Share on Facebook Share on Twitter Share on Google+ Share on Pinterest Share on Linkedin ਨਵੇਂ ਸਾਲ ਨੂੰ ਖੁਸ਼ਆਮਦੀਦ ਕਹਿਣ ਲਈ ਧਾਰਮਿਕ ਸਮਾਗਮ, ਰਾਗੀ ਸਿੰਘਾਂ ਨੇ ਕੀਤਾ ਗੁਰਬਾਣੀ ਕੀਰਤਨ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 3 ਜਨਵਰੀ: ਸਥਾਨਕ ਵਾਰਡ ਨੰਬਰ-17 ਵਿੱਚ ਗੁਰੂ ਨਾਨਕ ਦੇਵ ਜੀ ਕਲੋਨੀ ਵਿਖੇ ਸਮੂਹ ਨੌਜਵਾਨਾਂ ਵੱਲੋਂ ਮੁਹੱਲਾ ਵਾਸੀਆਂ ਦੇ ਸਹਿਯੋਗ ਨਾਲ ਨਵੇਂ ਸਾਲ ਦੀ ਆਮਦ ਤੇ ਧਾਰਮਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਰਾਗੀ ਜਥੇ ਨੇ ਸੰਗਤਾਂ ਕਥਾ ਕੀਰਤਨ ਦੁਆਰਾ ਨਿਹਾਲ ਕੀਤਾ। ਇਸ ਮੌਕੇ ਮੁਖ ਮਹਿਮਾਨ ਵੱਜੋਂ ਹਾਜ਼ਰੀ ਭਰਦਿਆਂ ਯੂਥ ਅਕਾਲੀ ਆਗੂ ਮਨਜਿੰਦਰ ਸਿੰਘ ਸਾਬੀ ਚੀਮਾ ਨੇ ਪ੍ਰਬੰਧਕਾਂ ਦੇ ਉਪਰਾਲੇ ਦੀ ਸਲਾਘਾ ਕਰਦਿਆਂ ਨੌਜੁਆਨ ਵਰਗ ਨੂੰ ਧਰਮ ਨਾਲ ਜੁੜਨ ਲਈ ਅਜਿਹੇ ਧਾਰਮਕ ਸਮਾਗਮ ਕਰਵਾਉਣ ਲਈ ਅੱਗੇ ਆਉਣ ਦੀ ਪ੍ਰੇਰਨਾ ਕੀਤੀ। ਪ੍ਰਬੰਧਕਾਂ ਵੱਲੋਂ ਮਨਜਿੰਦਰ ਸਿੰਘ ਸਾਬੀ ਚੀਮਾ ਦਾ ਸਿਰੋਪਾਉ ਨਾਲ ਸਨਮਾਨ ਕੀਤਾ ਗਿਆ। ਇਸ ਮੌਕੇ ਚੇਨ ਸਿੰਘ ਚੀਮਾ ਪ੍ਰਧਾਨ ਸੁਰੱਖਿਆ ਸੈਲ ਜਿਲ੍ਹਾ ਮੋਹਾਲੀ, ਹਰਭਜਨ ਕੌਰ, ਜਸਵੀਰ ਸਿੰਘ, ਕੁਲਦੀਪ ਸਿੰਘ, ਅਮਨਿੰਦਰ ਸਿੰਘ, ਲਖਵੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਮੁਹੱਲਾ ਵਾਸੀ ਹਾਜ਼ਰ ਸਨ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ