Share on Facebook Share on Twitter Share on Google+ Share on Pinterest Share on Linkedin ਐਨਆਈਏ ਵੱਲੋਂ ਹਿਜ਼ਬੁਲ ਮੁਜ਼ਾਹਿਦੀਨ ਦਾ ਇਕ ਹੋਰ ਸਰਗਰਮ ਕਾਰਕੁਨ ਗ੍ਰਿਫ਼ਤਾਰ ਮੁਹਾਲੀ ਦੀ ਐਨਆਈਏ ਅਦਾਲਤ ਨੇ ਮੁਲਜ਼ਮ ਨੂੰ 6 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ਜੋਤੀ ਸਿੰਗਲਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜੁਲਾਈ: ਕੌਮੀ ਜਾਂਚ ਏਜੰਸੀ (ਐਨਆਈਏ) ਨੇ ਸ਼ੁੱਕਰਵਾਰ ਨੂੰ ਹਿਜ਼ਬੁਲ ਮੁਜ਼ਾਹਿਦੀਨ ਦੇ ਇਕ ਹੋਰ ਸਰਗਰਮ ਕਾਰਕੁਨ ਗੁਰਸੰਤ ਸਿੰਘ ਦੀ ਗ੍ਰਿਫ਼ਤਾਰੀ ਪਾਈ ਹੈ। ਇਸ ਤੋਂ ਪਹਿਲਾਂ ਉਹ ਕਿਸੇ ਹੋਰ ਅਪਰਾਧਿਕ ਮਾਮਲੇ ਵਿੱਚ ਬਰਨਾਲਾ ਜੇਲ੍ਹ ਵਿੱਚ ਬੰਦ ਸੀ। ਐਨਆਈਏ ਨੇ ਪ੍ਰੋਡਕਸ਼ਨ ਵਰੰਟ ’ਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਅੱਜ ਮੁਹਾਲੀ ਸਥਿਤ ਐਨਆਈਏ ਦੇ ਵਿਸ਼ੇਸ਼ ਜੱਜ ਕਰੁਨੇਸ਼ ਕੁਮਾਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ ਛੇ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਮੁਲਜ਼ਮ ਨੂੰ 17 ਜੁਲਾਈ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪੁਲੀਸ ਵੱਲੋਂ ਬੀਤੀ 25 ਅਪਰੈਲ ਨੂੰ ਮੈਟਰੋ ਮਾਰਟ ਅੰਮ੍ਰਿਤਸਰ ਨੇੜਿਓਂ 29 ਲੱਖ ਭਾਰਤੀ ਕਰੰਸੀ ਸਮੇਤ ਹਿਜ਼ਬੁਲ ਮੁਜ਼ਾਹਿਦੀਨ ਦੇ ਕਾਰਕੁਨ ਹਿਲਾਲ ਅਹਿਮਦ ਵਾਗੈ ਵਾਸੀ ਨੌਵਗਾਮ, ਥਾਣਾ ਅਵੰਤੀਪੁਰ (ਪੁਲਵਾਮਾ) ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਮੁਲਜ਼ਮ ਦੇ ਖ਼ਿਲਾਫ਼ ਸਦਰ ਥਾਣਾ ਅੰਮ੍ਰਿਤਸਰ ਵਿੱਚ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ 1967 (ਸੋਧ 2012) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਹੁਣ ਇਸ ਮਾਮਲੇ ਦੀ ਜਾਂਚ ਐਨਆਈਏ ਦੇ ਸਪੁਰਦ ਕੀਤੀ ਗਈ ਹੈ ਅਤੇ ਐਨਆਈਏ ਨੇ ਜਾਂਚ ਆਪਣੇ ਹੱਥਾਂ ਵਿੱਚ ਲੈ ਕੇ ਵੱਖਰਾ ਕੇਸ ਦਰਜ ਕੀਤਾ ਗਿਆ ਹੈ। ਜਿਸ ਵਿੱਚ ਹੁਣ ਤੱਕ ਹਿਲਾਲ ਅਹਿਮਦ ਸਮੇਤ ਵਿਕਰਮ ਸਿੰਘ ਉਰਫ਼ ਵਿੱਕੀ, ਰਣਜੀਤ ਸਿੰਘ ਉਰਫ਼ ਜੀਤੂ, ਜਸਵੰਤ ਸਿੰਘ ਅਤੇ ਜਸਬੀਰ ਸਿੰਘ ਉਰਫ਼ ਜੱਸਾ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਅੱਜ ਇਸ ਮਾਮਲੇ ਵਿੱਚ ਗੁਰਸੰਤ ਸਿੰਘ ਨੂੰ ਨਾਮਜ਼ਦ ਕਰਕੇ ਉਸ ਦੀ ਗ੍ਰਿਫ਼ਤਾਰੀ ਪਾ ਲਈ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ