nabaz-e-punjab.com

ਨਵਾਂ ਕਾਨੂੰਨ: ਭਾਰਤੀ ਨਿਆਂ ਸੰਹਿਤਾ ਦਾ ਫੇਜ਼-1 ਥਾਣੇ ਵਿੱਚ ਪਹਿਲਾ ਕੇਸ ਦਰਜ

ਨਬਜ਼-ਏ-ਪੰਜਾਬ, ਮੁਹਾਲੀ, 1 ਜੁਲਾਈ:
ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਅੱਜ 1 ਜੁਲਾਈ ਤੋਂ ਦੇਸ਼ ਵਿੱਚ ਲਾਗੂ ਕੀਤੇ ਤਿੰਨ ਨਵੇਂ ਕਾਨੂੰਨਾਂ ਤਹਿਤ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਤਹਿਤ ਮੁਹਾਲੀ ਦਾ ਪਹਿਲਾ ਪਰਚਾ ਇੱਥੋਂ ਦੇ ਫੇਜ਼-1 ਥਾਣੇ ਵਿੱਚ ਦਰਜ ਕੀਤਾ ਗਿਆ ਹੈ। ਇਹ ਕੇਸ ਮੋਟਰ ਸਾਈਕਲ ਚੋਰੀ ਕਰਨ ਵਾਲੇ ਗਰੋਹ ਖ਼ਿਲਾਫ਼ ਦਰਜ ਕੀਤਾ ਗਿਆ ਹੈ। ਅੱਜ ਦੇਰ ਸ਼ਾਮ ਇਹ ਜਾਣਕਾਰੀ ਮੀਡੀਆ ਨਾ ਸਾਂਝੀ ਕਰਦਿਆਂ ਮੁਹਾਲੀ ਦੇ ਐੱਸਐੱਸਪੀ ਡਾ. ਸੰਦੀਪ ਗਰਗ ਨੇ ਕੀਤੀ। ਉਨ੍ਹਾਂ ਦੱਸਿਆ ਕਿ ਵਾਹਨ ਚੋਰੀ ਕਰਨ ਵਾਲੇ ਗਰੋਹ ਦੇ ਖ਼ਿਲਾਫ਼ ਧਾਰਾ 303 (2), 317 (2), 317 (5) ਬੀਐਨਐਸ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਵਾਹਨ ਚੋਰੀ ਕਰਨ ਵਾਲੇ ਗਰੋਹ ਕੋਲੋਂ ਕੁੱਲ ਪੰਜ ਮੋਟਰ ਸਾਈਕਲ ਵੀ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁਹਾਲੀ ਪੁਲੀਸ ਵੱਲੋਂ ਬੀਐਨਐਸ ਲਾਗੂ ਕਰਨ ਦੇ ਪਹਿਲੇ ਦਿਨ ਕੁੱਲ ਤਿੰਨ ਐਫ਼ਆਈਆਰ ਦਰਜ ਕੀਤੀਆਂ ਗਈਆਂ ਹਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੇ ਹੱਕਾਂ ਲਈ ਡਟੇ ਸ਼੍ਰੋਮਣੀ ਅਕਾਲੀ ਦਲ ਨੇ ਕਦੇ ਸੱਤਾ ਦੀ ਪ੍ਰਵਾਹ ਨਹੀਂ ਕੀਤੀ: ਸੁਖਬੀਰ ਬਾਦਲ

ਪੰਜਾਬ ਦੇ ਹੱਕਾਂ ਲਈ ਡਟੇ ਸ਼੍ਰੋਮਣੀ ਅਕਾਲੀ ਦਲ ਨੇ ਕਦੇ ਸੱਤਾ ਦੀ ਪ੍ਰਵਾਹ ਨਹੀਂ ਕੀਤੀ: ਸੁਖਬੀਰ ਬਾਦਲ ਆਪਣੀਆਂ…