Share on Facebook Share on Twitter Share on Google+ Share on Pinterest Share on Linkedin ਰਾਹਤ ਭਰੀ ਖ਼ਬਰ: ਮੁਹਾਲੀ ਜ਼ਿਲ੍ਹੇ ਦੇ ਪੰਜ ਹੋਰ ਮਰੀਜ਼ਾਂ ਨੇ ‘ਕਰੋਨਾ’ ਨੂੰ ਹਰਾਇਆ ਤਿੰਨਾਂ ਨੂੰ ਘਰ ਭੇਜਿਆ, ਜਵਾਹਰਪੁਰ ਦੇ ਦੋ ਮਰੀਜ਼ਾਂ ਨੂੰ ਇਕਾਂਤਵਾਸ ਸੈਕਟਰ-70 ’ਚ ਰੱਖਿਆ 22 ਅਪਰੈਲ ਤੋਂ ਬਾਅਦ ਕੋਈ ਨਵਾਂ ਮਾਮਲਾ ਨਹੀਂ ਆਇਆ, ਪੀੜਤ ਮਰੀਜ਼ਾਂ ਦੀ ਗਿਣਤੀ ਘੱਟ ਕੇ 34 ਹੋਈ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਅਪਰੈਲ: ਸਿਹਤ ਵਿਭਾਗ ਦੇ ਉਪਰਾਲਿਆਂ ਸਦਕਾ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾਵਾਇਰਸ ਦੀ ਮਹਾਮਾਰੀ ਨੂੰ ਠੱਲ੍ਹ ਪੈਣੀ ਸ਼ੁਰੂ ਹੋਈ ਹੈ। ਅੱਜ ਪੰਜ ਹੋਰ ਪੀੜਤ ਮਰੀਜ਼ਾਂ ਨੇ ਕਰੋਨਾ ਖ਼ਿਲਾਫ਼ ਜੰਗ ਜਿੱਤ ਲਈ ਹੈ। ਸਮੁੱਚੇ ਜ਼ਿਲ੍ਹੇ ਵਿੱਚ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਹੁਣ 27 ਹੋ ਗਈ ਹੈ। ਅੱਜ ਇੱਥੇ ਇਸ ਗੱਲ ਦਾ ਖੁਲਾਸਾ ਕਰਦਿਆਂ ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਸੋਮਵਾਰ ਨੂੰ ਠੀਕ ਹੋਣ ਵਾਲੇ ਪੰਜ ਮਰੀਜ਼ਾਂ ’ਚੋਂ ਦੋ ਮਰੀਜ਼ ਦੋ ਇੱਥੋਂ ਦੇ ਫੇਜ਼-9 ਅਤੇ ਦੋ ਮਰੀਜ਼ ਪਿੰਡ ਜਵਾਹਰਪੁਰ ਅਤੇ ਇਕ ਮਰੀਜ਼ ਮੁੰਡੀ ਖਰੜ ਨਾਲ ਸਬੰਧਤ ਹੈ। ਇਨ੍ਹਾਂ ਸਾਰੇ ਮਰੀਜ਼ ਗਿਆਨ ਸਾਗਰ ਹਸਪਤਾਲ ਬਨੂੜ ਵਿੱਚ ਬਣਾਏ ਗਏ ‘ਕੋਵਿਡ ਕੇਅਰ ਸੈਂਟਰ’ ਵਿੱਚ ਜੇਰੇ ਇਲਾਜ ਸਨ। ਜਿਨ੍ਹਾਂ ਨੂੰ 28 ਦਿਨਾਂ ਦੇ ਇਲਾਜ ਮਗਰੋਂ ਅੱਜ ਛੁੱਟੀ ਦੇ ਦਿੱਤੀ ਗਈ ਹੈ। ਇਨ੍ਹਾਂ ਸਾਰੇ ਮਰੀਜ਼ਾਂ ਦੇ ਇਲਾਜ ਦੌਰਾਨ ਵਾਰੋ ਵਾਰੀ ਦੋ ਦੋ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਸੀ ਅਤੇ ਦੋਵੇਂ ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਹੀ ਉਨ੍ਹਾਂ ਨੂੰ ਛੁੱਟੀ ਦਿੱਤੀ ਗਈ ਹੈ। ਸਿਵਲ ਸਰਜਨ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਹੁਣ ਤੱਕ ਪੀੜਤਾਂ ਦੀ ਕੁੱਲ ਗਿਣਤੀ 63 ਹੈ। ਜਿਨ੍ਹਾਂ ’ਚੋਂ 22 ਮਰੀਜ਼ਾਂ ਦੇ ਠੀਕ ਹੋ ਗਏ ਹਨ ਅਤੇ ਹੁਣ ਪੀੜਤ ਮਰੀਜ਼ਾਂ ਦੀ ਗਿਣਤੀ ਘੱਟ ਕੇ 34 ਰਹਿ ਗਈ ਹੈ। ਉਨ੍ਹਾਂ ਦੱਸਿਆ ਕਿ ਬੀਤੀ 22 ਅਪਰੈਲ ਤੋਂ ਬਾਅਦ ਮੁਹਾਲੀ ਜ਼ਿਲ੍ਹੇ ਕਰੋਨਾਵਾਇਰਸ ਤੋਂ ਪੀੜਤ ਕੋਈ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਹੈ। ਇਹ ਇਲਾਕੇ ਦੇ ਲੋਕਾਂ ਲਈ ਬੇਹੱਦ ਖ਼ੁਸ਼ੀ ਵਾਲੀ ਗੱਲ ਹੈ। ਉਨ੍ਹਾਂ ਦੱਸਿਆ ਕਿ ਪਿੰਡ ਜਵਾਹਰਪੁਰ ਨਾਲ ਸਬੰਧਤ ਕੱੁਲ 15 ਮਰੀਜ਼ ਅੱਜ ਤੱਕ ਠੀਕ ਹੋ ਚੁੱਕੇ ਹਨ। ਸੋਮਵਾਰ ਨੂੰ ਠੀਕ ਹੋਣ ਵਾਲੇ ਮਰੀਜ਼ਾਂ ਵਿੱਚ ਏਕਮਵੀਰ ਕੌਰ (11), ਉਸ ਦੀ ਨਾਨੀ ਜਗਦੀਸ਼ ਕੌਰ (76), ਹਰਜਿੰਦਰ ਸਿੰਘ (26), ਸੁਰਜੀਤ ਕੌਰ (53) ਅਤੇ ਰਾਜਿੰਦਰ ਪਾਲ ਸ਼ਰਮਾ (73) ਸ਼ਾਮਲ ਹਨ। ਰਜਿੰਦਰ ਪਾਲ ਸ਼ਰਮਾ ਦੀ ਪਤਨੀ ਰਾਜ ਕੁਮਾਰੀ ਦੀ ਕੁਝ ਦਿਨ ਪਹਿਲਾਂ ਹੀ ਕਰੋਨਾ ਦੀ ਲਾਗ ਲੱਗਣ ਕਾਰਨ ਮੌਤ ਹੋ ਚੁੱਕੀ ਹੈ। ਜਵਾਹਰਪੁਰ ਨਾਲ ਸਬੰਧਤ ਪੰਜ ਮਰੀਜ਼ 21 ਅਪਰੈਲ ਅਤੇ 26 ਅਪਰੈਲ ਨੂੰ 8 ਮਰੀਜ਼ ਠੀਕ ਹੋ ਗਏ ਸਨ। ਜਿਨ੍ਹਾਂ ਨੂੰ ਸਾਵਧਾਨੀ ਵਜੋਂ ਇੱਥੋਂ ਦੇ ਸੈਕਟਰ70 ਸਥਿਤ ਜ਼ਿਲ੍ਹਾ ਪੱਧਰੀ ‘ਇਕਾਂਤਵਾਸ ਕੇਂਦਰ’ ਵਿੱਚ ਮੈਡੀਕਲ ਟੀਮ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ ਅਤੇ ਅੱਜ ਠੀਕ ਹੋਣ ਵਾਲੇ ਦੋ ਮਰੀਜ਼ਾਂ ਸੁਰਜੀਤ ਕੌਰ ਅਤੇ ਹਰਜਿੰਦਰ ਸਿੰਘ ਨੂੰ ਵੀ ਹਾਲੇ 14 ਦਿਨਾਂ ਲਈ ਉਕਤ ਇਕਾਂਤਵਾਸ ਵਿੱਚ ਰੱਖਿਆ ਜਾਵੇਗਾ ਜਦੋਂਕਿ ਬਾਕੀ ਤਿੰਨ ਮਰੀਜ਼ਾਂ ਨੂੰ ਘਰ ਭੇਜ ਦਿੱਤਾ ਗਿਆ ਹੈ। ਉਂਜ ਉਨ੍ਹਾਂ ਨੂੰ ਵੀ ਅਗਲੇ ਹੁਕਮਾਂ ਤੱਕ ਆਪਣੇ ਘਰਾਂ ਵਿੱਚ ਹਾਊਸ ਆਈਸੋਲੇਸ਼ਨ ਤਹਿਤ ਨਜ਼ਰਬੰਦ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਘਰ ਭੇਜੇ ਗਏ ਮਰੀਜ਼ਾਂ ਦੀ ਸਿਹਤ ਦਾ ਲਗਾਤਾਰ ਮੁਆਇਨਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਬਾਕੀ ਸਾਰੇ ਪੀੜਤਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਸਾਰਿਆਂ ਦੀ ਹਾਲਤ ਸਥਿਰ ਹੈ। ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰੇਨੂ ਸਿੰਘ ਅਤੇ ਡਾ. ਹਰਮਨਦੀਪ ਕੌਰ ਅਤੇ ਸਿਹਤ ਇੰਸਪੈਕਟਰ ਭੁਪਿੰਦਰ ਸਿੰਘ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ