ਭਰੂਣ ਹੱਤਿਆ ਦੇ ਖ਼ਿਲਾਫ਼ ਲਾਮਬੰਦਾ ਹੋਣਾ ਸਮੇਂ ਦੀ ਮੁੱਖ ਲੋੜ: ਪ੍ਰਿੰਸ

ਅੰਤਰ ਰਾਸ਼ਟਰੀ ਮਹਿਲਾ ਦਿਵਸ ਮੌਕੇ ਨੁੱਕੜ ਨਾਟਕ ‘ਨਵੀਂ ਸੋਚ’ ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਮਾਰਚ:
ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਸਟੇਜ ਕਰਾਫਟ ਸੰਸਥਾ ਮੁਹਾਲੀ ਵੱਲੋਂ ਯੂਥ ਅਕਾਲੀ ਦਲ ਦੇ ਸਹਿਯੋਗ ਨਾਲ ਭਰੂਣ-ਹੱਤਿਆ ਦੇ ਖਿਲਾਫ਼ ‘ਨਵੀਂ ਸੋਚ’ ਨਾਮਕ ਨੁੱਕੜ ਨਾਟਕ ਪੇਸ਼ ਕੀਤਾ ਗਿਆ। ਇਸ ਮੌਕੇ ਛੋਟੀ-ਛੋਟੀ ਬੱਚੀਆਂ ਵੱਲੋਂ ਨੁੱਕੜ ਨਾਟਕ ਰਾਹੀਂ ਲੋਕਾਂ ਨੂੰ ਭਰੂਣ-ਹੱਤਿਆ ਦੇ ਖਿਲਾਫ਼ ਜਾਗਰੂਕ ਕੀਤਾ ਗਿਆ। ਬੱਚੀਆਂ ਨੇ ਬਹੁਤ ਹੀ ਭਾਵਨਾਤਮਕ ਤਰੀਕੇ ਨਾਲ ਲੋਕਾਂ ਨੂੰ ਸਮਾਜ ਵਿੱਚ ਫੈਲ ਰਹੀਆਂ ਕੁਰੀਤੀਆਂ ਖਿਲਾਫ਼ ਲਾਮਬੰਦ ਕਰਦਿਆਂ ਸਾਰਿਆਂ ਨੂੰ ਇੱਕ ਜੁਟ ਹੋ ਕੇ ਹੰਭਲਾ ਮਾਰਨ ਸਬੰਧੀ ਪ੍ਰੇਰਿਤ ਕੀਤਾ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਤੇ ਕੌਂਸਲਰ ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ ਨੇ ਕਿਹਾ ਕਿ ਅੱਜ ਦੇ ਸਮੇਂ ’ਚ ਲੜਕੀਆਂ ਕਿਸੇ ਵੀ ਪੱਖ ਤੋਂ ਮੁੰਡੀਆਂ ਤੋਂ ਘੱਟ ਨਹੀਂ ਹਨ। ਉਨ੍ਹਾਂ ਕਿਹਾ ਕਿ ਸਮਾਜ ਅਤੇ ਪਰਿਵਾਰ ਵਿੱਚ ਸਭ ਤੋਂ ਵੱਡਾ ਰੋਲ ਇੱਕ ਅੌਰਤ ਦਾ ਹੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅੌਰਤ ਜੱਗ ਜਨਣੀ ਹੈ, ਲਿ ਸਾਨੂੰ ਸਮੁੱਚੇ ਸਮਾਜ ਨੂੰ ਅੌਰਤਾਂ ਦਾ ਪੂਰਾ ਮਾਨ ਸਨਮਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੌਰਤ ਆਪਣੇ ਪਰਿਵਾਰ ਨੂੰ ਇੱਕਮੁੱਠ ਰੱਖਦੇ ਹੋਏ ਆਪਣੀਆਂ ਜ਼ਿੰਮੇਵਾਰੀਆਂ ਦੀ ਬਾਖੂਬੀ ਨਿਭਾਉਂਦੀਆਂ ਹਨ।
ਇਸ ਮੌਕੇ ਯੂਥ ਅਕਾਲੀ ਦਲ ਵੱਲੋਂ ਨਾਟਕ ਪੇਸ਼ ਕਰਨ ਵਾਲੀਆਂ ਬੱਚੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਅੰਤ ਵਿੱਚ ਹਾਜ਼ਰੀਨਾਂ ਨੇ ਭਰੂਣ-ਹੱਤਿਆ ਦੇ ਖ਼ਿਲਾਫ਼ ਇੱਕਜੁਟ ਹੋ ਕੇ ਹੰਭਲਾ ਮਾਰਨ ਦਾ ਪ੍ਰਣ ਵੀ ਕੀਤਾ। ਇਸ ਮੌਕੇ ਨਾਟਕ ਦੇ ਨਿਰਦੇਸ਼ਕਾ ਬੀਬੀ ਸ਼ਾਲਨੀ, ਡਾਇਰੈਕਟਰ ਹਰਮਨਪਾਲ ਸਿੰਘ, ਯੂਥ ਆਗੂ ਮਨਜਿੰਦਰ ਸਿੰਘ, ਹਰਪ੍ਰੀਤ ਸਿੰਘ ਲਾਲੀ, ਮਨਦੀਪ ਸਿੰਘ ਸੰਧੂ, ਹਰਕੰਵਰ ਸਿੰਘ, ਭੁਪਿੰਦਰ ਸਿੰਘ, ਮਨਪ੍ਰੀਤ ਸਿੰਘ ਬਬਰਾ, ਬੀਬੀ ਗੁਰਵੀਰ ਕੌਰ, ਇੰਦਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਦਾਨੀਸ਼ ਭੱਟੀ, ਗੁਰਕਿਰਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਯੂਥ ਆਗੂ ਹਾਜ਼ਰ ਸਨ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…