ਨਿਊ ਅਜੀਤ ਇਨਕਲੇਵ ਖਰੜ ਵਿੱਚ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 11 ਮਾਰਚ:
ਨਿਊ ਅਜੀਤ ਇਨਕਲੇਵ ਰੰਧਾਵਾ ਰੋਡ ਖਰੜ ਵਿੱਚ ਸਰਬੱਤ ਦੇ ਭਲੇ ਤੇ ਚੜ੍ਹਦੀ ਕਲਾਂ ਲਈ ਦੂਸਰਾ ਸਰਬ ਸਾਝੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ। ਰਾਗੀ ਸਿੰਘਾਂ ਨੇ ਕੀਰਤਨ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਨਿਊ ਅਜੀਤ ਇਨਕਲੇਵ ਰੈਜ਼ੀਡੈਂਟਸ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਜਗਤਾਰ ਸਿੰਘ ਨੇ ਦੱਸਿਆ ਕਿ ਕਲੋਨੀ ਨਿਵਾਸੀਆਂ ਦੇ ਸਹਿਯੋਗ ਨਾਲ ਇਹ ਸਮਾਗਮ ਕਰਵਾਇਆ ਜਾਂਦਾ ਹੈ ਜਿਸ ਵਿਚ ਨਿਊਹ ਰਹੀ ਇਨਕਲੇਵ ਦੇ ਵਸਨੀਕਾਂ ਵਲੋਂ ਵੀ ਸਹਿਯੋਗ ਦਿੱਤਾ ਜਾਂਦਾ ਹੈ।
ਸਮਾਗਮ ਵਿੱਚ ਮਿਉਂਸਪਲ ਕੌਂਸਲਰ ਦਵਿੰਦਰ ਸਿੰਘ ਬੱਲਾ, ਭਾਜਪਾ ਜ਼ਿਲ੍ਹਾ ਮੁਹਾਲੀ ਦੇ ਮੀਤ ਪ੍ਰਧਾਨ ਨਰਿੰਦਰ ਸਿੰਘ ਰਾਣਾ, ਹਰਿੰਦਰਪਾਲ ਸਿੰਘ, ਡਾ. ਹਰਮਿੰਦਰ ਸਿੰਘ ਸਮੇਤ ਹੋਰ ਸੰਗਤਾਂ ਨੇ ਵੀ ਹਾਜ਼ਰੀ ਲਗਵਾਈ। ਸਮਾਪਤੀ ਤੇ ਗੁਰੂ ਦੇ ਲੰਗਰ ਵੀ ਅਤੁੱਟ ਵਰਤਾਏ ਗਏ। ਇਸ ਮੌਕੇ ਹਰਕੀਰਤ ਸਿੰਘ, ਪਰਮਜੀਤ ਸਿੰਘ, ਗੁਦਰਸ਼ਨ ਸਿੰਘ, ਹਰਜੀਤ ਸਿੰਘ ਸੁਸਾਇਟੀ ਦੇ ਮੈਂਬਰਾਂ ਸਮੇਤ ਕਲੋਨੀ ਨਿਵਾਸੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…