ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਲੋੜ: ਕੁਲਵੰਤ ਸਿੰਘ

ਲੀਓ ਕਲੱਬ ਟਰਾਈਸਿਟੀ ਅਤੇ ਲਾਇਨਜ਼ ਕਲੱਬ ਪੰਚਕੂਲਾ ਵੱਲੋਂ ਮੈਗਾ ਰੁੱਖ ਲਗਾਓ ਮੁਹਿੰਮ ਸ਼ੁਰੂ

ਨਬਜ਼-ਏ-ਪੰਜਾਬ, ਮੁਹਾਲੀ, 3 ਜੁਲਾਈ:
ਲੀਓ ਕਲੱਬ ਟਰਾਈਸਿਟੀ ਵੱਲੋਂ ਲਾਇਨਜ਼ ਕਲੱਬ ਪੰਚਕੂਲਾ ਪ੍ਰੀਮੀਅਰ ਦੇ ਸਹਿਯੋਗ ਨਾਲ ਮੈਗਾ ਰੁੱਖ ਲਗਾਓ ਮੁਹਿੰਮ ਤਹਿਤ ਅੱਜ ਇੱਥੋਂ ਦੇ ਸੈਕਟਰ-82 ਵਿੱਚ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ। ‘ਆਪ’ ਵਿਧਾਇਕ ਕੁਲਵੰਤ ਸਿੰਘ ਅਤੇ ਪ੍ਰਾਜੈਕਟ ਇੰਚਾਰਜ ਡਾ. ਐਸਐਸ ਭੰਵਰਾ ਨੇ ਸਾਂਝੇ ਤੌਰ ’ਤੇ ਬੂਟਾ ਲਗਾ ਕੇ ਇਸ ਮੁਹਿੰਮ ਨੂੰ ਅੱਗੇ ਤੋਰਿਆ ਗਿਆ। ਲਾਇਨਜ਼ ਕਲੱਬ ਪੰਚਕੂਲਾ ਪ੍ਰੀਮੀਅਰ ਵੱਲੋਂ 5 ਜੁਲਾਈ ਤੱਕ ਮੈਗਾ ਰੁੱਖ ਲਗਾਓ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਲੀਓ ਕਲੱਬ ਟਰਾਈਸਿਟੀ ਅਤੇ ਲਾਇਨਜ਼ ਕਲੱਬ ਪੰਚਕੂਲਾ ਪ੍ਰੀਮੀਅਰ ਦੇ ਇਸ ਉਪਰਾਲੇ ਸ਼ਲਾਘਾ ਕਰਦਿਆਂ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਨੂੰ ਆਪਣੇ ਜੀਵਨ ਵਿੱਚ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ ਅਤੇ ਭਵਿੱਖ ਉਨ੍ਹਾਂ ਦੀ ਸਹੀ ਤਰੀਕੇ ਨਾਲ ਸੰਭਾਲ ਕਰਨੀ ਚਾਹੀਦੀ ਹੈ।
ਡਾ. ਐਸਐਸ ਭੰਵਰਾ ਅਤੇ ਲਾਇਨਜ ਕਲੱਬ ਦੇ ਪ੍ਰਧਾਨ ਦਿਨੇਸ਼ ਸਚਦੇਵਾ ਨੇ ਕਿਹਾ ਕਿ ਲੀਓ ਕਲੱਬ ਟਰਾਈਸਿਟੀ ਅਤੇ ਲੋਇਨ ਲਾਇਨ ਇਜ ਲਾਇਨਜ਼ ਕਲੱਬ ਪੰਚਕੂਲਾ ਪ੍ਰੀਮੀਅਰ ਵੱਲੋਂ ਮੈਗਾ ਰੁੱਖ ਲਗਾਓ ਮੁਹਿੰਮ ਤਹਿਤ ਆਪੋ-ਆਪਣੇ ਏਰੀਆ ਵਿੱਚ ਵੱਡੇ ਪੱਧਰ ’ਤੇ ਪੌਦੇ ਲਗਾਏ ਜਾਣਗੇ। ਇਸ ਮੌਕੇ ਪਰਮਿੰਦਰ ਸਿੰਘ, ਰਮਨ ਕੁਮਾਰ, ਐਚਐਸ ਬਰਾੜ, ਸਾਬਕਾ ਕੌਂਸਲਰ ਆਰਪੀ ਸ਼ਰਮਾ, ਹਰਪਾਲ ਸਿੰਘ ਚੰਨਾ, ਹਰਮੇਸ਼ ਸਿੰਘ ਕੁੰਭੜਾ, ਡਾ. ਕੁਲਦੀਪ ਸਿੰਘ, ਹਰਜੋਤ ਸਿੰਘ ਗੱਬਰ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਵਫ਼ਾਦਾਰ ਵਰਕਰਾਂ ਦੇ ਮਾਣ-ਸਨਮਾਨ ’ਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਸੁਖਬੀਰ ਬਾਦਲ

ਵਫ਼ਾਦਾਰ ਵਰਕਰਾਂ ਦੇ ਮਾਣ-ਸਨਮਾਨ ’ਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਸੁਖਬੀਰ ਬਾਦਲ ਮੁਹਾਲੀ ਦੇ ਅਕਾਲੀ ਆ…