nabaz-e-punjab.com

ਡਿਊਟੀ ’ਚ ਅਣਗਹਿਲੀ: ਬਲਟਾਣਾ ਪੁਲੀਸ ਚੌਕੀ ਦਾ ਇੰਚਾਰਜ ਮੁਅੱਤਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਅਪਰੈਲ:
ਪੰਜਾਬ ਪੁਲੀਸ ਵੱਲੋਂ ਡਿਊਟੀ ਵਿੱਚ ਅਣਗਹਿਲੀ ਵਰਤਣ ਦੇ ਦੋਸ਼ ਹੇਠ ਬਲਟਾਣਾ ਪੁਲੀਸ ਚੌਂਕੀ ਇੰਚਾਰਜ ਏ.ਐਸ.ਆਈ. ਜਗਪਾਲ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਏ.ਐਸ.ਆਈ. ਜਗਪਾਲ ਸਿੰਘ ਤੇ ਕਿਸੇ ਵਾਹਨ ਨੂੰ ਕਥਿਤ ਤੌਰ ’ਤੇ ਗੈਰ ਕਾਨੂੰਨੀ ਤਰੀਕੇ ਨਾਲ ਛੱਡਣ ਦਾ ਦੋਸ਼ ਹੈ। ਇਸਦੀ ਪੁਸ਼ਟੀ ਕਰਦਿਆਂ ਮੁਹਾਲੀ ਦੇ ਐਸਪੀ (ਡੀ) ਹਰਮਨਦੀਪ ਸਿੰਘ ਹਾਂਸ ਨੇ ਕਿਹਾ ਕਿ ਮਾਮਲਾ ਧਿਆਨ ਵਿੱਚ ਆਉਣ ਮਗਰੋਂ ਚੌਂਕੀ ਇੰਚਾਰਜ ਨੂੰ ਮੁਅੱਤਲ ਕਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਧਰ, ਇਸ ਮਾਮਲੇ ਵਿੱਚ ਇਕ ਸੀਨੀਅਰ ਅਧਿਕਾਰੀ ਵੀ ਸ਼ੱਕ ਦੇ ਘੇਰੇ ਵਿੱਚ ਹਨ। ਇਸ ਪੁਲੀਸ ਅਧਿਕਾਰੀ ਦੀ ਵੀ ਕਥਿਤ ਸ਼ੱਕੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬਲਟਾਣਾ ਚੌਂਕੀ ਇੰਚਾਰਜ ਏਐਸਆਈ ਜਗਪਾਲ ਸਿੰਘ ਨੇ ਦੋ ਮਹੀਨੇ ਪਹਿਲਾਂ ਆਪਣਾ ਅਹੁਦਾ ਸੰਭਾਲਿਅ ਸੀ। ਉਨ੍ਹਾਂ ਤੋਂ ਪਹਿਲਾਂ ਚੌਂਕੀ ਇੰਚਾਰਜ ਸਹਾਇਕ ਇੰਸਪੈਕਟਰ ਭਿੰਦਰ ਸਿੰਘ ਟਰੇਨਿੰਗ ਤੇ ਜਾਣ ਕਾਰਨ ਇਹ ਅਹੁਦਾ ਖਾਲੀ ਹੋ ਗਿਆ ਸੀ ਜਿਨਢਾਂ ਦੀ ਥਾਂ ਤੇ ਬਲਟਾਣਾ ਚੌਂਕੀ ਵਿੱਚ ਹੀ ਤਾਇਨਾਤ ਏ.ਐਸ.ਆਈ. ਜਗਪਾਲ ਸਿੰਘ ਨੂੰ ਚੌਂਕੀ ਇੰਚਾਰਜ ਥਾਪ ਦਿੱਤਾ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਚੌਂਕੀ ਇੰਚਾਰਜ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਇਕ ਭੁੱਕੀ ਵਾਲੇ ਵਾਹਨ ਨੂੰ ਕਥਿਤ ਤੌਰ ਤੇ ਪੈਸੇ ਲੈ ਕੇ ਛੱਡ ਦਿੱਤਾ ਗਿਆ। ਮਾਮਲੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਆਉਣ ਮਗਰੋਂ ਇਹ ਕਾਰਵਾਈ ਕੀਤੀ ਗਈ ਹੈ।
ਇਸ ਸਬੰਧੀ ਗੱਲ ਕਰਨ ’ਤੇ ਮੁਹਾਲੀ ਦੇ ਐਸਪੀ ਹਰਮਨਦੀਪ ਸਿੰਘ ਹਾਂਸ ਨੇ ਕਿਹਾ ਕਿ ਬਲਟਾਣਾ ਚੌਂਕੀ ਦੇ ਇੰਚਾਰਜ ਵੱਲੋਂ ਇਕ ਵਾਹਨ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਛੱਡਿਆ ਗਿਆ ਹੈ। ਜਿਸ ਦੀ ਜਾਣਕਾਰੀ ਮਿਲਣ ’ਤੇ ਉਨ੍ਹਾਂ ਨੂੰ ਮੁਅੱਤਲ ਕਰਕੇ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਭੁੱਕੀ ਦੀ ਗੱਡੀ ਬਾਰੇ ਕਿਹਾ ਕਿ ਹਾਲੇ ਇਹ ਜਾਂਚ ਕੀਤੀ ਜਾ ਰਹੀ ਹੈ ਕਿ ਉਸ ਵੱਲੋਂ ਛੱਡੇ ਗਏ ਵਾਹਨ ਵਿੱਚ ਕੀ ਸੀ ਜਿਸ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ। ਇਸ ਸਬੰਧੀ ਗੱਲ ਕਰਨ ’ਤੇ ਬਲਟਾਣਾ ਪੁਲੀਸ ਦੇ ਚੌਂਕੀ ਇੰਚਾਰਜ ਏ.ਐਸ.ਆਈ. ਜਗਪਾਲ ਸਿੰਘ ਨੇ ਸਾਰੇ ਦੋਸ਼ਾਂ ਨੂੰ ਬਿਲਕੁਲ ਬੇਬੁਨਿਆਦ ਅਤੇ ਮਨਘੜਤ ਦੱਸਦਿਆਂ ਕਿਹਾ ਕਿ ਉਨ੍ਹਾਂ ਨੇ ਕਿਸੇ ਵੀ ਵਾਹਨ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਨਹੀ ਛੱਡਿਆ ਹੈ। ਉਨ੍ਹਾਂ ਭੁੱਕੀ ਦੇ ਵਾਹਨ ਨੂੰ ਛੱਡਣ ਦੇ ਦੋਸ਼ ਨੂੰ ਸਿਰ੍ਹੇ ਤੋਂ ਖਾਰਜ਼ ਕਰ ਦਿੱਤਾ। ਜ਼ੀਰਕਪੁਰ ਥਾਣਾ ਦੇ ਐਸਐਚਓ ਇੰਸਪੈਕਟਰ ਗੁਰਬੰਤ ਸਿੰਘ ਨੇ ਇਸ ਬਾਰੇ ਕੋਈ ਵੀ ਜਾਣਕਾਰੀ ਨਾ ਹੋਣ ਦੀ ਗੱਲ ਆਖੀ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…