nabaz-e-punjab.com

ਪੰਜਾਬ ਮੰਡੀ ਬੋਰਡ ਦੇ ਅਧਿਕਾਰੀ ਦੇ ਘਰ ਐਨਆਈਏ ਦੀ ਰੇਡ, ਹੋਰਨਾਂ ਥਾਵਾਂ ’ਤੇ ਵੀ ਕੀਤੀ ਛਾਪੇਮਾਰੀ

ਨਬਜ਼-ਏ-ਪੰਜਾਬ, ਮੁਹਾਲੀ\ਚੰਡੀਗੜ੍ਹ, 13 ਸਤੰਬਰ:
ਕੌਮੀ ਜਾਂਚ ਏਜੰਸੀ (ਐਨਆਈਏ) ਦੀ ਟੀਮ ਵੱਲੋਂ ਅੱਜ ਮੁਹਾਲੀ ਦੇ ਸੈਕਟਰ-69 ਵਿੱਚ ਰਹਿੰਦੇ ਜਤਿੰਦਰ ਸਿੰਘ ਭੰਗੂ ਦੇ ਘਰ ਛਾਪੇਮਾਰੀ ਕੀਤੀ ਅਤੇ ਘਰ ਦੀ ਫਰੋਲਾ ਫਰਾਲੀ ਕੀਤੀ। ਜਤਿੰਦਰ ਸਿੰਘ ਭੰਗੂ ਪੰਜਾਬ ਮੰਡੀ ਬੋਰਡ ਵਿੱਚ ਮੁੱਖ ਨਿਗਰਾਨ ਦੇ ਅਹੁਦੇ ’ਤੇ ਤਾਇਨਾਤ ਹਨ। ਉਹ ਸੈਕਟਰ-69 ਵਿੱਚ ਆਪਣੀ ਪਤੀ ਨਾਲ ਰਹਿੰਦੇ ਹਨ ਜਦੋਂਕਿ ਉਨ੍ਹਾਂ ਦਾ ਬੇਟਾ ਕੈਨੇਡਾ ਵਿੱਚ ਰਹਿੰਦਾ ਹੈ। ਐਨਆਈਏ ਦੀ ਇਸ ਕਾਰਵਾਈ ਨੂੰ ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਚੁਣੇ ਗਏ ਅੰਮ੍ਰਿਤਪਾਲ ਸਿੰਘ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਐਨਆਈਏ ਦੀਆਂ ਵੱਖ-ਵੱਖ ਟੀਮਾਂ ਵੱਲੋਂ ਅੱਜ ਮੁਹਾਲੀ ਸਮੇਤ ਵੱਖ-ਵੱਖ ਸ਼ਹਿਰਾਂ ਵਿੱਚ ਛਾਪੇਮਾਰੀ ਕੀਤੀ ਗਈ ਹੈ। ਰਾਜਪੁਰਾ ਨੇੜਲੇ ਪਿੰਡ ਕੁੱਥਾਖੇੜੀ ਵਿੱਚ ਐਨਆਈ ਦੀ ਟੀਮ ਨੇ ਜਤਿੰਦਰ ਸਿੰਘ ਖਾਲਸਾ ਦੇ ਘਰ ਰੇਡ ਕੀਤੀ ਅਤੇ ਘਰ ਵਿੱਚ ਬਰੀਕੀ ਨਾਲ ਜਾਂਚ ਕੀਤੀ। ਜਾਂਚ ਟੀਮ ਉਨ੍ਹਾਂ ਦੇ ਦੋ ਫੋਨ ਅਤੇ ਦੋ ਕਿਤਾਬਾਂ ਨਾਲ ਵੀ ਲੈ ਗਈ ਅਤੇ ਉਨ੍ਹਾਂ ਨੂੰ 26 ਸਤੰਬਰ ਨੂੰ ਚੰਡੀਗੜ੍ਹ ਦੀ ਮਾਡਲ ਜੇਲ੍ਹ ਵਿੱਚ ਜਾਂਚ ਲਈ ਸੱਦਿਆ ਗਿਆ। ਅੰਮ੍ਰਿਤਪਾਲ ਸਿੰਘ ਨਾਲ ਸਬੰਧਾਂ ਬਾਰੇ ਜਤਿੰਦਰ ਸਿੰਘ ਦਾ ਕਹਿਣਾ ਹੈ ਕਿ ਉਹ ਕਦੇ ਅੰਮ੍ਰਿਤਪਾਲ ਨੂੰ ਨਹੀਂ ਮਿਲੇ ਵੀ ਹਨ। ਅੰਮ੍ਰਿਤਸਰ ਵਿੱਚ ਵੀ ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਦੇ ਘਰਾਂ ’ਤੇ ਛਾਪੇਮਾਰੀ ਕੀਤੀ। ਚਾਚੀ ਨੂੰ ਹਿਰਾਸਤ ਵਿੱਚ ਲੈਣ ਬਾਰੇ ਕਿਹਾ ਜਾ ਰਿਹਾ ਹੈ।
ਰਈਆ ਦੇ ਫੇਰੋਮਣ ਰੋਡ ’ਤੇ ਅੰਮ੍ਰਿਤਪਾਲ ਸਿੰਘ ਦੇ ਚਾਚਾ ਪ੍ਰਗਟ ਸਿੰਘ ਦੇ ਘਰ ਵੀ ਐਨਆਈਏ ਦੀ ਟੀਮ ਪਹੁੰਚੀ। ਟੀਮ ਨੇ ਪ੍ਰਗਟ ਸਿੰਘ ਦੀ ਪਤਨੀ ਨੂੰ ਹਿਰਾਸਤ ਵਿੱਚ ਲੈ ਲਿਆ। ਅਧਿਕਾਰੀ ਉਸ ਨੂੰ ਆਪਣੇ ਨਾਲ ਬਿਆਸ ਥਾਣੇ ਲੈ ਗਏ ਹਨ। ਜਿੱਥੇ ਉਸ ਕੋਲੋਂ ਪੁੱਛਗਿੱਛ ਕੀਤੀ ਗਈ। ਪ੍ਰਗਟ ਸਿੰਘ ਦਾ ਚਾਚਾ ਫਰਨੀਚਰ ਦਾ ਕੰਮ ਕਰਦਾ ਹੈ। ਇੰਜ ਹੀ ਅੰਮ੍ਰਿਤਸਰ ਦੇ ਸਠਿਆਲਾ ਨੇੜੇ ਬੁਤਾਲਾ ਵਿੱਚ ਅੰਮ੍ਰਿਤਪਾਲ ਦੇ ਜੀਜਾ ਦੇ ਘਰ ਵੀ ਛਾਪੇਮਾਰੀ ਕੀਤੀ ਗਈ।
ਐਨਆਈਏ ਨੇ ਇਹ ਛਾਪੇਮਾਰੀ 23 ਮਾਰਚ 2023 ਨੂੰ ਕੈਨੇਡਾ ਵਿੱਚ ਖਾਲਿਸਤਾਨ ਸਮਰਥਕਾਂ ਵੱਲੋਂ ਭਾਰਤੀ ਹਾਈ ਕਮਿਸ਼ਨ ’ਤੇ ਕੀਤੇਗਏ ਹਮਲੇ ਦੇ ਸਬੰਧ ਵਿੱਚ ਕੀਤੀ ਦੱਸੀ ਜਾ ਰਹੀ ਹੈ। ਦਰਅਸਲ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਖਾਲਿਸਤਾਨੀਆਂ ਨੇ ਕੈਨੇਡਾ, ਅਮਰੀਕਾ ਅਤੇ ਬ੍ਰਿਟੇਨ ਵਿੱਚ ਭਾਰਤੀ ਹਾਈ ਕਮਿਸ਼ਨਾਂ ਦੇ ਬਾਹਰ ਪ੍ਰਦਰਸ਼ਨ ਕੀਤੇ ਸਨ। ਕੈਨੇਡਾ ਵਿੱਚ ਭਾਰਤੀ ਦੂਤਾਵਾਸ ਦੇ ਬਾਹਰ ਇੱਕ ਪ੍ਰਦਰਸ਼ਨ ਦੌਰਾਨ ਤਿਰੰਗੇ ਦਾ ਅਪਮਾਨ ਕੀਤਾ ਗਿਆ ਅਤੇ ਭੰਨਤੋੜ ਕੀਤੀ ਗਈ। ਜਿਸ ਤੋਂ ਬਾਅਦ ਜੂਨ ਮਹੀਨੇ ਵਿੱਚ ਐਨਆਈਏ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਸੀ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…