Share on Facebook Share on Twitter Share on Google+ Share on Pinterest Share on Linkedin ਮੁੰਧੋ ਸੰਗਤੀਆਂ ਵਿੱਚ ਨਾਈਟ ਕ੍ਰਿਕਟ ਟੂਰਨਾਮੈਂਟ ਕਰਵਾਇਆ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 18 ਜੂਨ: ਇੱਥੋਂ ਦੇ ਨੇੜਲੇ ਪਿੰਡ ਮੁੰਧੋਂ ਸੰਗਤੀਆਂ ਦੇ ਸ਼ੇਰ-ਏ-ਪੰਜਾਬ ਸਪੋਰਟਸ ਕਲੱਬ ਵੱਲੋਂ 6ਵਾਂ ਨਾਈਟ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਤਿੰਨ ਰੋਜ਼ਾ ਟੂਰਨਾਮੈਂਟ ਦਾ ਉਦਘਾਟਨ ਉਘੇ ਸਮਾਜ ਸੇਵੀ ਸੁਖਜਿੰਦਰ ਸਿੰਘ ਮਾਵੀ ਨੇ ਕੀਤਾ। ਕਲੱਬ ਦੇ ਪ੍ਰਧਾਨ ਗੁਰਵਿੰਦਰ ਸਿੰਘ ਗੋਲਡੀ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ ਟੂਰਨਾਮੈਂਟ ਦੌਰਾਨ ਰਾਏਪੁਰ ਖੁਰਦ ਦੀ ਟੀਮ ਨੇ ਮੇਜ਼ਬਾਨ ਪਿੰਡ ਮੁੰਧੋਂ ਸੰਗਤੀਆਂ ਦੀ ਟੀਮ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ। ਟੂਰਨਾਮੈਂਟ ਦੇ ਅੰਤਿਮ ਦਿਨ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਰਵਿੰਦਰ ਸਿੰਘ ਖੇੜਾ ਅਤੇ ਜਥੇ. ਮਨਜੀਤ ਸਿੰਘ ਮੁੰਧੋਂ ਦੀ ਪ੍ਰਧਾਨਗੀ ਹੇਠ ਹੋਏ ਇਨਾਮ ਵੰਡ ਸਮਾਗਮ ਦੌਰਾਨ ਮੁੱਖ ਮਹਿਮਾਨ ਵੱਜੋਂ ਹਾਜ਼ਰੀ ਭਰਦਿਆਂ ਅਕਾਲੀ ਆਗੂ ਰਣਧੀਰ ਸਿੰਘ ਧੀਰਾ ਨੇ ਖਰੜ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ ਵੱਲੋਂ ਰਾਏਪੁਰ ਖੁਰਦ ਦੀ ਜੇਤੂ ਟੀਮ ਨੂੰ 7100 ਰੁਪਏ ਦੇ ਨਕਦ ਇਨਾਮ ਤੇ ਟਰਾਫੀ ਨਾਲ ਨਿਵਾਜਿਆ। ਇਸ ਮੌਕੇ ਸਰਪੰਚ ਹਰਜਿੰਦਰ ਸਿੰਘ ਮੁੰਧੋਂ, ਸਰਬਜੀਤ ਸਿੰਘ ਕਾਦੀਮਾਜਰਾ, ਪਰਮਜੀਤ ਸਿੰਘ ਪੰਮਾ ਮਾਣਕਪੁਰ, ਗੁਰਜਿੰਦਰ ਸਿੰਘ, ਸੰਤ ਸਿੰਘ, ਹਰੀ ਸਿੰਘ, ਸੁਰਮੁਖ ਸਿੰਘ ਪ੍ਰਧਾਨ ਗੁਰਦਵਾਰਾ ਸਾਹਿਬ, ਬਲਵੰਤ ਸਿੰਘ, ਤਲਵਿੰਦਰ ਸਿੰਘ ਕਾਲਾ, ਗੁਰਜੰਟ ਸਿੰਘ ਨੰਬਰਦਾਰ, ਮਨਮੋਹਨ ਸਿੰਘ, ਦਵਿੰਦਰ ਸਿੰਘ ਗੋਲਾ ਆਦਿ ਪਤਵੰਤੇ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ