Nabaz-e-punjab.com

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਤਾਰ ਸਿੰਘ ਰਾਣੂ ਯਾਦਗਾਰੀ ਟਰੱਸਟ ਦਾ ਨਵੇਂ ਸਾਲ ਦਾ ਕਲੰਡਰ ਰਿਲੀਜ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜਨਵਰੀ:
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁਲਾਜ਼ਮ ਲਹਿਰ ਦੇ ਮੋਢੀ ਰਹੇ ਕਰਤਾਰ ਸਿੰਘ ਰਾਣੂ ਯਾਦਗਾਰੀ ਟਰੱਸਟ ਦਾ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਵੇਂ ਸਾਲ-2020 ਦਾ ਕਲੰਡਰ ਰਿਲੀਜ਼ ਕੀਤਾ ਗਿਆ। ਇਸ ਮੌਕੇ ਸ੍ਰੀ ਸਿੱਧੂ ਨੇ ਟਰੱਸਟ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜੋ ਲੋਕ ਆਪਣੇ ਜੀਵਨ ਵਿੱਚ ਸਮਾਜ ਲਈ ਕੁਝ ਕਰ ਕੇ ਜਾਂਦੇ ਹਨ, ਲੋਕ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰ ਸਿੰਘ ਰਾਣੂ ਹਮੇਸ਼ਾ ਹੀ ਕਿਰਤੀਆਂ, ਮੁਲਾਜ਼ਮਾਂ, ਮਜ਼ਦੂਰਾਂ ਅਤੇ ਕਿਸਾਨ ਦੇ ਹਿੱਤਾਂ ਦੀ ਰਾਖੀ ਲਈ ਲੜਦੇ ਰਹੇ ਹਨ। ਉਨ੍ਹਾਂ ਸਿੱਖਿਆ ਬੋਰਡ ਦੇ ਮੁਲਾਜ਼ਮਾਂ ਦੇ ਹੱਕਾਂ ਲਈ ਲੰਮੇ ਸੰਘਰਸ਼ ਕੀਤੇ, ਬੋਰਡ ਦਾ ਮੁੱਖ ਦਫ਼ਤਰ ਮੁਹਾਲੀ ਵਿੱਚ ਬਣਾਉਣ ਲਈ ਮਹੀਨੇਬੱਧੀ ਸੰਘਰਸ਼ ਜਾਰੀ ਰੱਖਿਆ। ਸ੍ਰੀ ਰਾਣੂ ਦੇ ਸੰਘਰਸ਼ ਦੀ ਬਦੌਲਤ ਹੀ ਸਕੂਲ ਬੋਰਡ ਦਾ ਦਫ਼ਤਰ ਮੁਹਾਲੀ ਵਿੱਚ ਸਥਾਪਿਤ ਹੋਇਆ ਸੀ।
ਇਸ ਮੌਕੇ ਕਰਤਾਰ ਸਿੰਘ ਰਾਣੂ ਯਾਦਗਾਰੀ ਟਰੱਸਟ ਦੀ ਪ੍ਰਧਾਨ ਸ੍ਰੀਮਤੀ ਅਮਰਜੀਤ ਕੌਰ, ਸਰਪ੍ਰਸਤ ਮੇਵਾ ਸਿੰਘ ਗਿੱਲ, ਰਾਣੂ ਗਰੁੱਪ ਦੇ ਪ੍ਰਧਾਨ ਜਰਨੈਲ ਸਿੰਘ ਚੁੰਨੀ, ਅਸ਼ੋਕ ਪੁਰੀ, ਕਮਿੱਕਰ ਸਿੰਘ ਗਿੱਲ, ਸੰਤੋਖ ਸਿੰਘ, ਕਰਮਚਾਰੀ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਹਰਬੰਸ ਬਾਗੜੀ ਅਤੇ ਭਾਗ ਸਿੰਘ ਮੁਲਾਂਪਰ ਅਤੇ ਹੋਰ ਆਗੂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…