Nabaz-e-punjab.com

ਐਨਜੀਓ ਦਿਸ਼ਾ ਵਿਮੈਨ ਵੈਲਫੇਅਰ ਟਰੱਸਟ ਵੱਲੋਂ ਸ਼ਹਿਰ ਵਿੱਚ ਮੋਮਬੱਤੀ ਮਾਰਚ, ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਫਰਵਰੀ:
ਐਨਜੀਓ ਦਿਸ਼ਾ ਵਿਮੈਨ ਵੈਲਫੇਅਰ ਟਰੱਸਟ ਵੱਲੋਂ ਪ੍ਰਧਾਨ ਸ੍ਰੀਮਤੀ ਹਰਦੀਪ ਕੌਰ ਵਿਰਕ ਦੀ ਦੇਖਰੇਖ ਵਿੱਚ ਅੱਜ ਦੇਰ ਸ਼ਾਮ ਮੁਹਾਲੀ ਵਿੱਚ ਮੋਮਬੱਤੀ ਮਾਰਚ ਕਰਕੇ ਪੁਲਵਾਮਾ ਵਿੱਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪਾਕਿਸਤਾਨ ਦੇ ਖ਼ਿਲਾਫ਼ ਰੋਸ ਵਿਖਾਵਾ ਕੀਤਾ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਨੂੰ ਪਾਕਿਸਤਾਨ ਦੇ ਖ਼ਿਲਾਫ਼ ਸਖ਼ਤ ਐਕਸ਼ਨ ਲੈਣਾ ਚਾਹੀਦਾ ਹੈ ਤਾਂ ਜੋ ਭਾਰਤੀ ਫੌਜੀ ਦੇ ਹੌਸਲੇ ਬੁਲੰਦ ਹੋ ਸਕਣ। ਉਨ੍ਹਾਂ ਮੰਗ ਕੀਤੀ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਇੱਕ ਕਰੋੜ ਰੁਪਏ ਸਹਾਇਤਾ ਰਾਸ਼ੀ ਦਿੱਤੀ ਜਾਵੇ।
ਇਸ ਮੋਮਬੱਤੀ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀਆਂ ਨੇ ਹਿੱਸਾ ਲਿਆ। ਅੌਰਤਾਂ ਨੇ ਆਪਣੇ ਹੱਥਾਂ ਵਿੱਚ ਤਖ਼ਤੀਆਂ ਫੜੀਆਂ ਹੋਈਆਂ ਸਨ। ਇਹ ਮੋਮਬੱਤੀ ਮਾਰਚ ਸਥਾਨਕ ਫੇਜ਼ ਸੱਤ ਦੀਆਂ ਟਰੈਫ਼ਿਕ ਲਾਈਟਾਂ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਅੰਬ ਸਾਹਿਬ ਵਿੱਚ ਪਹੁੰਚ ਕੇ ਸਮਾਪਤ ਹੋਇਆ। ਇਸ ਮੌਕੇ ਤੇ ਬੋਲਦਿਆਂ ਹਰਦੀਪ ਕੌਰ ਵਿਰਕ ਨੇ ਕਿਹਾ ਕਿ ਜਦੋਂ ਵੀ ਕੋਈ ਖਿਡਾਰੀ ਖੇਡ ਵਿੱਚ ਤਗ਼ਮਾ ਹਾਸਲ ਕਰਕੇ ਆਉਂਦਾ ਹੈ ਤਾਂ ਸਰਕਾਰ ਅਤੇ ਕਈ ਏਜੰਸੀਆਂ ਵੱਲੋ ਉਸ ਖਿਡਾਰੀ ਨੂੰ ਕਰੋੜਾਂ ਦੇ ਇਨਾਮ ਦਿੱਤੇ ਜਾਂਦੇ ਹਨ। ਪਰ ਦੇਸ਼ ਦੀ ਸੀਮਾ ’ਤੇ ਆਪਣੀ ਜਾਨ ਨਿਛਾਵਰ ਕਰਨ ਵਾਲੇ ਸ਼ਹੀਦ ਸੈਨਿਕਾਂ ਦੇ ਪ੍ਰਤੀ ਸਰਕਾਰਾਂ ਦੀ ਕੋਈ ਠੋਸ ਨੀਤੀ ਨਹੀਂ ਹੈ। ਇਸ ਮੌਕੇ ਟਰੱਸਟ ਦੀ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਕੌਰ, ਮਨਦੀਪ ਕੌਰ ਬੈਂਸ, ਆਰ ਦੀਪ, ਰਮਨ, ਪੂਨਮ ਸੂਦ, ਮਨੀਸ਼ਾ, ਸੈਮ ਦੀਪਕ, ਹਰਸ਼ਰਨ ਗਰੇਵਾਲ, ਮਧੂ ਗਰੇਵਾਲ, ਮਨਪ੍ਰੀਤ ਕੌਰ, ਹਰਵਿੰਦਰ ਕੌਰ, ਨਰੇਸ਼ ਸ਼ਰਮਾ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਪੁਲੀਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਵੱਖ-ਵੱਖ ਮੁੱਦਿਆਂ ’ਤੇ ਚਰਚਾ

ਪੰਜਾਬ ਪੁਲੀਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਵੱਖ-ਵੱਖ ਮੁੱਦਿਆਂ ’ਤੇ ਚਰਚਾ ਨਬਜ਼-ਏ-ਪੰਜਾਬ,…