ਲੜਕੀ ਦਾ ਸ਼ੋਸ਼ਣ ਕਰਨ ਵਾਲੇ ਨੌਜਵਾਨ ਵਿਰੁੱਧ ਕਾਰਵਾਈ ਕੀਤੀ ਜਾਵੇ: ਨਿਸ਼ਾਂਤ ਸ਼ਰਮਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਜੁਲਾਈ:
ਸ਼ਿਵ ਸੈਨਾ ਹਿੰਦ ਦੇ ਰਾਸਟਰੀ ਪ੍ਰਧਾਨ ਨਿਸ਼ਾਂਤ ਸ਼ਰਮਾ ਅਤੇ ਅੰਤਰਰਾਸ਼ਟਰੀ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਵਿਜੇ ਸਿੰਘ ਭਾਰਦਵਾਜ ਨੇ ਮੰਗ ਕੀਤੀ ਹੈ ਕਿ ਮੁੱਲਾਂਪੁਰ ਗਰੀਬਦਾਸ ਦੀ ਹਿੰਦੂ ਲੜਕੀ ਦਾ ਸ਼ੋਸ਼ਣ ਕਰਨ ਵਾਲੇ ਮੁਸਲਿਮ ਲੜਕੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਿਸ਼ਾਂਤ ਸ਼ਰਮਾ ਅਤੇ ਵਿਜਯ ਸਿੰਘ ਭਾਰਦਵਾਜ ਕਿਹਾ ਕਿ ਮੁੱਲਾਂਪੁਰ ਵਿੱਚ ਇੱਕ ਹਿੰਦੂ ਲੜਕੀ ਨੂੰ ਇੱਕ ਮੁਸਲਮਾਨ ਲੜਕੇ ਨੇ ਆਪਣਾ ਨਾਮ ਹਿੰਦੂਆਂ ਵਾਲਾ ਰਖ ਕੇ ਆਪਣੇ ਜਾਲ ਵਿੱਚ ਫਸਾ ਲਿਆ। ਇਸ ਤੋਂ ਬਾਅਦ ਇਸ ਮੁਸਲਿਮ ਨੌਜਵਾਨ ਵਲੋਂ ਲੜਕੀ ਦਾ ਸ਼ੋਸ਼ਣ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬਾਅਦ ਵਿੱਚ ਜਦੋਂ ਲੜਕੀ ਨੂੰ ਪਤਾ ਚੱਲਿਆ ਕਿ ਇਹ ਲੜਕਾ ਹਿੰਦੂ ਨਹੀਂ ਸਗੋਂ ਮੁਸਲਮਾਨ ਹੈ ਤਾਂ ਉਸ ਨੇ ਸਾਰੀ ਗੱਲ ਆਪਣੇ ਮਾਪਿਆਂ ਨੂੰ ਦੱਸੀ ਅਤੇ ਇਸ ਸਬੰਧੀ ਬੀਤੀ ਇੱਕ ਜੁਲਾਈ ਨੂੰ ਮੁਹਾਲੀ ਦੇ ਜ਼ਿਲ੍ਹਾ ਪੁਲੀਸ ਮੁਖੀ ਨੂੰ ਸ਼ਿਕਾਇਤ ਵੀ ਦਿੱਤੀ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਲੜਕੀ ਦਾ ਸ਼ੋਸ਼ਣ ਕਰਨ ਵਾਲੇ ਇਸ ਨੌਜਵਾਨ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …