nabaz-e-punjab.com

ਨਵੀਂ ਸੋਚ ਨਵੀਂ ਪੁਲਾਂਘ ਤੇ ਅਰਦਾਸ ਫਾਊਡੇਸ਼ਨ ਦੇ ਮੈਂਬਰਾਂ ਵੱਲੋਂ ਨਸ਼ਿਆਂ ਖ਼ਿਲਾਫ਼ ਰੋਸ ਪ੍ਰਦਰਸ਼ਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜੁਲਾਈ:
ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਦੇ ਪ੍ਰਕੋਪ ਨੂੰ ਠੱਲਣ ਅਤੇ ਸੂਬੇ ਦੇ ਲੋਕਾਂ ਨੂੰ ਨਸ਼ਿਆਂ ਦੇ ਖ਼ਿਲਾਫ਼ ਲਾਮਬੰਦ ਕਰਨ ਲਈ ਪੰਜਾਬ ਵਿੱਚ ਚੱਲ ਰਹੀ ਮੁਹਿੰਮ ਮਰੋ ਜਾਂ ਵਿਰੋਧ ਕਰੋ ਅਤੇ ਚਿੱਟੇ ਦੇ ਖ਼ਿਲਾਫ਼ ਕਾਲਾ ਹਫ਼ਤਾ ਤਹਿਤ ਅੱਜ ਸਥਾਨਕ ਸਿਵਲ ਹਸਪਤਾਲ ਫੇਜ਼-6 ਦੇ ਨੇੜੇ ਟਰੈਫ਼ਿਕ ਲਾਈਟ ਪੁਆਇੰਟ ’ਤੇ ਨਵੀਂ ਸੋਚ ਨਵੀਂ ਪੁਲਾਂਘ ਅਤੇ ਅਰਦਾਸ ਫਾਊਂਡੇਸ਼ਨ ਪੰਜਾਬ ਵੱਲੋਂ ਸਾਂਝੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਰਦਾਸ ਫਾਊਂਡੇਸ਼ਨ ਦੇ ਪ੍ਰਧਾਨ ਗੁਰਦੀਪ ਸਿੰਘ ਸੈਣੀ ਨੇ ਦੱਸਿਆ ਕਿ ਦੋਵੇਂ ਸੰਸਥਾਵਾਂ ਨੇ ਸਾਂਝੇ ਤੌਰ ’ਤੇ ਨਸ਼ਿਆਂ ਖ਼ਿਲਾਫ਼ ਮਨਾਏ ਜਾ ਰਹੇ ਕਾਲੇ ਹਫ਼ਤੇ ਤਹਿਤ ਅੱਜ ਲੋਕਾਂ ਨੂੰ ਨਸ਼ਿਆਂ ਤੋਂ ਜਾਗਰੂਪ ਕਰਨ ਸੰਬੰਧੀ ਸਵੇਰੇ ਨੌਂ ਵਜੇ ਤੋਂ ਦਸ ਵਜੇ ਤੱਕ ਇੱਕ ਘੰਟਾ ਸਾਂਤਮਈ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਨੌਜਵਾਨਾਂ ਨੇ ਮੁਹਾਲੀ ਤੋਂ ਚੰਡੀਗੜ੍ਹ ਵੱਲ ਜਾ ਰਹੀ ਸੜਕ ਤੇ ਹੱਥਾਂ ਵਿੱਚ ਬੈਨਰ ਫੜ੍ਹ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਮੈਡਮ ਕਲਾਨਾ ਬਾਸ਼, ਮੈਡਮ ਆਸ਼ਾ ਪ੍ਰਵੀਨ, ਕਰਨ ਸਿੰਘ ਗਿੱਲ, ਸੁਖਵਿੰਦਰ ਸਿੰਘ ਸਿੱਧੂ ਹਰਚਰਨ ਸਿੰਘ, ਰਮਨਦੀਪ ਸਿੰਘ, ਗੁਰਸੇਵਕ ਸਿੰਘ ਸਿੱਧੂ ਅਤੇ ਹਰਪ੍ਰੀਤ ਸਿੰਘ ਖਾਲਸਾ ਸਮੇਤ ਹੋਰ ਵੀ ਕਈ ਨੌਜਵਾਨ ਮੌਜੂਦ ਸਨ। ਇਸੇ ਦੌਰਾਨ ਕੁਰਾਲੀ ਵਿੱਚ ਮੁੱਖ ਸੜਕ ’ਤੇ ਨਸ਼ਿਆਂ ਦੇ ਖ਼ਿਲਾਫ਼ ਰੋਸ ਵਿਖਾਵਾ ਕੀਤਾ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…