ਖਾਲਸਾ ਸਿਰਜਣਾਂ ਦਿਵਸ ਦੇ ਮੌਕੇ ਪੰਥਕ ਬੁੱਧੀਜੀਵੀਆਂ ਨੂੰ ਕੌਮੀ ਮਸਲਿਆਂ ਤੇ ਇੱਕ ਰਾਏ ਬਣਾਉਣ ਦੀ ਲੋੜ: ਬੱਬੀ ਬਾਦਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਪਰੈਲ:
ਸਰਬੱਤ ਦਾ ਭਲਾ ਮੰਗਣ ਵਾਲੀ ਸਿੱਖ ਕੌਮ ਦੇ ਬੁੱਧੀਜੀਵੀ ਅਤੇ ਚੇਤਨ ਵਰਗ ਨੂੰ ਚਾਹੀਦਾ ਹੈ ਕਿ ਉਹ ਅਹਿਮ ਪੰਥਕ ਮਸਲਿਆਂ ਤੇ ਕੌਮ ਦੀ ਇੱਕਰਾਏ ਬਣਾਉਣ ਵਿੱਚ ਆਪਣਾ ਅਹਿਮ ਰੋਲ ਨਿਭਾਉਣ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਸੇਵਾਦਾਰ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਖਾਲਸਾ ਸਿਰਜਣਾਂ ਦਿਵਸ ਦੇ ਇਤਿਹਾਸਕ ਮੌਕੇ ਤੇ ਮੋਹਾਲੀ ਦੇ ਫੇਜ਼ 11 ਦੇ ਗੁਰੂ ਘਰਾਂ ਵਿੱਚ ਨਤਮਸਤਕ ਹੋਣ ਉਪਰੰਤ ਪ੍ਰਗਟ ਕੀਤੇ। ਬੱਬੀ ਬਾਦਲ ਨੇ ਜਿੱਥੇ ਇਸ ਮਹਾਨ ਦਿਹਾੜੇ ਦੀ ਸਮੁੱਚੀ ਕੌਮ ਨੂੰ ਅਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਉਥੇ ਉਹਨਾਂ ਕਿਹਾ ਕਿ ਵੱਡੀਆਂ ਕੁਰਬਾਨੀਆਂ ਕਰਕੇ ਕੌਮ ਅੱਜ ਇਸ ਮੁਕਾਮ ਤੇ ਪਹੁੰਚੀ ਹੈ ਅਤੇ ਸਾਡੇ ਬੁੱਧੀਜੀਵੀ ਵਰਗ ਨੂੰ ਚਾਹੀਦਾ ਹੈ ਕਿ ਉਹ ਕੌਮੀ ਮਸਲਿਆਂ ਤੇ ਪੰਥ ਨੂੰ ਸੇਧ ਦੇਣ ਦਾ ਅਹਿਮ ਕੰਮ ਕਰਨ।
ਬੱਬੀ ਬਾਦਲ ਨੇ ਸੰਗਤਾਂ ਨੂੰ ਪਤਿਤਪੁਣੇ ਅਤੇ ਸਮਾਜਿਕ ਬੁਰਾਈਆਂ ਖਿਲਾਫ ਡਟਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਸਿੱਖ ਕੌਮ ਬਹੁਤ ਹੀ ਵਿਸ਼ੇਸ਼ ਸਥਾਨ ਰੱਖਣ ਵਾਲੀ ਕੌਮ ਹੈ ਅਤੇ ਸਾਨੂੰ ਬਾਕੀਆਂ ਲਈ ਚਾਨਣ ਮੁਨਾਰੇ ਬਣਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਿਆਸੀ ਧੜੇਬੰਦੀ ਤੋਂ ਉੱਪਰ ਉੱਠ ਕੇ ਸਮੁੱਚੇ ਪੰਥ ਦੀ ਕੌਮੀ ਮੁੱਦਿਆਂ ਤੇ ਇੱਕ ਰਾਏ ਹੋਣੀ ਬਹੁਤ ਜ਼ਰੂਰੀ ਹੈ। ਇਸ ਮੌਕੇ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਘਰ ਦੀਆਂ ਸੇਵਾਵਾਂ ਵਿੱਚ ਯੋਗਦਾਨ ਪਾਉਣ ਲਈ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਜਿੱਥੇ ਗੁਰਦੁਆਰਾ ਫੇਜ11 ਦੇ ਪ੍ਰਧਾਨ ਹਰਪਾਲ ਸਿੰਘ ਸੋਢੀ, ਸਾਬਕਾ ਪ੍ਰਧਾਨ ਬਲਵੀਰ ਸਿੰਘ ਖਾਲਸਾ, ਜਸਵਿਦਰ ਸਿੰਘ, ਜਗਮੇਲ ਸਿੰਘ, ਸਤਨਾਮ ਸਿੰਘ, ਜਸਰਾਜ ਸਿੰਘ ਸੋਨੂੰ, ਗੁਰਦੀਪ ਸਿੰਘ, ਰਣਜੀਤ ਸਿੰਘ ਬਰਾੜ ਮੀਤ ਪ੍ਰਧਾਨ ਯੂਥ ਅਕਾਲੀ ਦਲ, ਬੀ.ਐੱਸ.ਸਿੱਧੂ, ਜਗਤਾਰ ਸਿੰਘ ਘੜੂੰਆਂ, ਸੁਖਪਾਲ ਸਿੰਘ, ਜਸਪਾਲ ਸਿੰਘ, ਅਮਰਜੀਤ ਸਿੰਘ, ਹਰਵਿੰਦਰ ਸਿੰਘ, ਹਰਚੇਤ ਸਿੰਘ ਅਤੇ ਬਹੁਤ ਸਾਰੀ ਸੰਗਤ ਹਾਜ਼ਰ ਸੀ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…