Share on Facebook Share on Twitter Share on Google+ Share on Pinterest Share on Linkedin ਨੌਜਵਾਨ ਵਰਗ ਅਤੇ ਅੌਰਤਾਂ ਨੂੰ ਖੂਨਦਾਨ ਲਈ ਲਾਮਬੰਦ ਕਰਨਾ ਸਮੇਂ ਦੀ ਮੁੱਖ ਲੋੜ: ਮੇਅਰ ਕੁਲਵੰਤ ਸਿੰਘ ਵਿਸ਼ਵਾਸ ਫਾਉਂਡੇਸ਼ਨ, ਲਾਇਨਜ ਕਲੱਬ ਪੰਚਕੂਲਾ ਪ੍ਰੀਮੀਅਰ ਵੱਲੋਂ ਸੈਕਟਰ-82 ਵਿੱਚ ਖੂਨਦਾਨ, ਮੇਅਰ ਨੇ ਕੀਤਾ ਉਦਘਾਟਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਨਵੰਬਰ: ਖੂਨਦਾਨ ਹੀ ਸਭ ਤੋਂ ਉਤਮ ਦਾਨ ਹੈ। ਸਾਡੇ ਵੱਲੋਂ ਦਾਨ ਵਿੱਚ ਦਿੱਤੀ ਖੂਨ ਦੀ ਇੱਕ ਇੱਕ ਬੂੰਦ ਨਾਲ ਕਿਸੇ ਲੋੜਵੰਦ ਵਿਅਕਤੀ ਦੀ ਬੇਹੱਦ ਕੀਮਤੀ ਜਾਨ ਬਚਾਈ ਜਾ ਸਕਦੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮੁਹਾਲੀ ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਨੇ ਅੱਜ ਇੱਥੇ ਵਿਸ਼ਵਾਸ ਫਾਉਂਡੇਸ਼ਨ, ਲਾਇਨਜ ਕਲੱਬ ਪੰਚਕੂਲਾ ਪ੍ਰੀਮੀਅਰ ਵੱਲੋਂ ਜੇਐਲਪੀਐਲ ਅਤੇ ਐਚਡੀਐਫਸੀ ਬੈਂਕ ਦੇ ਸਹਿਯੋਗ ਨਾਲ ਸਕਾਨਕ ਸੈਕਟਰ-82 ਦੇ ਜੇਐਲਪੀਐਲ ਇੰਡਸਟਰੀਅਲ ਪਾਰਕ ਵਿੱਚ ਲਗਾਏ ਗਏ ਖੂਨਦਾਨ ਕੈਂਪ ਵਿੱਚ ਇਕੱਤਰ ਵਿਅਕਤੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਬਿਮਾਰੀਆਂ ਅਤੇ ਸੜਕ ਹਾਦਸਿਆਂ ਦੇ ਸ਼ਿਕਾਰ ਵੱਡੀ ਗਿਣਤੀ ਵਿਅਕਤੀ ਹਰ ਸਾਲ ਹੀ ਖੂਨ ਨਾ ਮਿਲਣ ਕਾਰਨ ਆਪਣੀ ਜਾਨ ਤੋਂ ਹੱਥ ਧੋ ਬੈਠਦੇ ਹਨ। ਇਸ ਲਈ ਅਜਿਹੇ ਲੋਕਾਂ ਦੀ ਜ਼ਿੰਦਗੀ ਬਚਾਉਣ ਲਈ ਖੂਨਦਾਨ ਕੈਂਪ ਲਗਾ ਕੇ ਖੂਨਦਾਨ ਕਰਨਾ ਬਹੁਤ ਹੀ ਜ਼ਰੂਰੀ ਹੈ। ਉਹਨਾਂ ਕਿਹਾ ਕਿ ਖੂਨਦਾਨ ਲਈ ਨੌਜਵਾਨਾਂ ਅਤੇ ਅੌਰਤਾਂ ਨੂੰ ਲਾਮਬੰਦ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਵਿਸ਼ਵਾਸ ਫਾਉਂਡੇਸਨ ਦੀ ਜਨਰਲ ਸਕੱਤਰ ਨੀਲਿਮਾ ਵਿਸ਼ਵਾਸ ਨੇ ਦੱਸਿਆ ਕਿ ਇਸ ਕੈਂਪ ਦੀ ਸ਼ੁਰੂਆਤ ਮੇਅਰ ਕੁਲਵੰਤ ਸਿੰਘ ਨੇ ਦੀਪ ਜਗਾ ਦੇ ਕੀਤੀ ਗਈ। ਇਸ ਕੈਂਪ ਵਿੱਚ 150 ਖੂਨਦਾਨੀਆਂ ਨੇ ਖੂਨਦਾਨ ਕੀਤਾ। ਇਸ ਮੌਕੇ ਪੀਜੀਆਈ ਚੰਡੀਗੜ੍ਹ ਤੋਂ ਆਈ ਡਾਕਟਰਾਂ ਦੀ ਟੀਮ ਨੇ ਖੂਨ ਦੇ ਯੂਨਿਟ ਇੱਕਤਰ ਕੀਤੇ। ਇਸ ਮੌਕੇ ਖੂਨਦਾਨੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਵੀ ਵੰਡੇ ਗਏ। ਇਸ ਮੌਕੇ ਡਾ. ਐਸ.ਐਸ. ਭੰਵਰਾ, ਰਵੀ ਮੇਹਰਾ, ਪ੍ਰੇਮ ਲੁਥਰਾ, ਪਰਮਿੰਦਰ ਸਿੰਘ, ਸ਼ਾਇਨੀ ਆਹੂਜਾ, ਮਨਜੀਤ ਭੰਵਰਾ, ਰੇਨੂੰ ਬਖ਼ਸ਼ੀ, ਹੰਸਾ ਧੰਜਲ, ਪੁਨੀਤ ਕੇ ਸਿੰਘ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ