nabaz-e-punjab.com

ਨਹਿਰੂ ਯੁਵਾ ਕੇਂਦਰ ਮੁਹਾਲੀ ਵੱਲੋਂ ਲੇਖ ਤੇ ਸਵੱਛ ਭਾਰਤ ’ਤੇ ਸਲੋਗਨ ਰਾਈਟਿੰਗ ਮੁਕਾਬਲੇ ਕਰਵਾਏ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 17 ਅਗਸਤ:
ਖਰੜ ਤਹਿਸੀਲ ਦੇ ਵੱਖ-ਵੱਖ ਪਿੰਡਾਂ ਵਿਚ ਸਫਾਈ ਪੰਦਰਵਾੜਾ ਪ੍ਰੋਗਰਾਮ ਤਹਿਤ ਨਹਿਰੂ ਯੂਵਾ ਕੇਂਦਰ ਐਸ.ਏ.ਐਸ.ਨਗਰ ਵਲੋਂ ਸਕੂਲਾਂ ਦੇ ਬੱਚਿਆਂ ਦੇ ਸਵੱਛ ਭਾਰਤ, ਲੇਖ, ਸਲੋਗਨ ਦੇ ਮੁਕਾਬਲੇ ਕਰਵਾਏ ਗਏ ਅਤੇ ਜਾਗਰੂਕਤਾ ਰੈਲੀਆਂ ਕੱਢੀਆਂ ਗਈਆਂ। ਨਹਿਰੂ ਯੂਵਾ ਕੇਦਰ ਦੇ ਵਲੰਟੀਅਰ ਰਜ਼ਨੀ, ਅਰਚਨਾ ਮਿਸ਼ਰਾ ਨੇ ਦੱਸਿਆ ਕਿ ਪਿੰਡ ਦੇ ਵਿਨਰ ਕਲਚਰਲ ਯੂਥ ਕਲੱਬ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਕਰੂਲਾਂਪੁਰ ਵਿਖੇ 9ਵੀਂ ਕਲਾਸ ਤੋਂ 12ਵੀਂ ਕਲਾਸ ਤੱਕ ਦੇ ਬੱਚਿਆਂ ਦੇ ਲੇਖ ਮੁਕਾਬਲੇ, ਸਵੱਛ ਭਾਰਤ ਤੇ ਸਲੋਗਨ ਰਾਈਟਿੰਗ, ਡਰਾਇੰਗ ਤੇ ਪੋਸਟਰ ਮੇਕਿੰਗ ਦੇ ਮੁਕਾਬਲੇ ਕਰਵਾਏ ਗਏ। ਮੁਕਾਬਲੇ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੇ ਪਹਿਲਾ, ਦੂਸਰਾ, ਤੀਸਰਾ ਸਥਾਨ ਪ੍ਰਾਪਤ ਕੀਤਾ ਉਨ੍ਹਾਂ ਨੂੰ ਸਰਟੀਫਿਕੇਟ, ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੀ ਪਿੰ੍ਰਸੀਪਲ ਲਖਵਿੰਦਰ ਕੌਰ, ਹਰਵਿੰਦਰ ਕੌਰ, ਸਿਮਰਨਜੀਤ ਸਿੰਘ, ਕਲੱਬ ਦੇ ਪ੍ਰਧਾਨ ਅਮਿੰ੍ਰਤਪਾਲ ਸਿੰਘ, ਜਸਪ੍ਰੀਤ ਸਿੰਘ ਸਮੇਤ ਸਕੂਲ ਦੇ ਸਟਾਫ ਮੈਂਬਰ, ਵਿਦਿਆਰਥੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕਾਂਗਰਸ ਸਰਕਾਰ ਸਮੇਂ ਸ਼ਹਿਰ ਵਿੱਚ ਆਏ ਵੱਖ-ਵੱਖ ਪ੍ਰਾਜੈਕਟ ‘ਆਪ’ ਦੇ ਏਜੰਡੇ ’ਚੋਂ ਗਾਇਬ

ਕਾਂਗਰਸ ਸਰਕਾਰ ਸਮੇਂ ਸ਼ਹਿਰ ਵਿੱਚ ਆਏ ਵੱਖ-ਵੱਖ ਪ੍ਰਾਜੈਕਟ ‘ਆਪ’ ਦੇ ਏਜੰਡੇ ’ਚੋਂ ਗਾਇਬ ਚੰਨੀ ਸਰਕਾਰ ਸਮੇਂ ਮੁ…