Share on Facebook Share on Twitter Share on Google+ Share on Pinterest Share on Linkedin ਨਿਰੰਕਾਰੀ ਭਵਨ ਬੰਬ ਧਮਾਕਾ: ਜ਼ਿਲ੍ਹਾ ਪੁਲੀਸ ਨੇ ਮੁਹਾਲੀ ਵਿੱਚ ਚੌਕਸੀ ਵਧਾਈ, ਸਪੈਸ਼ਲ ਨਾਕਾਬੰਦੀ ਜ਼ਿਲ੍ਹਾ ਮੁਹਾਲੀ ਵਿੱਚ ਸਮੂਹ ਐਂਟਰੀ ਪੁਆਇੰਟ ਸੀਲ, ਹਰੇਕ ਚੌਂਕ ਚੌਰਾਹੇ ’ਤੇ ਪੁਲੀਸ ਕਰਮਚਾਰੀ ਤਾਇਨਾਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਨਵੰਬਰ: ਅੰਮ੍ਰਿਤਸਰ ਦੇ ਰਾਜਾਸਾਂਸੀ ਕਸਬੇ ਨੇੜਲੇ ਪਿੰਡ ਅਦਲੀਵਾਲ ਵਿੱਚ ਨਿਰੰਕਾਰੀ ਭਵਨ ਵਿੱਚ ਸਤਿਸੰਗ ਦੌਰਾਨ ਹੋਏ ਜ਼ਬਰਦਸਤ ਬੰਬ ਧਮਾਕੇ ਦੀ ਘਟਨਾ ਤੋਂ ਬਾਅਦ ਮੁਹਾਲੀ ਪੁਲੀਸ ਨੇ ਸਮੁੱਚੇ ਜ਼ਿਲ੍ਹੇ ਅੰਦਰ ਚੌਕਸੀ ਵਧਾ ਦਿੱਤੀ ਹੈ। ਇੱਥੋਂ ਦੇ ਫੇਜ਼-6 ਸਥਿਤ ਨਿਰੰਕਾਰੀ ਭਵਨ ਸਮੇਤ ਹੋਰਨਾਂ ਭਵਨਾਂ ਦੇ ਬਾਹਰ ਪੁਲੀਸ ਦਾ ਪਹਿਰਾ ਬਿਠਾ ਦਿੱਤਾ ਹੈ। ਇਸ ਤੋਂ ਇਲਾਵਾ ਦਿਨ ਰਾਤ ਵੇਲੇ ਜ਼ਿਲ੍ਹਾ ਮੁਹਾਲੀ ਵਿੱਚ ਸਮੂਹ ਐਂਟਰੀ ਪੁਆਇੰਟ ਸੀਲ ਕੀਤੇ ਗਏ ਅਤੇ ਸ਼ਹਿਰ ਦੇ ਹਰੇਕ ਚੌਂਕ ਚੌਰਾਹੇ ’ਤੇ ਪੁਲੀਸ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇੰਝ ਹੀ ਪੇਂਡੂ ਵਿੱਚ ਵੀ ਪੁਲੀਸ ਗਸ਼ਤ ਤੇਜ਼ ਕਰ ਦਿੱਤੀ ਹੈ। ਹਾਲਾਂਕਿ ਮੁਹਾਲੀ ਕੌਮਾਂਤਰੀ ਹਵਾਈ ਅੱਡੇ ’ਤੇ ਪਹਿਲਾਂ ਹੀ ਵਧੇਰੇ ਚੌਕਸੀ ਵਰਤੀ ਜਾਂਦੀ ਹੈ ਪ੍ਰੰਤੂ ਅੰਮ੍ਰਿਤਸਰ ਬੰਬ ਧਮਾਕੇ ਤੋਂ ਬਾਅਦ ਏਅਰਪੋਰਟ ਥਾਣਾ ਦੇ ਐਸਐਚਓ ਹਰਸਿਮਰਨ ਸਿੰਘ ਬੱਲ ਦੀ ਅਗਵਾਈ ਹੇਠ ਪੁਲੀਸ ਜਵਾਨਾਂ ਨੇ ਵਿਦੇਸ਼ੀ ਮੁਲਕਾਂ ਤੋਂ ਆਉਣ ਅਤੇ ਇੱਧਰੋਂ ਬਾਹਰ ਜਾਣ ਵਾਲੇ ਯਾਤਰੀਆਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਵਾਹਨਾਂ ਸਮੇਤ ਯਾਤਰੀਆਂ ਦੇ ਸਮਾਨ ਦੀ ਚੰਗੀ ਤਰ੍ਹਾਂ ਚੈਕਿੰਗ ਕਰਨ ਤੋਂ ਬਾਅਦ ਹੀ ਅੱਗੇ ਜਾਣ ਦਿੱਤਾ ਜਾ ਰਿਹਾ ਹੈ। ਉਧਰ, ਇੱਥੋਂ ਦੇ ਫੇਜ਼-1 ਥਾਣਾ ਦੇ ਐਸਐਚਓ ਗੁਰਬੰਤ ਸਿੰਘ ਦੀ ਅਗਵਾਈ ਹੇਠ ਮੁੱਖ ਸੜਕ ’ਤੇ ਸਪੈਸ਼ਲ ਨਾਕਾਬੰਦੀ ਕਰਕੇ ਮੁਹਾਲੀ ਵਿੱਚ ਦਾਖ਼ਲ ਹੋਣ ਅਤੇ ਬਾਹਰ ਜਾਣ ਵਾਲੇ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਪੁਲੀਸ ਕਰਮਚਾਰੀਆਂ ਵੱਲੋਂ ਨਾ ਸਿਰਫ਼ ਵਾਹਨਾਂ ਦੇ ਦਸਤਾਵੇਜ਼ਾਂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਸਗੋਂ ਵਾਹਨਾਂ ਵਿੱਚ ਸਵਾਰ ਵਿਅਕਤੀਆਂ ਕੋਲੋਂ ਪੁੱਛਗਿੱਛ ਕਰਕੇ ਪਤਾ ਕੀਤਾ ਜਾ ਰਿਹਾ ਹੈ। ਉਹ ਕਿੱਥੋਂ ਆਏ ਹਨ ਅਤੇ ਕਿੱਥੇ ਅਤੇ ਕਿਸ ਕੋਲ ਕਿਹੜੇ ਕੰਮ ਜਾਣਾ ਹੈ। ਇਸੇ ਤਰ੍ਹਾਂ ਸੈਂਟਰਲ ਥਾਣਾ ਫੇਜ਼-8 ਦੇ ਐਸਐਚਓ ਰਾਜੀਵ ਕੁਮਾਰ ਦੀ ਅਗਵਾਈ ਹੇਠ ਪੁਰਾਣਾ ਅੰਤਰਰਾਜੀ ਬੱਸ ਅੱਡੇ ਸਮੇਤ ਗਮਾਡਾ, ਪੁੱਡਾ, ਵਿਕਾਸ ਭਵਨ, ਫੋਰਟਿਸ ਹਸਪਤਾਲ ਅਤੇ ਸਕੂਲ ਬੋਰਡ ਅਤੇ ਸਿੱਖਿਆ ਭਵਨ ਵਿੱਚ ਆਪਣੇ ਕੰਮਾਂ ਕਾਰਾਂ ਲਈ ਆਉਣ ਵਾਲੇ ਵਿਅਕਤੀਆਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਇੰਝ ਹੀ ਫੇਜ਼-11 ਥਾਣਾ ਦੇ ਐਸਐਚਓ ਗੁਰਪ੍ਰੀਤ ਸਿੰਘ ਬੈਂਸ ਦੀ ਅਗਵਾਈ ਵਾਲੀ ਟੀਮ ਨੇ ਮੁਹਾਲੀ ਰੇਲਵੇ ਸਟੇਸ਼ਨ ਅਤੇ ਚੰਡੀਗੜ੍ਹ ਅਤੇ ਪੇਂਡੂ ਖੇਤਰ ਨਾਲ ਲੱਗਦੀਆਂ ਹੱਦਾਂ ’ਤੇ ਚੌਕਸੀ ਵਧਾਈ ਗਈ। ਸੋਹਾਣਾ ਥਾਣਾ ਦੇ ਐਸਐਚਓ ਤਰਲੋਚਨ ਸਿੰਘ ਨੇ ਪੇਂਡੂ ਖੇਤਰ ਵਿੱਚ ਗਸ਼ਤ ਤੇਜ਼ ਕਰ ਦਿੱਤੀ ਹੈ। ਪੇਂਡੂ ਸੜਕਾਂ ਤੋਂ ਮੁਹਾਲੀ ਵਿੱਚ ਆਉਣ ਜਾਣ ਅਤੇ ਨਵੇਂ ਸੈਕਟਰਾਂ ਦੇ ਰਸਤਿਆਂ ਰਾਹੀਂ ਸ਼ਹਿਰ ਵਿੱਚ ਦਾਖ਼ਲ ਹੋਣ ਵਾਲਿਆਂ ’ਤੇ ਬਾਗ ਅੱਖ ਰੱਖੀ ਜਾ ਰਹੀ ਹੈ। ਉਧਰ, ਸਨਅਤੀ ਏਰੀਆ ਪੁਲੀਸ ਚੌਂਕੀ ਵੱਲੋਂ ਸੈਕਟਰ-90 ਤੇ ਸੈਕਟਰ-91 ਅਤੇ ਸਨਅਤੀ ਏਰੀਆ ਨੂੰ ਵੰਡਦੀ ਮੁੱਖ ਸੜਕ ’ਤੇ ਪਟਿਆਲਾ ਦੀ ਰਾਓ ਨੇੜੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ