Nabaz-e-punjab.com

ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਪਾਰਟੀਬਾਜੀ ਤੋਂ ਉੱਤੇ ਉੱਠ ਕੇ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦੇਣ: ਸਿੱਧੂ

ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਗਰਾਂਟਾਂ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣ ਦੇ ਆਦੇਸ਼

ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਨਵੇਂ ਚੁਣੇ ਸਰਪੰਚਾਂ ਨੂੰ ਕੀਤਾ ਸਨਮਾਨਿਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜਨਵਰੀ:
ਨਵੀਆਂ ਚੁਣੀਆਂ ਪੰਚਾਇਤਾਂ ਪਾਰਟੀਬਾਜੀ ਤੋਂ ਉੱਤੇ ਉੱਠ ਕੇ ਸਮੁੱਚੇ ਨਗਰ ਦੇ ਸਹਿਯੋਗ ਨਾਲ ਵਿਕਾਸ ਕਾਰਜਾਂ ਨੂੰ ਤਰਜੀਹ ਦੇਣ ਅਤੇ ਵਿਕਾਸ ਕੰਮ ਬਿਨਾਂ ਕਿਸੇ ਪੱਖਪਾਤ ਤੋਂ ਕਰਨ ਨੂੰ ਯਕੀਨੀ ਬਣਾਇਆ ਜਾਵੇ। ਪਿੰਡਾਂ ਦੇ ਵਿਕਾਸ ਕਾਰਜਾਂ ਲਈ ਧੰਨ ਦੀ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਿੰਡ ਨੰਗਾਰੀ ਵਿੱਚ ਇਲਾਕੇ ਦੀਆਂ ਨਵੇ ਚੁਣੇ ਸਰਪੰਚ, ਪੰਚ ਨੂੰ ਸਨਮਾਨਿਤ ਕਰਨ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਮੰਤਰੀ ਦੇ ਰਾਜਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਵੀ ਮੌਜੂਦ ਸਨ।
ਸ੍ਰੀ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬਣੀ ਮੌਜੂਦਾ ਸਰਕਾਰ ਰਾਜ ਦੇ ਸਰਬਪੱਖੀ ਵਿਕਾਸ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ ਅਤੇ ਚੋਣਾਂ ਦੌਰਾਨ ਜੋ ਵਾਅਦੇ ਲੋਕਾਂ ਨਾਲ ਕੀਤੇ ਸਨ। ਉਨ੍ਹਾਂ ਨੂੰ ਅਮਲੀਜਾਮਾ ਪਹਿਨਾਇਆ ਜਾ ਰਿਹਾ ਹੈ। ਉਨ੍ਹਾਂ ਹੋਰ ਕਿਹਾ ਕਿ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਕਿਸਾਨਾਂ ਲਈ ਕਰਜਾ ਰਾਹਤ ਸਕੀਮ ਨੂੰ ਹੋਰ ਸੂਬੇ ਵੀ ਲਾਗੂ ਕਰ ਰਹੇ ਹਨ ਅਤੇ ਕਰਜਾ ਰਾਹਤ ਸਕੀਮ ਦਾ ਪੰਜਾਬ ਦੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਵੱਡਾ ਲਾਭ ਹੋਇਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਪਿੰਡਾਂ ਵਿੱਚ ਦਿੱਤੀਆਂ ਜਾਣ ਵਾਲੀਆਂ ਗਰਾਂਟਾਂ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਪਿੰਡ ਨੰਗਾਰੀ ਦੇ ਸਰਪੰਚ ਭੁਪਿੰਦਰ ਕੁਮਾਰ, ਤਰਸੇਮ ਸਿੰਘ ਸਰਪੰਚ ਗੀਗੇ ਮਾਜਰਾ, ਹਰਿੰਦਰ ਸਿੰਘ ਜੋਨੀ ਗਡਾਣਾ, ਕਰਮਜੀਤ ਸਿੰਘ ਬਠਲਾਣਾ, ਸੁਖਵਿੰਦਰ ਸਿੰਘ ਮਿੱਢੇ ਮਾਜਰਾ, ਜੋਰਾ ਸਿੰਘ ਮਨੌਲੀ, ਨਰਿੰਦਰ ਕੌਰ ਦੈੜੀ, ਕਰਮ ਸਿੰਘ ਮਾਣਕਪੁਰ, ਹਰਜਿੰਦਰ ਸਿੰਘ ਢੇਲਪੁਰ, ਭਗਤਰਾਮ ਸਨੇਟਾ, ਜਸਵੀਰ ਕੌਰ ਭਾਰਤਪੁਰ ਆਦਿ ਪਿੰਡਾਂ ਦੇ ਸਰਪੰਚਾਂ ਨੂੰ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਸਾਬਕਾ ਸਰਪੰਚ ਪਿੰਡ ਗਡਾਣਾ ਸੋਮਨਾਥ ਨੇ ਸ੍ਰੀ ਸਿੱਧੂ ਨੂੰ ਜੀ ਆਇਆਂ ਨੂੰ ਆਖਿਆ। ਇਸ ਮੌਕੇ ਵਕੀਲ ਮਨਦੀਪ ਸਿੰਘ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਠੇਕੇਦਾਰ ਮੋਹਣ ਸਿੰਘ ਬਠਲਾਣਾ, ਦਵਿੰਦਰ ਸਿੰਘ, ਹਰਭਜਨ ਸਿੰਘ, ਜਸਵੰਤ ਸਿੰਘ, ਜਥੇਦਾਰ ਕਰਨੈਲ ਸਿੰਘ, ਪੰਡਿਤ ਮਦਨ, ਪੰਡਿਤ ਬਨਾਰਸੀ ਦਾਸ ਸਮੇਤ ਹੋਰ ਪਿੰਡਾਂ ਦੇ ਪੰਚ, ਸਰਪੰਚ ਅਤੇ ਪਤਵੰਤੇ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…