ਪੰਜਾਬ ਦੀ ਤਰੱਕੀ ਲਈ ਆਪ ਤੇ ਕਾਂਗਰਸ ਨੂੰ ਬਾਹਰ ਦਾ ਰਸਤਾ ਦਿਖਾਉਣ ਦੀ ਲੋੜ: ਰਣਜੀਤ ਗਿੱਲ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 24 ਜਨਵਰੀ:
ਸਥਾਨਕ ਸ਼ਹਿਰ ਦੇ ਵਾਰਡ ਨੰਬਰ-11 ਵਿੱਚ ਇੰਦਰਬੀਰ ਸਿੰਘ ਦੇ ਗ੍ਰਹਿ ਵਿਖੇ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਰਣਜੀਤ ਸਿੰਘ ਗਿੱਲ ਦੇ ਹੱਕ ਵਿੱਚ ਮੀਟਿੰਗ ਕੀਤੀ ਗਈ ਜਿਸ ਵਿਚ ਰਣਜੀਤ ਸਿੰਘ ਗਿੱਲ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਤੋਂ ਪੰਜਾਬ ਦੇ ਭਲੇ ਦੀ ਕੋਈ ਆਸ ਨਹੀਂ ਕੀਤੀ ਜਾ ਸਕਦੀ। ਕਿਸਾਨਾਂ ਸਮੇਤ ਹਰ ਵਰਗ ਲਈ ਬਾਦਲ ਸਰਕਾਰ ਨੇ ਵੱਖ-ਵੱਖ ਸਕੀਮਾਂ ਚਾਲੂ ਕੀਤੀਆਂ ਹਨ। ਜਿਸ ਕਾਰਨ ਅੱਜ ਪੰਜਾਬ ਖੁਸ਼ਹਾਲੀ ਦੇ ਰਾਹ ’ਤੇ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਆਪ ਅਤੇ ਕਾਂਞਰਸ ਨੂੰ ਸਿਆਸੀ ਪਿੜ ’ਚੋਂ ਬਾਹਰ ਦਾ ਰਸਤਾ ਦਿਖਾਉਣ ਦੀ ਸਖ਼ਤ ਲੋੜ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਸਰਕਾਰਾਂ ਨੇ ਕਦੇ ਵੀ ਸੂਬੇ ਦੀ ਖੁਸ਼ਹਾਲੀ ਲਈ ਕੁੱਝ ਨਹੀਂ ਕੀਤਾ ਹੈ ਅਤੇ ਕੇਜਰੀਵਾਲ ਦੀ ਦਿੱਲੀ ਸਰਕਾਰ ਦੀ ਅਸਲੀਅਤ ਤੋਂ ਲੋਕ ਜਾਣੂ ਹਨ। ਉਨ੍ਹਾਂ ਕਿਹਾ ਕਿ ਆਪ ਦੇ ਕੁ-ਸ਼ਾਸਨ ਦਾ ਪਤਾ ਦਿੱਲੀ ਵਾਸੀ ਖ਼ੁਦ ਬਿਆਨ ਕਰ ਰਹੇ ਹਨ। ਮੌਜੂਦਾ ਸਮੇਂ ਵਿੱਚ ਦਿੱਲੀ ਦੇ ਲੋਕ ਨਰਕ ਭੋਗਣ ਲਈ ਮਜਬੂਰ ਹਨ ਜਦੋਂ ਕਿ ਪੰਜਾਬ ਵਿੱਚ ਕੇਜਰੀਵਾਲ ਝੂਠੇ ਵਾਅਦੇ ਕਰਕੇ ਲੋਕਾਂ ਨੂੰ ਗੁੰਮਰਾਹ ਕਰਕ ਪੰਜਾਬ ਵਿੱਚ ਸੱਤਾ ’ਤੇ ਕਾਬਜ਼ ਹੋਣਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕੇਜਰੀਵਾਲ ਦਾ ਇਹ ਸੁਪਨਾ ਕਦੇ ਵੀ ਪੂਰਾ ਨਹੀਂ ਹੋਣ ਦੇਣਗੇ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਇੰਦਰਬੀਰ ਸਿੰਘ ਕੁਰਾਲੀ ਨੇ ਲੋਕਾਂ ਨੂੰ ਤੀਜੀ ਵਾਰ ਅਕਾਲੀ-ਭਾਜਪਾ ਗੱਠਜੋੜ ਸਰਕਾਰ ਬਣਾਉਣ ਦੀ ਅਪੀਲ ਕੀਤੀ। ਇਸ ਮੌਕੇ ਅਕਾਲੀ ਦਲ ਕਿਸਾਨ ਵਿੰਗ ਪੰਜਾਬ ਦੇ ਮੀਤ ਪ੍ਰਧਾਨ ਦਲਵਿੰਦਰ ਸਿੰਘ ਕਿਸ਼ਨਪੁਰਾ, ਮਾਸਟਰ ਭਾਰਤ ਭੂਸ਼ਨ, ਗੁਰਚਰਨ ਸਿੰਘ ਸੈਣੀ, ਜਸਪ੍ਰੀਤ ਸਿੰਘ ਜੱਸੀ, ਅਸ਼ਵਨੀ ਕੁਮਾਰ ਬਿੱਟੂ, ਮਾਸਟਰ ਜਸ਼ਮਰ ਸਿੰਘ, ਜਸਵੀਰ ਸਿੰਘ ਰਕੌਲੀ, ਹਰਮਿੰਦਰ ਸਿੰਘ ਕਾਲਾ, ਸ਼ਿਵ ਰਾਜ ਸੋਢੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…