ਸ਼ਿਵ ਮੰਦਰ ਬੂਥਗੜ੍ਹ ਦੇ ਬਾਹਰੋਂ ਲਾਵਾਰਿਸ ਹਾਲਤ ਵਿੱਚ ਮਿਲੀ ਨਵਜੰਮੀ ਬੱਚੀ

ਬਾਲ ਭਲਾਈ ਕਮੇਟੀ ਵੱਲੋਂ ਨਵਜੰਮੀ ਬੱਚੀ ਯਾਦਵਿੰਦਰਾ ਪੂਰਨ ਬਾਲ ਨਿਕੇਤਨ ਦੇ ਹਵਾਲੇ ਕੀਤੀ: ਨਵਪ੍ਰੀਤ ਕੌਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਫਰਵਰੀ:
ਸ਼ਿਵ ਮੰਦਰ ਬੂਥਗੜ੍ਹ, ਬਲਾਕ ਮਾਜਰੀ ਦੇ ਬਾਹਰੋਂ ਲਾਵਾਰਿਸ ਹਾਲਤ ਵਿੱਚ ਮਿਲੀ ਬੱਚੀ ਨੂੰ ਸਪੈਸ਼ੇਲਾਈਜ਼ਡ ਅਡਾਪਸ਼ਨ ਏਜੰਸੀ, ਯਾਦਵਿੰਦਰਾ ਪੂਰਨ ਬਾਲ ਨਿਕੇਤਨ, ਪਟਿਆਲਾ ਦੇ ਚੇਅਰਮੈਨ ਸ੍ਰੀਮਤੀ ਉਰਮਿਲਾ ਪੂਰੀ ਸਪੁਰਦ ਕੀਤਾ ਗਿਆ। ਸ਼ਿਵ ਮੰਦਰ ਦੇ ਬਾਹਰ ਸਵੇਰੇ ਕੋਈ ਵਿਅਕਤੀ ਨਵਜਾਤ ਬੱਚੀ ਨੂੰ ਲਾਵਾਰਿਸ ਹਾਲਾਤ ਵਿੱਚ ਛੱਡ ਗਿਆ ਸੀ। ਲੋਕਾਂ ਵੱਲੋਂ ਇਸ ਸਬੰਧੀ ਪੁਲੀਸ ਨੂੰ ਸੂਚਿਤ ਕੀਤਾ ਗਿਆ ਤੇ ਪੁਲਿਸ ਵੱਲੋਂ ਮੌਕੇ ’ਤੇ ਪਹੁੰਚ ਕੇ ਬੱਚੀ ਨੂੰ ਨੇੜਲੇ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਵਿੱਚ ਦਾਖਿਲ ਕਰਵਾਇਆ ਗਿਆ, ਜਿੱਥੇ ਬੱਚੀ ਨੂੰ ਮੁੱਢਲੀ ਅਤੇ ਲੋੜੀਂਦੀ ਸਹਾਇਤਾ ਦਿੱਤੀ ਗਈ। ਪੁਲਿਸ ਵੱਲੋਂ ਇਸ ਦੀ ਜਾਣਕਾਰੀ ਜ਼ਿਲਾ੍ਹ ਬਾਲ ਸੁਰੱਖਿਆ ਅਫਸਰ, ਸ੍ਰੀਮਤੀ ਨਵਪ੍ਰੀਤ ਕੌਰ ਨੂੰ ਦਿੱਤੀ ਗਈ।
ਇਸ ’ਤੇ ਕਾਰਵਾਈ ਕਰਦੇ ਹੋਏ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਮੁਲਾਜ਼ਮਾਂ ਵੱਲੋਂ ਮੌਕੇ ’ਤੇ ਜਾ ਕੇ ਬੱਚੀ ਦੀ ਸਿਹਤ ਸਬੰਧੀ ਤੇ ਹੋਰ ਜਾਣਕਾਰੀ ਲਈ ਗਈ। ਡਾਕਟਰਾਂ ਨੇ ਦੱਸਿਆ ਕੇ ਬੱਚੀ ਲਗਭਗ 6 ਦਿਨ ਦੀ ਹੈ। ਬੱਚੀ ਨੂੰ ਹਸਪਤਾਲ ਤੋਂ ਡਿਸਚਾਰਜ ਕਰਵਾ ਕੇ ਬਾਲ ਭਲਾਈ ਕਮੇਟੀ, ਐਸ.ਏ.ਐਸ. ਨਗਰ ਕੋਲ ਲਿਜਾਇਆ ਗਿਆ ਅਤੇ ਬਾਲ ਭਲਾਈ ਕਮੇਟੀ ਦੇ ਚੇਅਰਮੈਨ ਸ੍ਰੀ ਗੁਲਸ਼ਨ ਰਾਇ, ਮੈਂਬਰ ਸ੍ਰੀ ਅਨਮੋਲ ਸਿੰਘ ਅਤੇ ਸ੍ਰੀ ਸੁਨੀਤ ਸਿੰਘੀ ਦੇ ਹੁਕਮਾਂ ਤਹਿਤ ਬੱਚੀ ਨੂੰ ਸੈਂਟਰਲ ਅਡਾਪਸ਼ਨ ਰਿਸੋਰਸ ਅਥਾਰਟੀ ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਸਪੈਸ਼ੇਲਾਇਜ਼ਡ ਅਡਾਪਸ਼ਨ ਏਜੰਸੀ, ਯਾਦਵਿੰਦਰਾ ਪੂਰਨ ਬਾਲ ਨਿਕੇਤਨ, ਪਟਿਆਲਾ ਦੇ ਚੇਅਰਮੈਨ ਸ੍ਰੀਮਤੀ ਉਰਮਿਲਾ ਪੁਰੀ ਦੇ ਸਪੁਰਦ ਕੀਤਾ।
ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਸ੍ਰੀਮਤੀ ਯਾਦਵਿੰਦਰ ਕੌਰ ਪ੍ਰੋਟੈਕਸ਼ਨ ਅਫ਼ਸਰ, ਕਮਲਜੀਤ ਸਿੰਘ ਅਤੇ ਗੁਰਵਿੰਦਰ ਕੌਰ ਹਾਜ਼ਰ ਹਨ। ਇਸ ਮੌਕੇ ਜ਼ਿਲਾ੍ਹ ਬਾਲ ਸੁਰੱਖਿਆ ਅਫਸਰ, ਐਸ.ਏ.ਐਸ. ਨਗਰ ਸ੍ਰੀਮਤੀ ਨਵਪ੍ਰੀਤ ਕੌਰ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੇ ਭਵਿੱਖ ਵਿੱਚ ਅਜਿਹਾ ਕੋਈ ਕੇਸ ਧਿਆਨ ਵਿੱਚ ਆੳਂੁਦਾ ਹੈ ਤਾਂ ਇਸ ਸਬੰਧੀ ਜ਼ਿਲ੍ਹਾ ਬਾਲ ਸੁੱਖਿਆ ਯੂਨਿਟ ਦੇ ਕਮਰਾ ਨੰਬਰ-536, ਚੌਥੀ ਮੰਜ਼ਿਲ ਜ਼ਿਲਾ੍ਹ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਮੁਹਾਲੀ ਵਿਖੇ ਸੰਪਰਕ ਕੀਤਾ ਜਾਵੇ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…