ਜ਼ਿਲ੍ਹਾ ਅਕਾਲੀ ਦਲ ਦੇ ਨਵੇਂ ਪ੍ਰਧਾਨ ਐਨ.ਕੇ. ਸ਼ਰਮਾ ਵੱਲੋਂ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਦਾ ਦੌਰ ਸ਼ੁਰੂ

ਪਾਰਟੀ ਦੇ ਵਫ਼ਾਦਾਰ ਵਰਕਰਾਂ ਤੇ ਚੰਗੇ ਕਿਰਦਾਰ ਵਾਲੇ ਆਗੂਆਂ ਨੂੰ ਹੀ ਦਿੱਤੇ ਜਾਣਗੇ ਅਹਿਮ ਅਹੁਦੇ: ਸ਼ਰਮਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਦਸੰਬਰ:
ਜ਼ਿਲ੍ਹਾ ਅਕਾਲੀ ਜਥਾ ਮੁਹਾਲੀ (ਦਿਹਾਤੀ) ਦੇ ਨਵ ਨਿਯੁਕਤ ਪ੍ਰਧਾਨ ਅਤੇ ਹਲਕਾ ਡੇਰਾਬੱਸੀ ਤੋਂ ਅਕਾਲੀ ਵਿਧਾਇਕ ਐਨ.ਕੇ. ਸ਼ਰਮਾ ਨੇ ਜ਼ਿਲ੍ਹਾ ਮੁਹਾਲੀ ਵਿੱਚ ਆਪਣੀ ਸਿਆਸੀ ਸਰਗਰਮੀਆਂ ਹੋਰ ਤੇਜ਼ੀ ਨਾਲ ਸ਼ੁਰੂ ਕਰ ਦਿੱਤੀਆਂ ਹਨ ਅਤੇ ਉਨ੍ਹਾਂ ਨੇ ਕਿਸੇ ਕਾਰਨ ਪਿਛਲੇ ਸਮੇਂ ਦੌਰਾਨ ਅਣਦੇਖੀ ਦਾ ਸ਼ਿਕਾਰ ਹੋਏ ਅਕਾਲੀ ਆਗੂਆਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ। ਇਸ ਜਨ ਸੰਪਰਕ ਮੁਹਿੰਮ ਦੇ ਤਹਿਤ ਉਨ੍ਹਾਂ ਵੱਲੋਂ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਤੜਕੇ ਹੋ ਕੇ ਕੰਮ ਕਰਨ ਲਈ ਲਾਮਬੰਦ ਕੀਤਾ ਜਾ ਰਿਹਾ ਹੈ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਐਨ.ਕੇ. ਸ਼ਰਮਾ ਨੇ ਕਿਹਾ ਕਿ ਨਗਰ ਨਿਗਮ, ਨਗਰ ਕੌਂਸਲ ਅਤੇ ਪੰਚਾਇਤਾਂ ਚੋਣਾਂ ਦਾ ਅਮਲ ਖ਼ਤਮ ਹੁੰਦੇ ਹੀ ਜ਼ਿਲ੍ਹਾ ਅਕਾਲੀ ਦਲ ਮੁਹਾਲੀ ਦੇ ਜਥੇਬੰਦਕ ਢਾਂਚੇ ਦਾ ਪੁਨਰ ਗਠਨ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਦੇ ਵਫ਼ਾਦਾਰ ਵਰਕਰਾਂ ਅਤੇ ਅੱਛੇ ਕਿਰਦਾਰ ਵਾਲੇ ਵਿਅਕਤੀਆਂ ਨੂੰ ਅਹਿਮ ਅਹੁਦੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਪਿੰਡ ਪੱਧਰ ’ਤੇ ਮਜ਼ਬੂਤ ਕਰਨ ਲਈ ਪਿੰਡ ਪੱਧਰ ਅਤੇ ਬੂਥ ਪੱਧਰ ’ਤੇ ਵਰਕਰਾਂ ਦੀਆਂ ਕਮੇਟੀਆਂ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਧੱਕੇਸ਼ਹੀਆਂ ਨੂੰ ਬਿਲਕੁਲ ਵੀ ਸਹਿਣ ਨਹੀਂ ਕੀਤਾ ਜਾਵੇਗਾ।
ਇਸ ਮੌਕੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਅਤੇ ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਤੇ ਚਰਨਜੀਤ ਸਿੰਘ ਕਾਲੇਵਾਲ, ਜ਼ਿਲ੍ਹਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਸੀਨੀਅਰ ਆਗੂ ਜਸਵਿੰਦਰ ਸਿੰਘ ਜੱਸੀ ਅਤੇ ਕ੍ਰਿਸ਼ਨਪਾਲ ਸ਼ਰਮਾ, ਅਕਾਲੀ ਕੌਂਸਲਰ ਗੁਰਮੁੱਖ ਸਿੰਘ ਸੋਹਲ ਤੇ ਜਸਬੀਰ ਕੌਰ ਅੱਤਲੀ, ਭੁਪਿੰਦਰ ਸਿੰਘ ਸੈਣੀ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…