Nabaz-e-punjab.com

ਐਨਆਈਏ ਵੱਲੋਂ ਬ੍ਰਿਟਿਸ਼ ਨਾਗਰਿਕ ਜੱਗੀ ਜੌਹਲ ਸਮੇਤ 8 ਮੁਲਜ਼ਮਾਂ ਦੇ ਖ਼ਿਲਾਫ਼ ਚਾਰਜਸ਼ੀਟ ਦਾਖ਼ਲ

ਮੁਲਜ਼ਮ ਹਰਮੀਤ ਹੈਪੀ ਬਾਰੇ ਪਾਕਿਸਤਾਨ ਵਿੱਚ ਬੈਠ ਕੇ ਅਤਿਵਾਦੀ ਗਤੀਵਿਧੀਆਂ ਚਲਾਉਣ ਦਾ ਖਦਸ਼ਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਫਰਵਰੀ:
ਨੈਸ਼ਨਲ ਜਾਂਚ ਏਜੰਸੀ (ਐਨਆਈਏ) ਵੱਲੋਂ ਸ਼ੁੱਕਰਵਾਰ ਨੂੰ ਮੁਹਾਲੀ ਦੀ ਐਨਆਈਏ ਅਦਾਲਤ ਵਿੱਚ ਸ਼ਿਵ ਸੈਨਾ ਦੇ ਸੀਨੀਅਰ ਆਗੂ ਅਮਿਤ ਅਰੋੜਾ ’ਤੇ ਲੁਧਿਆਣਾ ਵਿੱਚ ਕਰੀਬ ਚਾਰ ਸਾਲ ਪਹਿਲਾਂ ਹੋਏ ਕਾਤਲਾਨਾ ਹਮਲੇ ਦੇ ਮਾਮਲੇ ਵਿੱਚ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਉਰਫ਼ ਜੱਗੀ ਜੌਹਲ ਸਮੇਤ ਅੱਠ ਮੁਲਜ਼ਮਾਂ ਵਿਰੁੱਧ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ। ਜਿਨ੍ਹਾਂ ਵਿੱਚ ਹਰਦੀਪ ਸਿੰਘ ਉਰਫ਼ ਸ਼ੇਰਾ ਅਤੇ ਰਮਨਦੀਪ ਸਿੰਘ ਕੈਨੇਡੀਅਨ ਉਰਫ਼ ਬੱਗਾ, ਧਰਮਿੰਦਰ ਸਿੰਘ ਗੁਗਨੀ, ਅਨਿਲ ਕੁਮਾਰ ਕਾਲਾ, ਹਰਮੀਤ ਸਿੰਘ ਹੈਪੀ, ਗੁਰਜਿੰਦਰ ਸ਼ਾਸਤਰੀ, ਗੁਰਸ਼ਰਨਬੀਰ ਸਿੰਘ ਪਹਿਲਵਾਨ ਸ਼ਾਮਲ ਹਨ। ਇਨ੍ਹਾਂ ’ਚੋਂ ਕਈ ਮੁਲਜ਼ਮਾਂ ਦੇ ਖ਼ਿਲਾਫ਼ ਹਿੰਦੂ ਨੇਤਾ ਰਵਿੰਦਰ ਗੋਸਾਈਂ ਮਾਮਲੇ ਵਿੱਚ ਪਿਛਲੇ ਸਾਲ 4 ਮਈ ਨੂੰ ਚਾਰਜਸ਼ੀਟ ਦਾਖਲ ਕੀਤੀ ਗਈ ਸੀ।
ਜੱਗੀ ਜੌਹਲ, ਸ਼ੇਰਾ ਅਤੇ ਕੈਨੇਡੀਅਨ ’ਤੇ ਪੰਜਾਬ ਵਿੱਚ ਅਤਿਵਾਦ ਨੂੰ ਪੂਨਰ ਸੁਰਜੀਤ ਕਰਨ ਅਤੇ ਹਿੰਦੂ ਆਗੂਆਂ ਦੇ ਕਤਲ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਮੁਲਜ਼ਮਾਂ ਨੂੰ ਫੰਡਿੰਗ ਕਰਨ ਦਾ ਦੋਸ਼ ਹੈ।
ਐਨਆਈਏ ਦੀ ਜਾਂਚ ਅਨੁਸਾਰ ਉਕਤ ਸਾਰੇ ਮੁਲਜ਼ਮਾਂ ਦਾ ਅਤਿਵਾਦੀ ਸੰਗਠਨ ਖਾਲਿਸਤਾਨ ਲਿਬਰੇਸ਼ਨ ਫੋਰਸ ਨਾਲ ਸਬੰਧ ਹੈ। ਇਨ੍ਹਾਂ ਵਿਅਕਤੀਆਂ ’ਤੇ ਸ਼ਿਵ ਸੈਨਾ ਆਗੂ ਨੂੰ ਕਤਲ ਕਰਨ ਦੀ ਯੋਜਨਾ ਘੜਨ ਦਾ ਦੋਸ਼ ਹੈ ਪ੍ਰੰਤੂ ਉਕਤ ਹਮਲੇ ਵਿੱਚ ਆਗੂ ਵਾਲ ਵਾਲ ਬਚ ਗਿਆ ਸੀ। ਉਕਤ ਮੁਲਜ਼ਮਾਂ ਦੇ ਖ਼ਿਲਾਫ਼ ਐਨਆਈਏ ਵੱਲੋਂ ਧਾਰਾ 307 ਅਤੇ ਅਸਲਾ ਐਕਟ ਸਮੇਤ ਹੋਰ ਵੱਖ ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ ਵਿਅਕਤੀਆਂ ਨੇ ਪਿਛਲੇ ਸਮੇਂ ਦੌਰਾਨ ਸੂਬੇ ਵਿੱਚ ਅੱਠ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ। ਐਨਆਈਏ ਨੇ ਹਰਮੀਤ ਹੈਪੀ ਬਾਰੇ ਪਾਕਿਸਤਾਨ ਵਿੱਚ ਹੋਣ ਦਾ ਖ਼ਦਸ਼ਾ ਪ੍ਰਗਟ ਕੀਤਾ ਹੈ। ਜਦੋਂਕਿ ਗੁਰਜਿੰਦਰ ਸ਼ਾਸਤਰੀ ਇਟਲੀ ਅਤੇ ਗੁਰਸ਼ਰਨਬੀਰ ਯੂਕੇ ਵਿੱਚ ਛੁਪੇ ਹੋਣ ਬਾਰੇ ਪਤਾ ਲੱਗਾ ਹੈ।
ਉਕਤ ਮੁਲਜ਼ਮਾਂ ਵੱਲੋਂ ਪੰਜਾਬ ਵਿੱਚ ਅਮਨ ਸ਼ਾਂਤੀ ਨੂੰ ਭੰਗ ਕਰਨਾ, ਅਤਿਵਾਦ ਨੂੰ ਮੁੜ ਸੁਰਜੀਤ ਕਰਨ ਦੀ ਯੋਜਨਾ ਘੜੀ ਗਈ ਸੀ। ਇਸ ਦੇ ਤਹਿਤ ਇਨ੍ਹਾਂ ਨੇ 3 ਫਰਵਰੀ 2016 ਨੂੰ ਲੁਧਿਆਣਾ ਵਿੱਚ ਅਮਿਤ ਅਰੋੜਾ ’ਤੇ ਜਾਨਲੇਵਾ ਹਮਲਾ ਕਰਕੇ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਗਿਆ ਸੀ। ਮੁਲਜ਼ਮਾਂ ਦੇ ਤਾਰ ਪਾਕਿਸਤਾਨ ਵਿੱਚ ਬੈਠੇ ਅਤਿਵਾਦੀਆਂ ਅਤੇ ਹੋਰ ਕਈ ਮੁਲਕਾਂ ਨਾਲ ਜੁੜੇ ਹੋਏ ਦੱਸੇ ਜਾ ਰਹੇ ਹਨ। ਇਨ੍ਹਾਂ ਨੂੰ ਕਈ ਮਾਮਲਿਆਂ ਵਿੱਚ ਇਟਲੀ, ਆਸਟੇ੍ਰਲੀਆ ਅਤੇ ਯੂਕੇ ਤੋਂ ਵੱਡੀ ਮਾਤਰਾ ਫੰਡ ਰਿਲੀਜ਼ ਹੋਏ ਹਨ। ਹਰਦੀਪ ਸ਼ੇਰਾ ਅਤੇ ਰਮਨਦੀਪ ਕੈਨੇਡੀਅਨ ਨੇ ਯੋਜਨਾ ਅਨੁਸਾਰ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਹਥਿਆਰਾਂ ਦਾ ਪ੍ਰਬੰਧ ਕੀਤਾ ਗਿਆ ਸੀ ਤਾਂ ਜੋ ਸਾਜ਼ਿਸ਼ ਮੁਤਾਬਕ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਸਕੇ। ਇਨ੍ਹਾਂ ਦੀ ਭਰਤੀ ਇਟਲੀ, ਦੁਬਈ, ਯੂਏਆਈ ਵਿੱਚ ਹੋਈ ਸੀ। ਹਰਦੀਪ ਵਿਦੇਸ਼ੀ ਨਾਗਰਿਕ ਹੈ ਜਦੋਂਕਿ ਰਮਨਦੀਪ ਸਿੰਘ ਲੁਧਿਆਣਾ ਦਾ ਵਸਨੀਕ ਹੈ। ਇਨ੍ਹਾਂ ਨੂੰ ਹਮਲਿਆਂ ਬਾਰੇ ਸਿਖਲਾਈ ਯੂਕੇ ਦੇ ਨਾਗਰਿਕ ਗੁਰਸ਼ਰਨਬੀਰ ਨੇ ਦਿੱਤੀ ਸੀ। ਜੱਗੀ ਜੌਹਲ ’ਤੇ ਵੀ ਫੰਡ ਮੁਹੱਈਆ ਕਰਵਾਉਣ ਦਾ ਦੋਸ਼ ਹੈ। ਇਨ੍ਹਾਂ ਵਾਰਦਾਤਾਂ ਨੂੰ ਅੰਜਾਮ ਦੇਣ ਬਾਰੇ ਸਾਜ਼ਿਸ਼ ਦੀ ਨਜ਼ਰਸਾਨੀ ਹਰਮੀਤ ਸਿੰਘ ਪਾਕਿਸਤਾਨ ਵਿੱਚ ਬੈਠ ਕੇ ਕਰਦਾ ਸੀ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…