nabaz-e-punjab.com

ਡਿਊਟੀ ’ਚ ਲਾਪ੍ਰਵਾਹੀ: ਮੁਹਾਲੀ ਡਿੱਪੂ ਦੇ ਜ਼ਿਲ੍ਹਾ ਮੈਨੇਜਰ ਸਮੇਤ 3 ਨੂੰ ਮੁਅੱਤਲ ਕਰਨ ਦੇ ਹੁਕਮ

ਡੀਈਓ (ਅ) ਤੇ ਬਲਾਕ ਸਿੱਖਿਆ ਅਫ਼ਸਰ ਨੂੰ ਵੀ ਸ਼ੋਅ ਕਾਅਜ਼ ਨੋਟਿਸ ਜਾਰੀ ਕਰਨ ਦੇ ਨਿਰਦੇਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਮਈ:
ਪੰਜਾਬ ਦਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਮੁਹਾਲੀ ਡਿੱਪੂ ਦੇ ਜ਼ਿਲ੍ਹਾ ਮੈਨੇਜਰ ਭਗਵਾਨ ਸਿੰਘ ਸਮੇਤ ਡਿਪਟੀ ਮੈਨੇਜਰ ਲਖਨ ਸਿੰਘ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੰਕੜਾ ਸਹਾਇਕ ਜਸਪ੍ਰੀਤ ਸਿੰਘ ਅੰਕੜਾ ਨੂੰ ਡਿਊਟੀ ਵਿੱਚ ਕੁਤਾਹੀ ਦੇ ਦੋਸ਼ ਵਿੱਚ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਅੱਜ ਮੁਹਾਲੀ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਲੰਬਿਆਂ ਦੀ ਅਚਨਚੇਤ ਚੈਕਿੰਗ ਦੌਰਾਨ ਸਕੂਲ ਦੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਉਨ੍ਹਾਂ ਨੂੰ ਅਜੇ ਤੱਕ ਅੰਗਰੇਜ਼ੀ ਵਿਸ਼ੇ ਦੀ ਕਿਤਾਬ ਨਹੀਂ ਮਿਲੀ ਹੈ। ਜਿਸ ਦਾ ਗੰਭੀਰ ਨੋਟਿਸ ਲੈਂਦਿਆਂ ਸਿੱਖਿਆ ਮੰਤਰੀ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਕਿਤਾਬਾਂ ਦੀ ਵੰਡ ਬਾਰੇ ਡਾਟਾ ਲੈ ਕੇ ਪੇਸ਼ ਹੋਣ ਲਈ ਕਿਹਾ ਗਿਆ। ਡਾਟੇ ਨੂੰ ਵਾਚਣ ਤੋਂ ਪਤਾ ਲੱਗਾ ਕਿ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਲਾਹਪ੍ਰਵਾਹੀ ਕਾਰਨ 3500 ਕਿਤਾਬਾਂ ਛਾਪਣ ਤੋਂ ਰਹਿ ਗਈਆਂ ਹਨ। ਜਿਸ ਕਾਰਨ ਡੇਰਾਬੱਸੀ ਬਲਾਕ ਵਿੱਚ 1135 ਅਤੇ ਬਨੂੜ ਵਿੱਚ 1400 ਅੰਗਰੇਜ਼ੀ ਵਿਸ਼ੇ ਦੀਆਂ ਕਿਤਾਬਾਂ ਵਿਦਿਆਰਥੀਆਂ ਨੂੰ ਪ੍ਰਾਪਤ ਨਹੀਂ ਹੋਈਆਂ।
ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਿੱਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਆਦੇਸ਼ ਦਿੱਤੇ ਹਨ ਕਿ ਮੁਹਾਲੀ ਡਿੱਪੂ ਦੇ ਜ਼ਿਲ੍ਹਾ ਮੈਨੇਜਰ ਭਗਵਾਨ ਸਿੰਘ, ਡਿਪਟੀ ਮੈਨੇਜਰ ਲਖਨ ਸਿੰਘ ਅਤੇ ਜਸਪ੍ਰੀਤ ਸਿੰਘ ਅੰਕੜਾ ਸਹਾਇਕ ਸਿੱਖਿਆ ਬੋਰਡ ਨੂੰ ਡਿਊਟੀ ਵਿੱਚ ਕੁਤਾਹੀ ਕਰਨ ਦੇ ਦੋਸ਼ ਵਿੱਚ ਮੁਅੱਤਲ ਕੀਤਾ ਜਾਵੇ ਅਤੇ ਨਾਲ ਹੀ ਜ਼ਿਲ੍ਹਾ ਸਿੱਖਿਆ ਅਫ਼ਸਰ ਮੁਹਾਲੀ (ਐਲੀਮੈਂਟਰੀ) ਅਤੇ ਬਲਾਕ ਸਿੱਖਿਆ ਅਫ਼ਸਰ ਨੂੰ ਸ਼ੋਅ ਕਾਜ਼ ਨੋਟਿਸ ਜਾਰੀ ਕੀਤਾ ਜਾਵੇ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …