Share on Facebook Share on Twitter Share on Google+ Share on Pinterest Share on Linkedin ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਨਵੇਂ ਸਾਲ ਦਾ ਕੈਲੰਡਰ ਰਿਲੀਜ਼ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜਨਵਰੀ: ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਐਸ.ਏ.ਐਸ. ਨਗਰ (ਮੁਹਾਲੀ) ਦੇ ਪ੍ਰਧਾਨ ਕਰਮ ਸਿੰਘ ਧਨੋਆ ਵੱਲੋਂ ਨਵੇਂ ਸਾਲ 2019 ਦਾ ਕੈਲੰਡਰ ਰਿਲੀਜ਼ ਕੀਤਾ ਗਿਆ। ਇਸ ਸਬੰਧੀ ਅੱਜ ਇੱਥੋਂ ਦੇ ਫੇਜ਼-3ਬੀ1 ਦੀ ਰੋਜ਼ ਗਾਰਡਨ ਵਿੱਚ ਕੈਲੰਡਰ ਰਿਲੀਜ਼ ਸਮਾਗਮ ਕਰਵਾਇਆ ਗਿਆ। ਜਥੇਬੰਦੀ ਦੇ ਕਾਰਜਕਾਰੀ ਸਕੱਤਰ ਜਗਦੀਸ਼ ਸਿੰਘ ਸਰਾਓ ਨੇ ਦੱਸਿਆ ਕਿ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਪਿਛਲੇ ਲੰਮੇ ਸਮੇਂ ਤੋਂ ਪੈਨਸ਼ਨਰਜ਼ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਸੰਘਰਸ਼ਸ਼ੀਲ ਹੈ। ਉਨ੍ਹਾਂ ਦੱਸਿਆ ਕਿ ਜਥੇਬੰਦੀ ਵੱਲੋਂ ਤਿਆਰ ਕੀਤੇ ਇਸ ਕੈਲੰਡਰ ਵਿੱਚ ਪੰਜਾਬ ਸਰਕਾਰ ਦੇ ਪੱਤਰ ਅਨੁਸਾਰ ਗਜ਼ਟਿਡ, ਰਾਖਵੀਆਂ, ਨਗਰ ਕੀਰਤਨ/ਸੋਭਾ ਯਾਤਰਾ ਮੌਕੇ ਅੱਧੇ ਦਿਨ ਦੀਆਂ ਛੁੱਟੀਆਂ ਅਤੇ ਸੰਗਰਾਂਦ, ਮੱਸਿਆ, ਪੂਰਨਮਾਸ਼ੀ ਅਤੇ ਦਸਮੀ ਸਮੇਤ ਸੂਚੀ ਛਾਪੀ ਗਈ ਹੈ। ਇਸ ਤੋਂ ਇਲਾਵਾ ਇਤਿਹਾਸਕ ਪੈਨਸ਼ਨਰ ਦਿਵਸ 17 ਦਸੰਬਰ 2018 ਦੀਆਂ ਫੋਟੋਆਂ ਵੀ ਛਾਪੀਆਂ ਗਈਆਂ ਹਨ। ਸ੍ਰੀ ਧਨੋਆ ਨੇ ਦੱਸਿਆ ਕਿ ਇਸ ਕੈਲੰਡਰ ਨੂੰ ਹਰੇਕ ਪੈਨਸ਼ਨਰ ਦੇ ਘਰ ਘਰ ਪਹੁੰਚਾਉਣ ਦਾ ਯਤਨ ਕੀਤਾ ਜਾਵੇਗਾ ਤਾਂ ਕਿ ਪੈਨਸ਼ਨਰਾਂ ਨੂੰ ਜਥੇਬੰਦੀ ਨਾਲ ਜੋੜ ਕੇ ਹੱਕੀ ਮੰਗਾਂ ਦੀ ਪੂਰਤੀ ਲਈ ਸੰਘਰਸ਼ ਲਈ ਪੇ੍ਰਰਿਆ ਜਾ ਸਕੇ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਜਸਵੰਤ ਸਿੰਘ ਬਾਗੜੀ, ਮੀਤ ਪ੍ਰਧਾਨ ਜਸਮੇਰ ਸਿੰਘ ਬਾਠ, ਸਲਾਹਕਾਰ ਜਰਨੈਲ ਸਿੰਘ ਕ੍ਰਾਂਤੀ, ਵਿੱਤ ਸਕੱਤਰ ਗਿਆਨ ਸਿੰਘ ਮੁੱਲਾਂਪੁਰ, ਖਰੜ ਦੇ ਪ੍ਰਧਾਨ ਬਲਬੀਰ ਸਿੰਘ ਧਾਨੀਆ, ਜਨਰਲ ਸਕੱਤਰ ਬਾਬੂ ਸਿੰਘ, ਕਨਵੀਨਰ ਬਲਬੀਰ ਸਿੰਘ ਸੈਕਟਰ-48ਸੀ, ਮਾਸਟਰ ਦਲੀਪ ਸਿੰਘ, ਫਕੀਰ ਚੰਦ, ਮਲਾਗਰ ਸਿੰਘ, ਚਰਨ ਸਿੰਘ ਸੈਣੀ, ਸਤਪਾਲ ਰਾਣਾ, ਰਘਬੀਰ ਸਿੰਘ, ਜੈ ਸਿੰਘ ਸੈਹਬੀ ਅਤੇ ਪਰਮਜੀਤ ਸਿੰਘ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ