nabaz-e-punjab.com

ਐਨਆਰਆਈ ਦੀ ਮਾਸੂਮ ਬੱਚੀ ਨਾਲ ਜਬਰ ਜਨਾਹ ਦੇ ਮਾਮਲੇ ਵਿੱਚ ਨੇਪਾਲੀ ਨੌਕਰੀ ਨੂੰ 10 ਸਾਲ ਦੀ ਕੈਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਸਤੰਬਰ:
ਮੁਹਾਲੀ ਅਦਾਲਤ ਨੇ ਇਕ ਐਨਆਰਆਈ ਕਾਰੋਬਾਰੀ ਦੀ ਚਾਰ ਸਾਲ ਦੀ ਮਾਸੂਮ ਬੱਚੀ ਨਾਲ ਜਬਰ ਜਨਾਹ ਦੇ ਸਾਲ ਪੁਰਾਣੇ ਮਾਮਲੇ ਦਾ ਨਿਬੇੜਾ ਕਰਦਿਆਂ ਮੁਲਜ਼ਮ ਬੇਮ ਰਾਜ ਸਿੰਘ ਵਾਸੀ ਨੇਪਾਲ ਹਾਲ ਵਾਸੀ ਡੇਰਾਬੱਸੀ ਨੂੰ ਦੋਸ਼ੀ ਕਰਾਰ ਦਿੰਦਿਆਂ 10 ਸਾਲ ਦੀ ਕੈਦ ਅਤੇ 20 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਵਾਈ ਗਈ ਹੈ। ਇਸ ਸਬੰਧੀ ਪਿਛਲੇ ਸਾਲ ਡੇਰਾਬੱਸੀ ਥਾਣੇ ਵਿੱਚ ਨੇਪਾਲੀ ਬੇਮ ਰਾਜ ਸਿੰਘ ਦੇ ਖ਼ਿਲਾਫ਼ ਧਾਰਾ 376 ਅਤੇ ਪੋਸਕੋ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਸੀ ਅਤੇ ਇਸ ਮਾਮਲੇ ਦੀ ਸੁਣਵਾਈ ਮੁਹਾਲੀ ਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਡਾ. ਹਰਪ੍ਰੀਤ ਕੌਰ ਦੀ ਅਦਾਲਤ ਵਿੱਚ ਚੱਲ ਰਹੀ ਸੀ। ਅੱਜ ਖੁੱਲ੍ਹੀ ਅਦਾਲਤ ਵਿੱਚ ਜੱਜ ਨੇ ਸਰਕਾਰੀ ਵਕੀਲ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਦੋਸ਼ੀ ਬੇਮ ਰਾਜ ਸਿੰਘ ਨੂੰ 10 ਸਾਲ ਦੀ ਕੈਦ ਅਤੇ 20 ਹਜ਼ਾਰ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਗਈ।
ਪੁਲੀਸ ਰਿਕਾਰਡ ਮੁਤਾਬਕ ਪੀੜਤ ਬੱਚੀ ਦੀ ਉਮਰ 4 ਸਾਲ ਹੈ। ਦੋਸ਼ੀ ਖ਼ਿਲਾਫ਼ ਇਹ ਕਾਰਵਾਈ ਪੀੜਤ ਬੱਚੀ ਦੀ ਮਾਂ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਕੀਤੀ ਗਈ ਹੈ। ਪੁਲੀਸ ਕੋਲ ਦਰਜ ਸ਼ਿਕਾਇਤ ਮੁਤਾਬਕ ਇਹ ਪਰਿਵਾਰ ਦਿੱਲੀ ਦਾ ਰਹਿਣ ਹੈ। ਪੀੜਤ ਬੱਚੀ ਦਾ ਪਿਤਾ ਦੁਬਈ ਵਿੱਚ ਕਾਰੋਬਾਰ ਕਰਦਾ ਹੈ। ਨੇਪਾਲੀ ਬੇਮ ਰਾਜ ਸਿੰਘ ਨੂੰ ਉਨ੍ਹਾਂ ਨੇ ਆਪਣੇ ਘਰ ਨੌਕਰ ਰੱਖਿਆ ਹੋਇਆ ਸੀ। ਕੁਝ ਸਮਾਂ ਪਹਿਲਾਂ ਉਨ੍ਹਾਂ ਨੇ ਡੇਰਾਬੱਸੀ ਵਿੱਚ ਇਕ ਫਲੈਟ ਖਰੀਦਿਆਂ ਸੀ। ਜਿਸ ਕਰਕੇ ਉਹ ਕੁਝ ਦਿਨ ਰਹਿਣ ਲਈ ਇੱਥੇ ਆਏ ਸਨ। ਇਕ ਦਿਨ ਅਚਾਨਕ ਤਬੀਅਤ ਖ਼ਰਾਬ ਹੋ ਹੋ ਗਈ ਅਤੇ ਉਹ ਇਕ ਕਲੀਨਿਕ ਵਿੱਚ ਦਵਾਈ ਲੈਣ ਚਲੀ ਗਈ ਅਤੇ ਉਹ ਆਪਣੀ 4 ਸਾਲ ਦੀ ਮਾਸੂਮ ਬੱਚੀ ਨੂੰ ਦੇਖਭਾਲ ਲਈ ਘਰੇਲੂ ਨੌਕਰ ਕੋਲ ਫਲੈਟ ਵਿੱਚ ਛੱਡ ਗਈ ਸੀ। ਰਾਤ ਨੂੰ ਕਰੀਬ 12 ਵਜੇ ਜਦੋਂ ਉਹ ਆਪਣੀ ਬੱਚੀ ਨੂੰ ਬਾਥਰੂਮ ਕਰਵਾਉਣ ਗਈ ਤਾਂ ਖੂਨ ਨਿਕਲਦਾ ਦੇਖ ਕੇ ਜਦੋਂ ਉਸ ਨੇ ਪੁੱਛਿਆ ਤਾਂ ਬੱਚੀ ਨੇ ਦੱਸਿਆ ਕਿ ਨੇਪਾਲੀ ਨੇ ਉਸ ਨੂੰ ਆਪਣੀ ਵਹਸ ਦਾ ਸ਼ਿਕਾਰ ਬਣਾਇਆ ਗਿਆ। ਮਾਂ ਆਪਣੀ ਪੀੜਤ ਬੱਚੀ ਨੂੰ ਸਰਕਾਰੀ ਹਸਪਤਾਲ ਡੇਰਾਬੱਸੀ ਵਿੱਚ ਲੈ ਕੇ ਗਈ। ਜਿੱਥੇ ਮੈਡੀਕਲ ਟੀਮ ਨੇ ਮਾਸੂਮ ਬੱਚੀ ਨਾਲ ਜਬਰ ਜਨਾਹ ਹੋਣ ਦੀ ਪੁਸ਼ਟੀ ਕੀਤੀ। ਇਸ ਮਗਰੋਂ ਪੀੜਤ ਬੱਚੀ ਦੀ ਮਾਂ ਦੀ ਸ਼ਿਕਾਇਤ ’ਤੇ ਡੇਰਾਬੱਸੀ ਪੁਲੀਸ ਵੱਲੋਂ ਉਨ੍ਹਾਂ ਦੇ ਘਰੇਲੂ ਨੌਕਰੀ ਨੇਪਾਲੀ ਦੇ ਖ਼ਿਲਾਫ਼ ਧਾਰਾ 376 ਅਤੇ ਪੋਸਕੋ ਐਕਟ ਦੀ ਧਾਰਾ 6 ਦੇ ਤਹਿਤ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਉਦੋਂ ਤੋਂ ਹੀ ਨੇਪਾਲੀ ਨਿਆਇਕ ਹਿਰਾਸਤ ਅਧੀਨ ਜੇਲ੍ਹ ਵਿੱਚ ਸੀ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…