ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਲਾਪਰਵਾਹੀ ਕਾਂਗਰਸ ਦੀ ਸੋਚੀ ਸਮਝੀ ਸਾਜ਼ਿਸ਼: ਗੋਲਡੀ

ਨਬਜ਼-ਏ-ਪੰਜਾਬ ਬਿਊਰੋ, ਖਰੜ, 7 ਜਨਵਰੀ:
ਭਾਜਪਾ ਹਲਕਾ ਖਰੜ ਵੱਲੋੱ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਸੁਖਵਿੰਦਰ ਸਿੰਘ ਗੋਲਡੀ ਦੀ ਅਗਵਾਈ ਹੇਠ ਅੱਜ ਐਸਡੀਐਮ ਖਰੜ ਨੂੰ ਦੇਸ਼ ਦੇ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦਿੱਤਾ ਗਿਆ। ਜਿਸ ਵਿੱਚ ਮੰਗ ਕੀਤੀ ਗਈ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸਾਜਿਸ ਕਰਨ ਅਤੇ ਉਹਲਾਂ ਦੀ ਸੁਰਖਿਆ ਪ੍ਰਤੀ ਲਾਪਰਵਾਹੀ ਵਰਤੇ ਜਾਣ ਲਈ ਸੂਬੇ ਦੇ ਗ੍ਰਹਿ ਮੰਤਰੀ ਅਤੇ ਡੀਜੀਪੀ ਨੂੰ ਬਰਖ਼ਾਸਤ ਕੀਤਾ ਜਾਵੇ।
ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਰਸਤਾ ਰੋਕੇ ਜਾਣ ਦੀ ਘਟਨਾ ਦੀ ਨਿਖੇਧੀ ਕਰਦਿਆਂ ਸ੍ਰੀ ਗੋਲਡੀ ਨੇ ਕਿਹਾ ਕਿ ਇਹ ਕਾਂਗਰਸ ਪਾਰਟੀ ਦੀ ਸੋਚੀ ਸਮਝੀ ਸਾਜ਼ਿਸ ਦਾ ਹਿੱਸਾ ਹੈ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਆਪਣੀ ਮਰਿਆਦਾ ਹੁੰਦੀ ਹੈ। ਕਾਂਗਰਸ ਪਾਰਟੀ ਨੇ ਸੱਤਾ ਦੇ ਨਸ਼ੇ ਵਿਚ ਚੂਰ ਹੋ ਕੇ ਇਸ ਅਹੁਦੇ ਦੀ ਮਰਿਆਦਾ ਨੂੰ ਭੰਗ ਕਰਨ ਦੀ ਯਤਨ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਸਾਰਿਆਂ ਨੂੰ ਆਪਣੀ ਗੱਲ ਕਹਿਣ ਦਾ ਹੱਕ ਹੈ। ਕਾਂਗਰਸ ਪਾਰਟੀ ਦੇ ਇਸ਼ਾਰੇ ’ਤੇ ਪ੍ਰਧਾਨ ਮੰਤਰੀ ਦੀ ਰੈਲੀ ਵਿਚ ਜਾਣ ਵਾਲੇ ਭਾਜਪਾ ਵਰਕਰਾਂ ਨੂੰ ਵਿੱਚ ਰਸਤੇ ਰੋਕਿਆ ਗਿਆ। ਰੈਲੀ ਵਿੱਚ ਸ਼ਾਮਲ ਹੋਣ ਲਈ ਜਾਣ ਵਾਲੇ ਵਾਹਨਾਂ ਵਿੱਚ ਮਹਿਲਾਵਾਂ ਵੀ ਵੱਡੀ ਗਿਣਤੀ ਵਿਚ ਸ਼ਾਮਲ ਸਨ।
ਇਸ ਮੌਕੇ ਭਾਜਪਾ ਯੁਵਾ; ਮੋਰਚਾ ਦੇ ਸੂਬਾ ਪ੍ਰਧਾਨ ਰਾਣਾ ਭਾਨੂੰ ਪ੍ਰਤਾਪ, ਸੂਬਾ ਸਹਿ ਇੰਚਾਰਜ ਖੁਸ਼ਵੰਤ ਰਾਏ ਗੀਗਾ, ਸੂਬਾ ਕਾਰਜਕਾਰਨੀ ਮੈਂਬਰ ਨਰਿੰਦਰ ਰਾਣਾ, ਜ਼ਿਲ੍ਹਾ ਜਨਰਲ ਸਕੱਤਰ ਜਗਦੀਪ ਅੌਜਲਾ, ਮੰਡਲ ਪ੍ਰਧਾਨ ਖਰੜ ਪਵਨ ਕੁਮਾਰ ਮਨੌਚਾ, ਮੰਡਲ ਪ੍ਰਧਾਨ ਕੁਰਾਲੀ ਅਭਿਸ਼ੇਕ ਗੁਪਤਾ, ਅਲਕਾ ਗੋਇਲ ਪ੍ਰਦੇਸ਼ ਸਕੱਤਰ ਮਹਿਲਾ ਮੋਰਚਾ, ਮਦਨ ਸ਼ੌਂਕੀ, ਪ੍ਰਦੇਸ਼ ਕਨਵੀਨਰ ਕਲਚਰਲ ਸੈਲ, ਦੀਪਕ ਚੋਲਟਾ, ਸਰਬਜੀਤ ਕੌਰ, ਚੇਅਰਮੈਨ ਹਰਭਾਗ ਸਿੰਘ, ਸ੍ਰੀਮਤੀ ਕੁਲਵੀਰ ਕਪੂਰ, ਕੁਲਵਿੰਦਰ ਕੌਰ, ਰਜਿੰਦਰ ਸ਼ਰਮਾ, ਸੁਰਿੰਦਰ ਢਿੱਲੋਂ, ਸ਼ਰਮੀਲਾ ਠਾਕੁਰ, ਦਵਿੰਦਰ ਸਿੰਘ, ਭਵਦੀਪ ਸਿੰਘ, ਕੁਲਵਿੰਦਰ ਕਾਲਾ, ਮਹਿੰਦਰ ਪੰਚ, ਰਾਮਗੋਪਾਲ, ਚੈਰੀ ਮਨੋਚਾ, ਅਰੁਣ ਸ਼ਰਮਾ, ਰਣਜੋਧ ਸਿੰਘ, ਰਕੇਸ਼ ਅਗਰਵਾਲ, ਅਸ਼ਵਨੀ ਕੁਮਾਰ ਬਿੱਟੂ, ਮੋਨੂੰ, ਫਤਿਹ ਫਕੀਰ, ਨਰੇਸ਼ ਸ਼ਰਮਾ, ਸੁਖਬੀਰ ਸਿੰਘ ਰਾਣਾ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…