nabaz-e-punjab.com

ਨਿਊਜ਼ੀਲੈਂਡ ਨੇ ਪਹਿਲੇ ਵਨ ਡੇਅ ਮੈਚ ਵਿੱਚ ਭਾਰਤ ਨੂੰ 4 ਵਿਕਟਾਂ ਨਾਲ ਹਰਾਇਆ

ਨਬਜ਼-ਏ-ਪੰਜਾਬ ਬਿਊਰੋ, ਨਿਊਜ਼ੀਲੈਂਡ, 5 ਫਰਵਰੀ:
ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਅੱਜ ਵਨ-ਡੇਅ ਸੀਰੀਜ਼ ਦਾ ਪਹਿਲਾ ਮੈਚ ਹੈਮਿਲਟਨ ਦੇ ਸੇਡਨ ਪਾਰਕ ਵਿੱਚ ਖੇਡਿਆ ਗਿਆ। ਜਿੱਥੇ ਨਿਊਜ਼ੀਲੈਂਡ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾ ਕੇ ਇਸ ਮੈਚ ਵਿੱਚ ਜਿੱਤ ਦਰਜ ਕੀਤੀ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤੀ ਟੀਮ ਨੇ 50 ਓਵਰਾਂ ਵਿੱਚ 347 ਦੌੜਾਂ ਬਣਾ ਕੇ ਨਿਊਜ਼ੀਲੈਂਡ ਨੂੰ 348 ਦੌੜਾਂ ਦਾ ਟੀਚਾ ਦਿੱਤਾ। ਜਵਾਬ ਵਿੱਚ ਟੀਚੇ ਦਾ ਪਿੱਛਾ ਕਰਨ ਉਤਰੀ ਕੀਵੀ ਟੀਮ ਨੇ ਬਾਕੀ ਰਹਿੰਦੀਆਂ 11 ਗੇਂਦਾਂ ਤੋਂ ਪਹਿਲਾਂ ਹੀ ਇਹ ਟੀਚਾ ਹਾਸਲ ਕਰ ਲਿਆ। ਇਸ ਜਿੱਤ ਦੇ ਨਾਲ ਹੀ ਨਿਊਜ਼ੀਲੈਂਡ ਨੇ ਇਸ ਸੀਰੀਜ਼ ਵਿੱਚ 3-0 ਦੀ ਬੜ੍ਹਤ ਬਣਾ ਲਈ ਹੈ।
ਮੈਚ ਦੌਰਾਨ ਨਿਊਜ਼ੀਲੈਂਡ ਦੀ ਟੀਮ ਨੇ ਸ਼ਾਨਦਾਰ ਸ਼ੁਰੂਆਤ ਕੀਤੀ। ਉਸ ਦੇ ਦੋਵੇਂ ਸਲਾਮੀ ਬੱਲੇਬਾਜ਼ ਮਾਰਟਿਨ ਗੁਪਟਿਲ ਅਤੇ ਹੈਨਰੀ ਨਿਕੋਲਸ ਬਿਨਾ ਵਿਕਟ ਗੁਆਏ ਨਿਊਜ਼ੀਲੈਂਡ ਦਾ ਸਕੋਰ 50 ਤੋਂ ਪਾਰ ਲੈ ਗਏ। ਗੁਪਟਿਲ 32 ਦੌੜਾਂ ਤੇ ਸ਼ਾਹਦੁਲ ਠਾਕੁਰ ਦੀ ਗੇਂਦ ਤੇ ਕੇਦਾਰ ਜਾਧਵ ਨੂੰ ਕੈਚ ਦੇ ਬੈਠੇ। ਇਸ ਤੋਂ ਬਾਅਦ ਆਏ ਬਲੰਡੇਲ ਵੀ ਕੋਈ ਖਾਸ ਪ੍ਰਦਰਸ਼ਨ ਨਾ ਕਰ ਸਕੇ ਅਤੇ 9 ਦੌੜਾਂ ਬਣਾਕੇ ਕੁਲਦੀਪ ਯਾਦਵ ਦੀ ਗੇਂਦ ਤੇ ਰਾਹੁਲ ਹੱਥੋਂ ਸਟੰਪ ਆਊਟ ਹੋ ਗਏ।
ਸਲਾਮੀ ਬੱਲੇਬਾਜ਼ ਨਿਕੋਲਸ ਨੇ ਇਸ ਮੈਚ ਵਿੱਚ ਬਿਹਤਰੀਨ ਬੱਲੇਬਾਜ਼ੀ ਕੀਤੀ ਅਤੇ ਨਿਊਜ਼ੀਲੈਂਡ ਦਾ ਸਕੋਰ 200 ਦੇ ਨੇੜੇ ਲੈ ਗਏ। ਇਸ ਦੌਰਾਨ ਉਹ ਇਕ ਦੌੜ ਲੈਣ ਦੇ ਚੱਕਰ ਵਿੱਚ ਕੋਹਲੀ ਹੱਥੋ ਰਨ ਆਊਟ ਹੋ ਗਏ। ਨਿਕੋਲਸ ਨੇ 78 ਦੌੜਾਂ ਬਣਾਈਆਂ। ਦੂਜੇ ਪਾਸੇ ਟੇਲਰ ਦਾ ਸਾਥ ਦੇਣ ਆਏ ਟਾਮ ਲੈਥਮ ਨੇ ਇਕ ਬਿਹਤਰੀਨ ਪਾਰੀ ਖੇਡੀ ਅਤੇ 8 ਚੌਕੇ ਅਤੇ 2 ਛੱਕੇ ਦੀ ਮਦਦ ਨਾਲ 69 ਦੌੜਾਂ ਬਣਾਈਆਂ। ਇਸ ਮੈਚ ਵਿੱਚ ਰੋਸ ਟੇਲਰ ਨੇ ਸੈਂਕੜਾ ਲਗਾਇਆ ਅਤੇ 11 ਚੌਕੇ ਅਤੇ 1 ਛੱਕੇ ਦੀ ਮਦਦ ਨਾਲ 107 ਗੇੱਦਾਂ ਵਿੱਚ 103 ਦੌੜਾਂ ਦੀ ਪਾਰੀ ਖੇਡੀ ਅਤੇ ਮੈਚ ਵਿੱਚ ਜਿੱਤ ਹਾਸਲ ਕੀਤੀ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ ਜਾਅਲੀ ਖਣਨ ਰਸੀਦਾਂ ਤਿਆਰ…