਜੋ ਕਦੇ ਅਣਖ ਅਤੇ ਧਰਮ ਦੀ ਰੱਖਿਆ ਤੋਂ ਪਿੱਛੇ ਨਹੀਂ ਹਟੀ। ਉਨ੍ਹਾਂ ਕਿਹਾ ਕਿ ਸਿੱਖਾਂ ਵਿਚਲੀ ਨਿਮਰਤਾ ਅਤੇ ਬਹਾਦਰੀ ਦੀ ਮਿਸਾਲ ਦੁਨੀਆ ਵਿੱਚ ਹੋਰ ਕਿਧਰੇ ਦੇਖਣ ਨੂੰ ਨਹੀਂ ਮਿਲਦੀ ਹੈ।

ਇਸ ਮੌਕੇ ‘ਆਪ’ ਆਗੂ ਬੱਬੀ ਬਾਦਲ, ਕੁਲਦੀਪ ਸਿੰਘ ਸਮਾਣਾ, ਕੌਂਸਲਰ ਗੁਰਮੀਤ ਕੌਰ, ਸਾਬਕਾ ਕੌਂਸਲਰ ਗੁਰਮੁੱਖ ਸਿੰਘ ਸੋਹਲ, ਆਰਪੀ ਸ਼ਰਮਾ, ਹਰਮੇਸ਼ ਸਿੰਘ ਕੁੰਭੜਾ, ਅਮਰਜੀਤ ਸਿੰਘ ਪਾਹਵਾ, ਹਰਬਿੰਦਰ ਸਿੰਘ ਸੈਣੀ, ਨੰਬਰਦਾਰ ਹਰਸੰਗਤ ਸਿੰਘ, ਹਰਦੀਪ ਸਿੰਘ, ਪ੍ਰੀਤਮ ਸਿੰਘ, ਸਤਪਾਲ ਸਿੰਘ ਬਾਗੀ, ਬਲਜਿੰਦਰ ਸਿੰਘ ਬੇਦੀ, ਨਿਰਮਲ ਸਿੰਘ, ਮਨਮੋਹਨ ਸਿੰਘ, ਬਲਵੀਰ ਸਿੰਘ, ਰਵਿੰਦਰ ਸਿੰਘ, ‘ਆਪ’ ਬਲਾਕ ਪ੍ਰਧਾਨ ਪ੍ਰਭਜੋਤ ਕੌਰ ਜੋਤੀ, ਹਰਜੀਤ ਸਿੰਘ, ਆਰਐਸ ਢਿੱਲੋਂ, ਜਸਪਾਲ ਸਿੰਘ ਮਟੌਰ, ਰਾਜੀਵ ਵਸ਼ਿਸ਼ਟ, ਗੁਰਮੇਲ ਸਿੰਘ, ਹਰਭਾਗ ਸਿੰਘ, ਨਿਰਵੈਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …