Share on Facebook Share on Twitter Share on Google+ Share on Pinterest Share on Linkedin ਨਵੀਂ ਵਾਰਡਬੰਦੀ ਤੇ ਰਾਖਵਾਂਕਰਨ ਬਾਰੇ ਸੁਪਰੀਮ ਕੋਰਟ ’ਚ 7 ਜਨਵਰੀ ਨੂੰ ਹੋਵੇਗੀ ਸੁਣਵਾਈ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਜਨਵਰੀ: ਮੁਹਾਲੀ ਨਗਰ ਨਿਗਮ ਦੀਆਂ ਚੋਣਾਂ ਸਬੰਧੀ ਸਥਾਨਕ ਸਰਕਾਰਾਂ ਵਿਭਾਗਾਂ ਵੱਲੋਂ ਸ਼ਹਿਰ ਦੀ ਨਵੇਂ ਸਿਰਿਓਂ ਕੀਤੀ ਗਈ ਵਾਰਡਬੰਦੀ ਅਤੇ ਰਾਖਵੇਂਕਰਨ ਸਬੰਧੀ ਸੁਪਰੀਮ ਕੋਰਟ ਵਿੱਚ ਸੱਤ ਜਨਵਰੀ ਨੂੰ ਸੁਣਵਾਈ ਹੋਵੇਗੀ। ਇਸ ਸਬੰਧੀ ਅਕਾਲੀ ਦਲ ਦੇ ਸਾਬਕਾ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਅਤੇ ਇੱਥੋਂ ਦੇ ਫੇਜ਼-6 ਦੇ ਵਸਨੀਕ ਬਚਨ ਸਿੰਘ ਨੇ ਮੁਹਾਲੀ ਦੀ ਵਾਰਡਬੰਦੀ ਸਬੰਧੀ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਨੌਤੀ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਕੁੱਝ ਦਿਨ ਪਹਿਲਾਂ ਹਾਈ ਕੋਰਟ ਨੇ ਉਕਤ ਵਿਅਕਤੀਆਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ। ਸਾਬਕਾ ਕੌਂਸਲਰ ਆਰਪੀ ਸ਼ਰਮਾ ਨੇ ਦੱਸਿਆ ਕਿ ਇੱਥੋਂ ਦੇ ਫੇਜ਼-6 (ਨਵਾਂ ਵਾਰਡ ਨੰਬਰ-49) ਨੂੰ ਜਨਰਲ ਪੁਰਸ਼ ਤੋਂ ਅਨੁਸੂਚਿਤ ਜਾਤੀ ਦੀ ਅੌਰਤਾਂ ਲਈ ਰਾਖਵਾਂ ਕਰ ਦਿੱਤਾ ਗਿਆ ਹੈ। ਜਦੋਂਕਿ ਇਸ ਇਲਾਕੇ ਵਿੱਚ ਜ਼ਿਆਦਾਤਰ ਵਸੋਂ ਜਨਰਲ ਵਰਗ ਦੇ ਲੋਕਾਂ ਦੀ ਹੈ। ਉਨ੍ਹਾਂ ਦੱਸਿਆ ਕਿ ਵਾਰਡ ਨੰਬਰ-49 ਵਿੱਚ 250 ਘਰ ਹਨ। ਨਵੀਂ ਵਾਰਡਬੰਦੀ ਤੋਂ ਬਾਅਦ ਇਨ੍ਹਾਂ ਘਰਾਂ ਦਾ ਸਰਵੇ ਕੀਤਾ ਗਿਆ ਹੈ ਅਤੇ ਇੱਥੇ ਰਹਿੰਦੇ ਲੋਕਾਂ ਤੋਂ ਲਿਖਤੀ ਸਹਿਮਤੀ ਲਈ ਗਈ ਹੈ। ਜਿਸ ਤੋਂ ਪਤਾ ਚਲਦਾ ਹੈ ਕਿ ਇੱਥੇ ਸਿਰਫ਼ 9 ਘਰ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਹੁਕਮਰਾਨ ਗਲਤ ਤਰੀਕੇ ਨਾਲ ਚੋਣਾਂ ਜਿੱਤਣ ਲਈ ਹਰ ਹੀਲਾ ਵਰਤ ਰਹੇ ਹਨ। ਇੰਜ ਹੀ ਸਾਬਕਾ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਨੇ ਆਪਣੀ ਪਟੀਸ਼ਨ ਵਿੱਚ ਦੋਸ਼ ਲਾਇਆ ਹੈ ਕਿ ਸੈਕਟਰ-70 ਸਥਿਤ ਉਸ ਦੇ ਵਾਰਡ ਨੂੰ ਜਾਣਬੁੱਝ ਕੇ ਰਾਖਵੇਂਕਰਨ ਦੇ ਤਹਿਤ ਲਿਆਂਦਾ ਗਿਆ ਹੈ ਤਾਂ ਜੋ ਉਹ ਜਾਂ ਉਸ ਦੇ ਪਰਿਵਾਰ ਦਾ ਕੋਈ ਮੈਂਬਰ ਚੋਣ ਨਾ ਲੜ ਸਕੇ। ਉਨ੍ਹਾਂ ਕਿਹਾ ਕਿ ਇਸ ਵਾਰਡ ਨੂੰ ਸੋਹਾਣਾ ਪਿੰਡ ਨਾਲ ਜੋੜਿਆ ਗਿਆ ਹੈ, ਜਦੋਂਕਿ ਪਿੰਡ ਸੋਹਾਣਾ ਇੱਥੋਂ ਕਾਫੀ ਫਰਕ ਨਾਲ ਹੈ। ਇਹੀ ਨਹੀਂ ਪਿੰਡ ਦੀਆਂ 500 ਵੋਟਾਂ ਸ਼ਹਿਰੀ ਖੇਤਰ ਨਾਲ ਜੋੜੀਆਂ ਗਈਆਂ ਹਨ। ਲੋਕਾਂ ਨੂੰ ਇੱਧਰ ਉਧਰ ਆਉਣ ਜਾਣ ਲਈ ਏਅਰਪੋਰਟ ਸੜਕ ਰਾਹੀਂ ਹੋ ਕੇ ਲੰਘਣਾ ਪਵੇਗਾ। ਇਸ ਸੜਕ ’ਤੇ 24 ਘੰਟੇ ਬਹੁਤ ਜ਼ਿਆਦਾ ਆਵਾਜਾਈ ਹੋਣ ਕਾਰਨ ਹਾਦਸੇ ਵਾਪਰਨ ਦਾ ਖ਼ਦਸ਼ਾ ਹੈ। ਪਟਵਾਰੀ ਨੇ ਕਿਹਾ ਕਿ ਸੋਹਾਣਾ ਪਿੰਡ ਦਾ ਜਲ ਸਪਲਾਈ ਅਤੇ ਬਿਜਲੀ ਫੀਡਰ ਵੀ ਦਿਹਾਤੀ ਹੈ ਅਤੇ ਸਮੱਸਿਆਵਾਂ ਵੀ ਸ਼ਹਿਰ ਤੋਂ ਵੱਖਰੀਆਂ ਹਨ। ਜਿਸ ਕਾਰਨ ਪਿੰਡ ਦੀਆਂ ਵੋਟਾਂ ਸ਼ਹਿਰੀ ਵਾਰਡ ਨਾਲ ਜੋੜਨ ਦੀ ਕੋਈ ਤੁਕ ਨਹੀਂ ਬਣਦੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ