Share on Facebook Share on Twitter Share on Google+ Share on Pinterest Share on Linkedin ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ ਨਾਗੇਸ਼ਵਰ ਰਾਓ ਨੇ ਮੁਹਾਲੀ ਦਫ਼ਤਰ ’ਚ ਅਹੁਦਾ ਸੰਭਾਲਿਆ ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦਾ ਸੰਕਲਪ ਲਿਆ ਮੁੱਖ ਦਫ਼ਤਰ ਵਿੱਚ ਭਲਕੇ 19 ਫਰਵਰੀ ਨੂੰ ਸਾਰੇ ਐੱਸਐੱਸਪੀਜ਼ ਤੇ ਹੋਰ ਉੱਚ ਅਧਿਕਾਰੀਆਂ ਦੀ ਮੀਟਿੰਗ ਸੱਦੀ ਨਬਜ਼-ਏ-ਪੰਜਾਬ, ਮੁਹਾਲੀ, 18 ਫਰਵਰੀ: ਪੰਜਾਬ ਪੁਲੀਸ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਜੀ. ਨਾਗੇਸ਼ਵਰ ਰਾਓ ਨੇ ਅੱਜ ਮੁਹਾਲੀ ਦੇ ਸੈਕਟਰ-68 ਸਥਿਤ ਪੰਜਾਬ ਵਿਜੀਲੈਂਸ ਬਿਊਰੋ ਦੇ ਮੁੱਖ ਦਫ਼ਤਰ ਵਿਜੀਲੈਂਸ ਦੇ ਨਵੇਂ ਮੁੱਖ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਭ੍ਰਿਸ਼ਟਾਚਾਰ ਮੁਕਤ ਪੰਜਾਬ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਨਾਗੇਸ਼ਵਰ ਰਾਓ ਨੇ ਸਪੱਸ਼ਟ ਕਿਹਾ ਕਿ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਅਪਣਾਈ ਗਈ ਨੀਤੀ ਨੂੰ ਸਾਰੇ ਵਿਭਾਗਾਂ ’ਚੋਂ ਭ੍ਰਿਸ਼ਟਾਚਾਰ ਖ਼ਤਮ ਕਰਨ ਲਈ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ। ਵਿਜੀਲੈਂਸ ਦੇ ਪ੍ਰਸ਼ਾਸਨ ਵਿੱਚ ਕੁਸ਼ਲਤਾ ਅਤੇ ਸ਼ਾਸਨ ਵਿੱਚ ਪਾਰਦਰਸ਼ਤਾ ਵਧਾਉਣ ਦੀ ਲੋੜ ਨੂੰ ਉਜਾਗਰ ਕਰਦਿਆਂ ਨਾਗੇਸ਼ਵਰ ਰਾਓ ਨੇ ਕਿਹਾ ਕਿ ਹਰ ਤਰ੍ਹਾਂ ਦੇ ਭ੍ਰਿਸ਼ਟਾਚਾਰ ਮਾਮਲਿਆਂ ਅਤੇ ਵਿਜੀਲੈਂਸ ਪੜਤਾਲਾਂ ਦਾ ਨਿਬੇੜਾ ਕਰਨ ਲਈ ਪੇਸ਼ੇਵਰ ਤਰੀਕੇ ਨਾਲ ਤੇਜ਼ੀ ਅਤੇ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਿਸ਼ਵਤਖ਼ੋਰ ਮੁਲਜ਼ਮਾਂ ਲਈ ਸਖ਼ਤ ਸਜ਼ਾਵਾਂ ਨੂੰ ਯਕੀਨੀ ਬਣਾਉਣ ਲਈ ਅਦਾਲਤਾਂ ਵਿੱਚ ਚਲਦੇ ਸਾਰੇ ਕੇਸਾਂ ਦੀ ਸਬੂਤਾਂ ਸਮੇਤ ਸਖ਼ਤੀ ਨਾਲ ਪੈਰਵੀ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੇ ਆਪਣੇ ਮਿਸ਼ਨ ਵਿੱਚ ਚੌਕਸ ਰਹਿਣ, ਵਧੇਰੇ ਸਰਗਰਮ ਹੋਣ ਅਤੇ ਭ੍ਰਿਸ਼ਟਾਚਾਰ ਮਾਮਲੇ ਉੱਪਰ ਕੋਈ ਸਮਝੌਤਾ ਨਾ ਕਰਨ ਲਈ ਵੀ ਪ੍ਰੇਰਿਤ ਕੀਤਾ। ਸ੍ਰੀ ਰਾਓ ਨੇ ਕਿਹਾ ਕਿ ਵਿਜੀਲੈਂਸ ਦੇ ਕਿਸੇ ਵੀ ਅਧਿਕਾਰੀ ਜਾਂ ਮੁਲਾਜ਼ਮ ਨੂੰ ਕਿਸੇ ਵੀ ਭ੍ਰਿਸ਼ਟ ਕਾਰਜ ਵਿੱਚ ਸ਼ਾਮਲ ਪਾਏ ਜਾਣ ’ਤੇ ਬਖ਼ਸ਼ਿਆਂ ਨਹੀਂ ਜਾਵੇਗਾ। ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਲੋਕਾਂ ਦੀ ਸ਼ਮੂਲੀਅਤ ਦੀ ਮਹੱਤਵਪੂਰਨ ਭੂਮਿਕਾ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਲੋਕਾਂ ਨੂੰ ਇੱਕ ਪਾਰਦਰਸ਼ੀ ਅਤੇ ਵਧੇਰੇ ਜਵਾਬਦੇਹ ਪ੍ਰਣਾਲੀ ਵਿੱਚ ਬਿਹਤਰ ਢੰਗ ਨਾਲ ਯੋਗਦਾਨ ਪਾਉਣ ਲਈ ਭ੍ਰਿਸ਼ਟਾਚਾਰ ਬਾਰੇ ਜਾਗਰੂਕ ਹੋਣ ਅਤੇ ਇਸ ਬਾਰੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ ਉੱਤੇ ਜਾਂ ਈਮੇਲ ਰਾਹੀ ਰਿਪੋਰਟ ਕਰਨ ਵਿੱਚ ਸਰਗਰਮੀ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ। ਬਿਊਰੋ ਦੇ ਨਵੇਂ ਮੁਖੀ ਨੇ ਵਿਜੀਲੈਂਸ ਗਤੀਵਿਧੀਆਂ ਦੀ ਮੌਜੂਦਾ ਸਥਿਤੀ ਦਾ ਮੁਲਾਂਕਣ ਕਰਨ ਲਈ ਭਲਕੇ 19 ਫਰਵਰੀ ਨੂੰ ਮੁਹਾਲੀ ਸਥਿਤ ਵਿਜੀਲੈਂਸ ਦੇ ਮੁੱਖ ਦਫ਼ਤਰ ਵਿਖੇ ਵਿਜੀਲੈਂਸ ਸਾਰੇ ਐੱਸਐੱਸਪੀਜ਼ ਅਤੇ ਹੋਰ ਉੱਚ ਅਧਿਕਾਰੀਆਂ ਮੀਟਿੰਗ ਸੱਦੀ ਗਈ ਹੈ ਤਾਂ ਜੋ ਸਾਰੇ ਲੰਬਿਤ ਕੇਸਾਂ ਅਤੇ ਵਿਜੀਲੈਂਸ ਪੜਤਾਲਾਂ ਦੀ ਸਮੀਖਿਆ ਕੀਤੀ ਜਾ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ