nabaz-e-punjab.com

ਐਨਆਈਏ ਨੇ ਕਸ਼ਮੀਰੀ ਨੌਜਵਾਨਾਂ ਦੇ ਮਾਮਲੇ ਵਿੱਚ ਚਲਾਨ ਪੇਸ਼ ਕਰਨ ਲਈ 90 ਦਿਨਾਂ ਦੀ ਹੋਰ ਮੋਹਲਤ ਮੰਗੀ

ਮੁਹਾਲੀ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵੱਲੋਂ ਐਨਆਈਏ ਦੀ ਅਰਜ਼ੀ ਮਨਜ਼ੂਰ, ਅਗਲੀ ਸੁਣਵਾਈ 13 ਫਰਵਰੀ ਨੂੰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਜਨਵਰੀ:
ਨੈਸ਼ਨਲ ਜਾਂਚ ਏਜੰਸੀ (ਐਨਆਈਏ) ਨੇ ਇੰਜੀਨੀਅਰਿੰਗ ਕਾਲਜ ਜਲੰਧਰ ’ਚੋਂ 1 ਕਿੱਲੋ ਧਮਾਕਾ ਖੇਜ ਸਮਗਰੀ ਅਤੇ ਏਕੇ-47 ਰਾਈਫ਼ਲ ਅਤੇ ਹੋਰ ਅਸਲੇ ਸਮੇਤ ਗ੍ਰਿਫ਼ਤਾਰ ਕਸ਼ਮੀਰੀ ਨੌਜਵਾਨਾਂ ਖ਼ਿਲਾਫ਼ ਚਲਾਨ ਪੇਸ਼ ਕਰਨ ਲਈ ਹੋਰ ਸਮਾਂ ਮੰਗਿਆਂ ਹੈ। ਇਸ ਸਬੰਧੀ ਐਨਆਈਏ ਨੇ ਮੁਹਾਲੀ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਇੱਕ ਅਰਜ਼ੀ ਦਾਇਰ ਕਰਕੇ ਮੁਲਜ਼ਮਾਂ ਦੇ ਖ਼ਿਲਾਫ਼ ਪੇਸ਼ ਕਰਨ ਲਈ 90 ਦਿਨਾਂ ਦੀ ਮੋਹਲਤ ਮੰਗੀ ਹੈ। ਅਦਾਲਤ ਨੇ ਐਨਆਈਏ ਦੀ ਅਰਜ਼ੀ ਨੂੰ ਪ੍ਰਵਾਨ ਕਰਦਿਆਂ ਇਸ ਕੇਸ ਦੀ ਅਗਲੀ ਸੁਣਵਾਈ 13 ਫਰਵਰੀ ’ਤੇ ਅੱਗੇ ਪਾ ਦਿੱਤੀ ਹੈ।
ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਐਨਆਈਏ ਵੱਲੋਂ ਸੁਨੀਲ ਅਹਿਮਦ ਭੱਟ, ਦਾਨਿਸ਼ ਰਹਿਮਾਨ ਸੋਫੀ, ਫਾਜਿਲ ਬਸ਼ੀਰ, ਸ਼ਾਹਿਦ ਵਾਸੀ ਪੁਲਵਾਮਾ, ਜਾਹਿਦ ਗੁਲਜ਼ਾਰ, ਯਾਸਿਰ ਰਫ਼ੀਕ ਭੱਟ ਅਤੇ ਮੁਹੰਮਦ ਇਸ਼ਰਸ ਸ਼ਾਹ ਨੂੰ ਨਾਮਜ਼ਦ ਕੀਤਾ ਗਿਆ ਹੈ। ਜਿਨ੍ਹਾਂ ’ਚੋਂ ਜਲੰਧਰ ਪੁਲੀਸ ਵੱਲੋਂ 3 ਕਸ਼ਮੀਰੀ ਵਿਦਿਆਰਥੀਆਂ ਜਾਹਿਦ ਗੁਲਜ਼ਾਰ, ਮੁਹੰਮਦ ਇੰਦਰਸ਼ ਸ਼ਾਹ ਅਤੇ ਯੂਸਫ ਰਫ਼ੀਕ ਭੱਟ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਪੁਲੀਸ ਨੂੰ ਮੁੱਢਲੀ ਜਾਂਚ ਵਿੱਚ ਇਹ ਪਤਾ ਲੱਗਾ ਕਿ ਉਕਤ ਵਿਦਿਆਰਥੀਆਂ ਦਾ ਅਤਿਵਾਦੀ ਸੰਗਠਨ ‘ਅਨਸਾਰ ਗਜ਼ਵਤ-ਉਲ-ਹਿੰਦ’ ਅਤੇ ‘ਜੈਸ਼-ਏ-ਮੁਹੰਮਦ ਨਾਲ ਸਬੰਧ ਹੈ। ਪੁਲੀਸ ਅਨੁਸਾਰ ਯੂਸਫ਼ ਭੱਟ ਜੰਮੂ ਕਸ਼ਮੀਰ ਦੇ ਮਸ਼ਹੂਰ ਅਤਿਵਾਦੀ ਜ਼ਾਕਿਰ ਮੂਸਾ ਦਾ ਚਚੇਰਾ ਭਰਾ ਹੈ। ਉਕਤ ਮੁਲਜ਼ਮਾਂ ਖ਼ਿਲਾਫ਼ ਦੇਸ਼ ਧ੍ਰੋਹ, ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਜਲੰਧਰ ਪੁਲੀਸ ਨੂੰ ਜੰਮੂ-ਕਸ਼ਮੀਰ ਪੁਲੀਸ ਕੋਲੋਂ ਜਾਣਕਾਰੀ ਮਿਲੀ ਸੀ ਕਿ ਉਨ੍ਹਾਂ ਵੱਲੋਂ ਇੱਕ ਨੌਜਵਾਨ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਕਤ ਨੌਜਵਾਨ ਨੇ ਜੰਮੂ ਕਸ਼ਮੀਰ ਪੁਲੀਸ ਨੂੰ ਪੁੱਛਗਿੱਛ ਦੌਰਾਨ ਦੱਸਿਆ ਸੀ ਕਿ ਜਲੰਧਰ ਦੇ ਇੱਕ ਕਾਲਜ ਵਿੱਚ ਪੜਾਈ ਕਰ ਰਹੇ ਆਪਣੇ ਸਾਥੀਆਂ ਕੋਲ ਜਾ ਕਿ ਰਹਿ ਰਿਹਾ ਸੀ। ਜਲੰਧਰ ਪੁਲੀਸ ਅਤੇ ਜੰਮੂ-ਕਸ਼ਮੀਰ ਪੁਲੀਸ ਨੇ ਜਦੋਂ ਕਾਲਜ ਦੇ ਹੋਸਟਲ ਵਿੱਚ ਛਾਪੇਮਾਰੀ ਕੀਤੀ ਤਾਂ ਉਕਤ ਵਿਦਿਆਰਥੀਆਂ ਦੇ ਇੱਕ ਕਮਰੇ ’ਚੋਂ ਧਮਾਕਾਖ਼ੇਜ਼ ਸਮਗਰੀ, ਏਕੇ-47 ਰਾਈਫ਼ਲ ਸਮੇਤ ਹਥਿਆਰ ਬਰਾਮਦ ਕੀਤੇ ਸਨ।

Load More Related Articles
Load More By Nabaz-e-Punjab
Load More In General News

Check Also

ਕੇਂਦਰ ਸਰਕਾਰ ਨੂੰ ਕੌਮੀ ਪੱਧਰ ’ਤੇ ਜਿਨਸਾਂ ਦੀ ਉਪਜ ਤੇ ਖਪਤ ਸਬੰਧੀ ਸਰਵੇ ਕਰਵਾਉਣ ਦੀ ਲੋੜ: ਬਰਸਟ

ਕੇਂਦਰ ਸਰਕਾਰ ਨੂੰ ਕੌਮੀ ਪੱਧਰ ’ਤੇ ਜਿਨਸਾਂ ਦੀ ਉਪਜ ਤੇ ਖਪਤ ਸਬੰਧੀ ਸਰਵੇ ਕਰਵਾਉਣ ਦੀ ਲੋੜ: ਬਰਸਟ ਮਾਡਰਨਾਈਜ…