Share on Facebook Share on Twitter Share on Google+ Share on Pinterest Share on Linkedin ਕੁਰਾਲੀ ਵਿੱਚ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਈ ਜਾਵੇਗੀ: ਭਾਰਤ ਭੂਸ਼ਨ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 25 ਨਵੰਬਰ: ਸਥਾਨਕ ਸ਼ਹਿਰ ਵਿੱਚ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਅਤੇ ਸ਼ਹਿਰ ਵਿੱਚ ਅਮਨ ਸਾਂਤੀ ਵਾਲਾ ਮਾਹੌਲ ਬਣਾਉਣ ਲਈ ਐਸਐਚਓ ਭਰਤ ਭੂਸ਼ਨ ਨੇ ਆਮ ਸ਼ਹਿਰੀਆਂ ਅਤੇ ਮੀਡੀਆ ਕਰਮੀਆਂ ਨਾਲ ਮੀਟਿੰਗ ਕਰਕੇ ਸ਼ਹਿਰ ਵਾਸੀਆਂ ਤੋਂ ਸਹਿਯੋਗ ਦੀ ਮੰਗ ਕੀਤੀ। ਸ਼ਹਿਰ ਵਿੱਚ ਸਮਾਜ ਵਿਰੋਧੀ ਅਨਸਰਾਂ ਦੇ ਵਿਰੁੱਧ ਕਾਰਵਾਈ ਕਰਨ ਦੇ ਉਦੇਸ਼ ਨਾਲ ਕੀਤੀ ਇਸ ਮੀਟਿੰਗ ਦੌਰਾਨ ਐਸਐਚਓ ਭਰਤ ਭੂਸ਼ਨ ਨੇ ਪਹਿਲਾਂ ਸ਼ਹਿਰ ਦੀਆਂ ਸਮਸਿਆਵਾਂ ਸਬੰਧੀ ਵਿਚਾਰ ਵਿਟਾਂਦਰਾ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਬਾਹਰ ਤੋਂ ਆਉਣ ਵਾਲੇ ਸ਼ਰਾਰਤੀ ਲੋਕ ਹੀ ਸਮਾਜ ਵਿਰੋਧੀ ਕੰਮ ਕਰਦੇ ਹਨ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਜਿਥੇ ਆਪਣੇ ਕਿਰਾਏਦਾਰਾਂ ਅਤੇ ਨੌਕਰਾਂ ਸਬੰਧੀ ਪੁਲਿਸ ਨੂੰ ਜਾਣਕਾਰੀ ਦੇਣ ਦੀ ਅਪੀਲ ਕੀਤੀ ਉੱਥੇ ਫੈਕਟਰੀ ਮਾਲਕਾਂ ਨੂੰ ਵੀ ਫੈਕਟਰੀ ਵਿੱਚ ਕੰਮ ਕਰਦੇ ਕਾਮਿਆਂ ਸਬੰਧੀ ਪੂਰੀ ਜਾਣਕਾਰੀ ਪੁਲੀਸ ਨੂੰ ਮੁਹੱਈਆ ਕਰਵਾਉਣ ਲਈ ਕਿਹਾ ਤਾਂ ਜੋ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਕੂਲਾਂ ਦੇ ਸਮੇ ਮਨਚੱਲਿਆਂ ਉੱਤੇ ਸਿਕੰਜਾ ਕੱਸਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰਕੇ ਸ਼ਹਿਰ ਵਿਚ ਨਾਕੇ ਲਗਾਏ ਜਾਣਗੇ। ਉਨ੍ਹਾਂ ਨੇ ਕਿਹਾ ਕਿ ਸ਼ਹਿਰ ਵਿਚ ਮੋਟਰਸਾਇਕਲਾਂ ਦੇ ਪਟਾਖੇ ਚਲਾਉਣ ਵਾਲਿਆਂ ਅਤੇ ਪ੍ਰੈਸ਼ਰ ਹੋਰਨ ਵਜਾਉਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਐਸਐਚਓ ਭਰਤ ਭੂਸ਼ਨ ਨੇ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਵਿਅਕਤੀ ਤੇ ਸ਼ੱਕ ਹੋਣ ਦੀ ਸੂਰਤ ਵਿੱਚ ਤੁਰੰਤ ਪੁਲਿਸ ਨੂੰ ਇਤਲਾਹ ਦੇਣ ਦੀ ਅਪੀਲ ਕੀਤੀ। ਇਸੇ ਦੌਰਾਨ ਉਨ੍ਹਾਂ ਸ਼ਹਿਰ ਵਿਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦਾ ਭਰੋਸਾ ਵੀ ਦਿੱਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ