Share on Facebook Share on Twitter Share on Google+ Share on Pinterest Share on Linkedin ਜੰਗਲਾਤ ਮੰਤਰੀ ਵੱਲੋਂ ਸਮਾਜ ਸੇਵੀ ਸੰਸਥਾਵਾਂ ਨੂੰ ਬੂਟੇ ਲਾਉਣ ’ਚ ਸਹਿਯੋਗ ਕਰਨ ਦਾ ਸੱਦਾ ‘ਅੰਤਰਰਾਸ਼ਟਰੀ ਮੇਰਾ ਰੁੱਖ ਦਿਵਸ’ ਮਨਾਉਣ ਲਈ ‘ਗੋ ਗਰੀਨ ਆਰਗੇਨਾਈਜੇਸ਼ਨ’ ਦੀ ਸ਼ਲਾਘਾ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 22 ਜੁਲਾਈ: ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਸੂਬੇ ਭਰ ’ਚ ਕੰਮ ਕਰਦੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਹੈ। ਉਨਾਂ ਕਿਹਾ ਕਿ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਲਈ ਬੂਟੇ ਲਾਉਣ ਅਤੇ ਬੂਟਿਆਂ ਦੀ ਸੰਭਾਲ ਕਰਨ ਕਰਨ ਲਈ ਸੂਬੇ ਦੀ ਹਰ ਚਾਹਵਾਨ ਸੰਸਥਾ ਦਾ ਸਹਿਯੋਗ ਲਿਆ ਜਾਵੇਗਾ। ਸ. ਧਰਮਸੋਤ ਨੇ ਕਿਹਾ ਕਿ ਸਰਕਾਰ ਵਲੋਂ ਹਰ ਉਸ ਸੰਸਥਾ ਦਾ ਸਵਾਗਤ ਹੈ ਜੋ ਪੰਜਾਬ ਸਰਕਾਰ ਦਾ ਸਹਿਯੋਗ ਕਰਨ ਦੀ ਇੱਛਾ ਰੱਖਦੀ ਹੈ। ਉਨਾਂ ਕਿਹਾ ਕਿ ਸੂਬੇ ਦੇ ਹਰ ਇੱਕ ਵਿਅਕਤੀ ਨੂੰ ਸਵੈ-ਇੱਛਾ ਨਾਲ ਬੂਟੇ ਲਾਉਣ ਅਤੇ ਉਨਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕਰਨਾ ਅਜੋਕੇ ਸਮੇਂ ਦੀ ਮੁੱਖ ਲੋੜ ਹੈ। ਸੂਬੇ ਭਰ ’ਚ ਵੱਧ ਤੋਂ ਵੱਧ ਬੂਟੇ ਲਾਉਣ ’ਤੇ ਜ਼ੋਰ ਦਿੰਦਿਆਂ ਸ. ਧਰਮਸੋਤ ਨੇ ਕਿਹਾ ਕਿ ਸੂਬੇ ਦੇ ਹਰ ਵਾਸੀ ਦੇ ਸਹਿਯੋਗ ਨਾਲ ਹੀ ਘਰ-ਘਰ ਹਰਿਆਲੀ ਲਿਆਂਦੀ ਜਾ ਸਕਦੀ ਹੈ। ਸ. ਧਰਮਸੋਤ ਨੇ ਜੰਗਲਾਤ ਦੇ ਸਮੂਹ ਜ਼ਿਲਾ ਅਧਿਕਾਰੀਆਂ ਨੂੰ ਜ਼ਿਲਾ ਪੱਧਰ ’ਤੇ 26 ਜੁਲਾਈ, 2020 ਨੂੰ ‘ਮੇਰਾ ਰੁੱਖ ਦਿਵਸ’ ਮਨਾਉਣ ਲਈ ਅਪੀਲ ਕਰਦਿਆਂ ਕਿਹਾ ਕਿ ਜ਼ਿਲੇ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਇਸ ਦਿਵਸ ਮੌਕੇ ਲੋਕਾਂ ਨੂੰ ਬੂਟੇ ਲਾਉਣ ਲਈ ਪ੍ਰੇਰਿਤ ਕੀਤਾ ਜਾਵੇ। ਉਨਾਂ ਨੇ ਹਰ ਸਾਲ ਜੁਲਾਈ ਦੇ ਆਖ਼ਰੀ ਐਤਵਾਰ ਨੂੰ ਮਨਾਏ ਜਾਂਦੇ ‘ਅੰਤਰਰਾਸ਼ਟਰੀ ਮੇਰਾ ਰੁੱਖ ਦਿਵਸ’ ਸਬੰਧੀ ‘ਗੋ ਗਰੀਨ ਇੰਟਰਨੈਸ਼ਨਲ ਆਰਗੇਨਾਈਜੇਸ਼ਨ’ ਦੀ ਸ਼ਲਾਘਾ ਕੀਤੀ। ਜ਼ਿਕਰਯੋਗ ਹੈ ਕਿ ਸ਼ਹੀਦ ਭਗਤ ਸਿੰਘ ਨਗਰ ਨਾਲ ਸਬੰਧਤ ਸ੍ਰੀ ਅਸ਼ਵਨੀ ਜੋਸ਼ੀ ਨੇ ‘ਗੋ ਗਰੀਨ ਇੰਟਰਨੈਸ਼ਨਲ ਆਰਗੇਨਾਈਜੇਸ਼ਨ’ ਨਾਂ ਦੀ ਜਥੇਬੰਦੀ ਬਣਾ ਕੇ ਸਾਲ 2010 ’ਚ ਪਹਿਲੀ ਵਾਰ ‘ਅੰਤਰਰਾਸ਼ਟਰੀ ਮੇਰਾ ਰੁੱਖ ਦਿਵਸ’ ਮਨਾਉਣਾ ਸ਼ੁਰੂ ਕੀਤਾ ਸੀ। ਇਹ ਸੰਸਥਾ ਪਿਛਲੇ 11 ਸਾਲਾਂ ਤੋਂ ਆਪਣੇ ਵਿਲੱਖਣ ਯਤਨਾਂ ਨਾਲ ਪੰਜਾਬ ਵਾਸੀਆਂ ਨੂੰ ਵਾਤਾਵਰਣ ਦੀ ਸੰਭਾਲ ਲਈ ਸਵੈ-ਇੱਛਾ ਨਾਲ ਰੁੱਖ ਲਾਉਣ ਤੇ ਉਨਾਂ ਦੀ ਸੰਭਾਲ ਲਈ ਪ੍ਰੇਰਿਤ ਕਰਦੀ ਆ ਰਹੀ ਹੈ। ਇਸ ਸੰਸਥਾ ਨੇ ਸਾਲ 2010 ’ਚ ਹੋਰਨਾਂ ਅੰਤਰਰਾਸ਼ਟਰੀ ਦਿਵਸਾਂ ਦੀ ਤਰਜ਼ ’ਤੇ ਸੂੁਬੇ ਦੇ ਨਾਗਰਿਕਾਂ ਨੂੰ ਰੁੱਖਾਂ ਨਾਲ ਨਿੱਜੀ ਤੌਰ ’ਤੇ ਜੋੜਨ ਲਈ ਹਰ ਸਾਲ ਜੁਲਾਈ ਮਹੀਨੇ ਦੇ ਆਖ਼ਰੀ ਐਤਵਾਰ ਨੂੰ ‘ਅੰਤਰਰਾਸ਼ਟਰੀ ਮੇਰਾ ਰੁੱਖ ਦਿਵਸ’ ਮਨਾਉਣਾ ਆਰੰਭ ਕੀਤਾ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ