nabaz-e-punjab.com

ਸੰਗਠਨਾਤਮਕ ਢਾਂਚੇ ਦੀ ਮਜ਼ਬੂਤੀ ਲਈ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਕੀਤੀਆਂ ਨਵੀਆਂ ਨਿਯੁਕਤੀਆਂ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 7 ਫਰਵਰੀ:
2019 ਦੀਆਂ ਆਗਾਮੀ ਲੋਕ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਅੱਜ ਆਪਣੇ ਸੰਗਠਨ ਵਿੱਚ ਨਵੀਆਂ ਨਿਯੁਕਤੀਆਂ ਕੀਤੀਆਂ। ਪਾਰਟੀ ਹੈੱਡਕੁਆਟਰ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਕੋਰ ਕਮੇਟੀ ਅਤੇ ਹੋਰ ਸੀਨੀਅਰ ਆਗੂਆਂ ਨਾਲ ਮਸ਼ਵਰਾ ਕਰਨ ਉਪਰੰਤ ਇਹ ਨਿਯੁਕਤੀਆਂ ਕੀਤੀਆਂ ਗਈਆਂ ਹਨ।
ਸੂਬੇ ਵਿੱਚ ਪਾਰਟੀ ਦੇ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਨਵਜੋਤ ਸਿੰਘ ਜਰਗ, ਭੁਪਿੰਦਰ ਸਿੰਘ ਬਿੱਟੂ ਖਵਾਸਪੁਰ, ਨਵਦੀਪ ਸਿੰਘ ਸੰਘਾ, ਸੁਖਰਾਜ ਸਿੰਘ ਗੋਰਾ ਫ਼ਿਰੋਜ਼ਸ਼ਾਹ, ਜਸਵੀਰ ਸਿੰਘ ਜੱਸੀ ਸੇਖੋਂ, ਡਾ ਸੰਜੀਵ ਸ਼ਰਮਾ ਅਤੇ ਦਲਜੀਤ ਸਿੰਘ ਭੋਲਾ ਗਰੇਵਾਲ ਨੂੰ ਸੰਗਠਨ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਗਗਨ ਕੌਰ ਮਾਂਗਟਕੇਰ ਨੂੰ ਸੂਬਾ ਜਨਰਲ ਸਕੱਤਰ ਅਤੇ ਅਰਸ਼ਦੀਪ ਸਿੰਘ ਬਰਾੜ ਨੂੰ ਜ਼ਿਲ੍ਹਾ ਯੂਥ ਪ੍ਰਧਾਨ ਮੁਕਤਸਰ ਨਿਯੁਕਤ ਕੀਤਾ ਗਿਆ ਹੈ। ਮਾਨ ਨੇ ਕਿਹਾ ਕਿ ਰੌਸ਼ਨ ਸਿੰਘ ਨੂੰ ਹਲਕਾ ਫਿਲੌਰ ਅਤੇ ਉਂਕਾਰ ਚੌਹਾਨ ਨੂੰ ਹਲਕਾ ਅਮਲੋਹ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਯੂਥ ਪ੍ਰਧਾਨ ਹਰਜੋਤ ਸਿੰਘ ਬੈਂਸ ਨੂੰ ਇੰਚਾਰਜ ਬੂਥ ਮੈਨੇਜਮੈਂਟ ਨਿਯੁਕਤ ਕੀਤਾ ਗਿਆ ਹੈ।
ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਸੂਬੇ ਵਿੱਚ ਆਮ ਆਦਮੀ ਪਾਰਟੀ ਦਾ ਸੰਗਠਨ ਹੋਰ ਮਜ਼ਬੂਤ ਹੋਵੇਗਾ ਅਤੇ ਆਗਾਮੀ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਅਤੇ ਕਾਂਗਰਸ ਦੇ ਉਮੀਦਵਾਰਾਂ ਨੂੰ ਕਰੜੀ ਟੱਕਰ ਦੇਵੇਗੀ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…