
ਸਿੱਧੂ ਮੂਸੇਵਾਲਾ ਖਿਲਾਫ਼ ਮੁਹਾਲੀ ਵਿੱਚ ਸੰਜੂ ਗੀਤ ਨੂੰ ਲੈ ਕੇ ਨਵਾਂ ਕੇਸ ਦਰਜ
ਪੰਜਾਬ ਪੁਲਿਸ ਵੱਲੋਂ ਮੂਸੇਵਾਲਾ ਨੂੰ ਮਿਲੀ ਅਗਾਊਂ ਜ਼ਮਾਨਤ ਰੱਦ ਕਰਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਜਾਣ ਦੀ ਤਿਆਰੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜੁਲਾਈ:
ਪੰਜਾਬ ਪੁਲਿਸ ਨੇ ਵਿਵਾਦਾਂ ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਨੂੰ ਅਸਲਾ ਕਾਨੂੰਨ ਦੇ ਕੇਸ ਵਿੱਚ ਮਿਲੀ ਅਗਾਊਂ ਜ਼ਮਾਨਤ ਰੱਦ ਕਰਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਜਾਣ ਲਈ ਤਿਆਰੀ ਖਿੱਚੀ ਹੈ। ਇਸੇ ਦੌਰਾਨ ਮੂਸੇਵਾਲਾ ਵਿਰੁੱਧ ਕ੍ਰਾਈਮ ਸ਼ਾਖਾ ਨੇ ਉਸ ਦੇ ਨਵੇਂ ਗੀਤ “ਸੰਜੂ” ਨਾਲ ਹਿੰਸਾ ਅਤੇ ਬੰਦੂਕ ਸਭਿਆਚਾਰ ਨੂੰ ਉਤਸ਼ਾਹਤ ਕਰਨ ਦੇ ਦੋਸ਼ ਹੇਠ ਇੱਕ ਹੋਰ ਮੁੱਕਦਮਾ ਦਰਜ ਕੀਤਾ ਹੈ। ਜ਼ਿਕਰਯੋਗ ਹੈ ਇਹ ਗੀਤ ਕੁਝ ਦਿਨ ਪਹਿਲਾਂ ਹੀ ਸੋਸ਼ਲ ਮੀਡੀਆ ‘ਤੇ ਰਿਲੀਜ਼ ਹੋਇਆ ਸੀ।
ਇਸ ਮਾਮਲੇ ਦੀ ਵਧੇਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਏਡੀਜੀਪੀ ਅਤੇ ਡਾਇਰੈਕਟਰ ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ ਸ੍ਰੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਨੂੰ ਮਿਲੀ ਜਾਣਕਾਰੀ ਦੇ ਅਧਾਰ ‘ਤੇ ਗਾਇਕ ਵਿਰੁੱਧ ਮੁਹਾਲੀ ਵਿਖੇ ਮਾਮਲਾ ਦਰਜ ਕੀਤਾ ਗਿਆ। ਗਾਇਕ ਦਾ ਗੀਤ “ਸੰਜੂ” ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਵੱਜ ਰਿਹਾ ਹੈ ਅਤੇ ਹਥਿਆਰਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਦਾ ਹੈ ਜਿਸ ਵਿੱਚ ਵੱਖ-ਵੱਖ ਐਫਆਈਆਰਜ਼ ਦਰਜ ਹੋਣ ਨੂੰ ਵਡਿਆਈ ਦੱਸਿਆ ਗਿਆ ਹੈ, ਜਿਨ੍ਹਾਂ ਵਿੱਚੋਂ ਇੱਕ ਮਾਮਲਾ ਅਸਲਾ ਕਾਨੂੰਨ ਅਧੀਨ ਦਰਜ ਕੀਤਾ ਗਿਆ ਹੈ। ਏਡੀਜੀਪੀ ਨੇ ਕਿਹਾ ਕਿ ਪੁਲਿਸ ਛੇਤੀ ਹੀ ਹਾਈਕੋਰਟ ਦੁਆਰਾ ਮੂਸੇਵਾਲਾ ਨੂੰ