Nabaz-e-punjab.com

ਚੱਪੜਚਿੜੀ ਕਲਾਂ ਦੀ ਸਰਬਸੰਮਤੀ ਨਾਲ ਨਵੀਂ ਚੁਣੀ ਗਈ ਪੰਚਾਇਤ ਵੱਲੋਂ ਧਾਰਮਿਕ ਸਮਾਗਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਜਨਵਰੀ:
ਇੱਥੋਂ ਦੇ ਇਤਿਹਾਸਕ ਨਗਰ ਚੱਪੜਚਿੜੀ ਕਲਾਂ ਦੀ ਸਰਬਸੰਮਤੀ ਨਾਲ ਨਵੀਂ ਚੁਣੀ ਗਈ ਪੰਚਾਇਤ ਸਰਪੰਚ ਪਿਆਰਾ ਸਿੰਘ ਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਬੁੱਧਵਾਰ ਨੂੰ ਇਤਿਹਾਸਕ ਗੁਰਦੁਆਰਾ ਫਤਹਿ-ਏ-ਜੰਗ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਸ਼ਬਦ ਕੀਰਤਨ ਤੋਂ ਬਾਅਦ ਚਾਹ-ਪਕੌੜੇ ਅਤੇ ਜਲੇਬੀਆਂ ਦਾ ਅਤੁੱਟ ਲੰਗਰ ਵਰਤਿਆ।
ਇਸ ਮੌਕੇ ਕਾਰਸੇਵਾ ਵਾਲੇ ਬਾਬਾ ਜਥੇਦਾਰ ਜੱਸਾ ਸਿੰਘ ਅਤੇ ਗੁਰਦੁਆਰਾ ਕਮੇਟੀ ਵੱਲੋਂ ਨਵੇਂ ਚੁਣੇ ਗਏ ਸਰਪੰਚ ਪਿਆਰਾ ਸਿੰਘ, ਪੰਚ ਪਰਮਜੀਤ ਕੌਰ, ਕੇਸਰ ਸਿੰਘ, ਦਰਸ਼ਨ ਸਿੰਘ, ਤੇਜਿੰਦਰ ਸਿੰਘ ਅਤੇ ਸਾਬਕਾ ਸਰਪੰਚ ਸੋਹਨ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਵਿਕਾਸ ਕੰਮਾਂ ਵਿੱਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ, ਜਨਰਲ ਸਕੱਤਰ ਗੁਰਮੇਲ ਸਿੰਘ, ਮੀਤ ਪ੍ਰਧਾਨ ਮੋਹਨ ਸਿੰਘ, ਕੁਦਲੀਪ ਸਿੰਘ, ਰਵਿੰਦਰ ਸਿੰਘ ਟਿਵਾਣਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਅਖੀਰ ਵਿੱਚ ਸਰਪੰਚ ਪਿਆਰਾ ਸਿੰਘ ਨੇ ਸਮੂਹ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਚੱਪੜਚਿੜੀ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਗੁਰਦੁਆਰਾ ਸਾਹਿਬ ਦੀ ਚਲ ਰਹੀ ਕਾਰਸੇਵਾ ਵਿੱਚ ਬਣਦਾ ਯੋਗਦਾਨ ਪਾਇਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਕਾਂਗਰਸ ਸਰਕਾਰ ਸਮੇਂ ਸ਼ਹਿਰ ਵਿੱਚ ਆਏ ਵੱਖ-ਵੱਖ ਪ੍ਰਾਜੈਕਟ ‘ਆਪ’ ਦੇ ਏਜੰਡੇ ’ਚੋਂ ਗਾਇਬ

ਕਾਂਗਰਸ ਸਰਕਾਰ ਸਮੇਂ ਸ਼ਹਿਰ ਵਿੱਚ ਆਏ ਵੱਖ-ਵੱਖ ਪ੍ਰਾਜੈਕਟ ‘ਆਪ’ ਦੇ ਏਜੰਡੇ ’ਚੋਂ ਗਾਇਬ ਚੰਨੀ ਸਰਕਾਰ ਸਮੇਂ ਮੁ…