ਗਰਮੀਆਂ ਦੇ ਮੌਸਮ ਨੂੰ ਮੁੱਖ ਰੱਖਦਿਆਂ ਬੀਮਾਰੀਆਂ ਤੋਂ ਬਚਾਅ ਲਈ ਸ਼ਹਿਰਾਂ ਤੇ ਕਸਬਿਆਂ ਵਿੱਚ ਸਫਾਈ ਮੁਹਿੰਮ ਵਿੱਢੀ ਜਾਵੇ: ਡੀਸੀ ਸਪਰਾ

ਪਾਣੀ ਦੀਆ ਟੈਂਕੀਆਂ ਤੇ ਪਾਈਪਾਂ ’ਚੋਂ ਪਾਣੀ ਦੀ ਲੀਕੇਜ਼ ਨੂੰ ਬੰਦ ਕਰਨ ਦੀਆਂ ਹਦਾਇਤਾਂ ਜਾਰੀ

ਡੀਸੀ ਸ੍ਰੀਮਤੀ ਸਪਰਾ ਵੱਲੋਂ ਵਾਟਰ ਸਪਲਾਈ ਤੇ ਸੈਨੀਟੇਸ਼ਨ, ਨਗਰ ਨਿਗਮ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਮਾਰਚ:
ਆਉਣ ਵਾਲੀਆਂ ਗਰਮੀਆਂ ਦੇ ਮੌਸਮ ਨੂੰ ਮੁੱਖ ਰੱਖਦਿਆਂ ਅਜਿਹੇ ਅਗਾਂਊ ਪ੍ਰਬੰਧ ਮੁਕਮੰਲ ਕੀਤੇ ਜਾਣ ਜਿਸ ਨਾਲ ਲੋਕਾਂ ਦਾ ਮੇਲੇਰੀਏ, ਡੇਂਗੂ, ਬੁਖਾਰ ਅਤੇ ਗਰਮੀ ਦੇ ਦਿਨਾਂ ਵਿੱਚ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਹੋ ਸਕੇ । ਇਹ ਹਦਾਇਤਾ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਜਿਲਾ੍ਹ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਿਹਤ ਵਿਭਾਗ, ਵਾਟਰ ਸਪਲਾਈ ਤੇ ਸ਼ੈਨੀਟੇਸ਼ਨ, ਨਗਰ ਨਿਗਮ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਦੀ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀਆਂ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸੰਯੁਕਤ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਅਵਨੀਤ ਕੌਰ ਨੂੰ ਆਖਿਆ ਕਿ ਉਹ ਗਰਮੀਆਂ ਦੇ ਮੌਸਮ ਨੂੰ ਮੁੱਖ ਰੱਖਦਿਆਂ ਸ਼ਹਿਰ ਦੀ ਸਫਾਈ ਲਈ ਵਿਸ਼ੇਸ ਮੁਹਿੰਮ ਚਲਾਉਣ ਅਤੇ ਸ਼ਹਿਰ ਦੇ ਸਲੱਮ ਏਰੀਏ ਵਿਚ ਸਫਾਈ ਕਰਵਾਉਣ ਲਈ ਵਿਸ਼ੇਸ ਟੀਮਾਂ ਦਾ ਗਠਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਮੱਖੀਆਂ ਅਤੇ ਮੱਛਰਾਂ ਤੋਂ ਬਚਾਅ ਲਈ ਯੋਜਨਾ ਬੱਧ ਤਰੀਕ ਨਾਲ ਫੌਗਿੰਗ ਵੀ ਸ਼ੁਰੂ ਕਰਵਾਈ ਜਾਵੇ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਵੀ ਆਪੋ ਆਪਣੇ ਸ਼ਹਿਰਾਂ ਅਤੇ ਕਸਬਿਆਂ ਵਿਚ ਸਫਾਈ ਕਰਵਾਉਣ ਦੀਆਂ ਹਦਾਇਤਾਂ ਦਿੱਤੀਆਂ ਅਤੇ ਸ਼ਹਿਰਾਂ ਅਤੇ ਕਸਬਿਆਂ ਵਿਚ ਫੌਗਿੰਗ ਦਾ ਕੰਮ ਸ਼ੁਰੂ ਕਰਵਾਉਣ ਲਈ ਆਖਿਆ। ਸ੍ਰੀਮਤੀ ਸਪਰਾ ਨੇ ਇਸ ਮੌਕੇ ਪਾਣੀ ਵਾਲੀਆਂ ਟੈਂਕੀਆਂ ਜਿਥੋਂ ਕਿ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਹੁੰਦੀ ਹੈ ਉਨ੍ਹਾਂ ਦੀ ਅਤੇ ਪਾਇਪਾਂ ਦੀ ਲੀਕੇਜ਼ ਨੂੰ ਤੁਰੰਤ ਬੰਦ ਕਰਨ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਖੜ੍ਹੇ ਪਾਣੀ ਵਿਚ ਮੱਛਰ ਮੱਖੀਆਂ ਪੈਦਾ ਨਾ ਹੋਣ।
ਇਸ ਮੌਕੇ ਐਕਸੀਅਨ ਵਾਟਰ ਸਪਲਾਈ ਅਤੇ ਸੈਨੀਟੇਸ਼ਨ (ਰੂਰਲ) ਸੁਖਵਿੰਦਰ ਸਿੰਘ ਪੰਧੇਰ ਨੇ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਤਹਿਤ ਦਿਹਾਤੀ ਖੇਤਰ ਵਿਚ ਪਾਖਾਨੇ ਬਣਾਉਣ ਦਾ ਕੰਮ ਮੁਕਮੰਲ ਹੋ ਚੁੱਕਾ ਹੈ ਪ੍ਰੰਤੂ ਕੁਝ ਲੋਕ ਅਜੇ ਵੀ ਖੁੱਲ੍ਹੇ ਵਿਚ ਜਾਂਦੇ ਹਨ ਜਿਨ੍ਹਾਂ ਨੂੰ ਜਾਗਰੂਕ ਕਰਨ ਦੀ ਲੋੜ ਹੈ ਖਾਸ ਕਰਕੇ ਪਿੰਡਾਂ ਦੀਆਂ ਪੰਚਾਇਤਾਂ ਅਤੇ ਮੋਹਤਬਰ ਵਿਆਕਤੀ ਇਸ ਵਿਚ ਵੱਡਾ ਰੋਲ ਅਦਾ ਕਰ ਸਕਦੇ ਹਨ। ਸ੍ਰੀਮਤੀ ਸਪਰਾ ਨੇ ਇਸ ਮੌਕੇ ਅਵਾਰਾ ਕੁੱਤੇ ਜੋ ਕੇ ਲੋਕਾਂ ਲਈ ਗੰਭੀਰ ਸਮੱਸਿਆ ਬਣੇ ਹੋਏ ਹਨ ਉਨ੍ਹਾਂ ਦੀ ਵੱਧ ਰਹੀ ਗਿਣਤੀ ਨੂੰ ਠੱਲ ਪਾਉਣ ਲਈ ਨਗਰ ਨਿਗਮ ਅਤੇ ਪਸ਼ੂ ਪਾਲਣ ਵਿਭਾਗ ਨੂੰ ਮਿਲਕੇ ਨਸਬੰਦੀ ਮੁੰਹਿੰਮ ਚਲਾਉਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਸ਼ਹਿਰ ਨਿਵਾਸੀਆਂ ਜਿਨ੍ਹਾਂ ਨੇ ਪਾਲਤੂ ਕੁੱਤੇ ਰੱਖੇ ਹੋਏ ਹਨ ਉਨ੍ਹਾਂ ਦੀ ਰਜਿਸਟੇ੍ਰਸ਼ਨ ਕਰਵਾਉਣ ਲਈ ਵੀ ਆਖਿਆ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਅਵਾਰਾ ਕੁੱਤਿਆਂ ਤੇ ਕਾਬੂ ਪਾਉਣ ਲਈ ਪ੍ਰਸ਼ਾਸਨ ਨੂੰ ਆਪਣਾ ਪੂਰਾ ਪੂਰਾ ਸਹਿਯੋਗ ਦੇਣ ਤਾਂ ਜੋ ਅਵਾਰਾ ਕੁੱਤੇ ਕਿਸੇ ਦਾ ਨੁਕਸਾਨ ਨਾ ਕਰ ਸਕਣ।
ਸ੍ਰੀਮਤੀ ਸਪਰਾ ਨੇ ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਾਦਇਤਾਂ ਦਿੱਤੀਆਂ ਕਿ ਉਹ ਹੇਠਲੇ ਪੱਧਰ ਤੱਕ ਲੋਕਾਂ ਨੂੰ ਮਲੇਰੀਏ, ਡੇਂਗੂ ਅਤੇ ਸਵਾਇਨ ਫਲੂ ਦੇ ਬਚਾਆ ਪ੍ਰਤੀ ਜਾਗਰੂਕ ਕਰਨ ਅਤੇ ਪਿੰਡ ਪੱਧਰ ਦੇ ਕੈਂਪ ਲਗਾਏ ਜਾਣ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਫੈਲਣ ਦੇ ਕਾਰਣ ਅਤੇ ਉਸ ਦੇ ਬਚਾਅ ਸਬੰਧੀ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਇਸ ਮੌਕੇ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਨਗਰ ਕੌਸਲਾਂ ਦੇ ਕਾਰਜ ਸਾਧਕ ਅਫਸਰਾਂ ਨੂੰ ਕਿਹਾ ਕਿ ਉਹ ਸ਼ਹਿਰਾਂ ਵਿਚ ਮਲੇਰੀਏ ਅਤੇ ਡੇਂਗੂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਢੁਕਵੀਂਆਂ ਥਾਵਾਂ ’ਤੇ ਹੋਰਡਿੰਗ ਜਰੂਰ ਲਗਾਉਣ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ, ਸਿਵਲ ਸਰਜਨ ਡਾ. ਜੈ ਸਿੰਘ, ਸਹਾਇਕ ਕਮਿਸ਼ਨਰ (ਜ) ਜਸਬੀਰ ਸਿੰਘ, ਸਹਾਇਕ ਕਮਿਸ਼ਨਰ(ਸ਼ਿਕਾਇਤਾਂ) ਸ੍ਰੀਮਤੀ ਨਯਨ ਭੁੱਲਰ, ਐਸ.ਸੀ ਨਗਰ ਨਿਗਮ ਸ੍ਰੀ ਨਰੇਸ਼ ਬੱਤਾ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ‘ਮਹਿਲਾ ਦਿਵਸ’ ਨੂੰ ਸਮਰਪਿਤ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ‘ਮਹਿਲਾ ਦਿਵਸ’ ਨੂੰ ਸਮਰਪਿਤ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ …