nabaz-e-punjab.com

ਨਿਜ਼ਾਮੂਦੀਨ ਜਮਾਤ: ਸੋਸ਼ਲ ਮੀਡੀਆ ’ਤੇ ਮੁਸਲਿਮ ਲੋਕਾਂ ਦੇ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕਰਨ ਵਾਲਾ ਕਾਬੂ

ਸ਼ਾਮ ਨੂੰ ਬਿਜਲੀ ਗੁੱਲ ਹੋਣ ਕਾਰਨ ਬਲੌਂਗੀ ਥਾਣੇ ’ਚ ਛਾਇਆ ਹਨੇਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਪਰੈਲ:
ਨਵੀਂ ਦਿੱਲੀ ਸਥਿਤ ਨਿਜ਼ਾਮੂਦੀਨ ਵਿੱਚ ਤਬਲੀਗੀ ਜਮਾਤ ਵਿੱਚ ਸ਼ਾਮਲ ਹੋਣ ਵਾਲੇ ਮੁਸਲਿਮ ਭਾਈਚਾਰੇ ਦੇ ਵਿਅਕਤੀਆਂ ’ਚੋਂ ਕਾਫੀ ਲੋਕ ਕਰੋਨਾਵਾਇਰਸ ਤੋਂ ਪੀੜਤ ਪਾਏ ਜਾਣ ਕਾਰਨ ਦੇਸ਼ ਵਾਸੀਆਂ ਵਿੱਚ ਦਹਿਸ਼ਤ ਪਾਈ ਜਾ ਰਹੀ ਹੈ। ਇਸ ਸਬੰਧੀ ਸੋਸ਼ਲ ਮੀਡੀਆ ’ਤੇ ਮੁਸਲਿਮ ਧਰਮ ਦੇ ਖ਼ਿਲਾਫ਼ ਕਥਿਤ ਤੌਰ ’ਤੇ ਇਤਰਾਜ਼ਯੋਗ ਟਿੱਪਣੀਆਂ ਕਰਨ ਵਾਲੇ ਵਿਅਕਤੀ ਨੂੰ ਬਲੌਂਗੀ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਰਿਹਾਸਤ ਵਿੱਚ ਲਏ ਵਿਅਕਤੀ ਦੀ ਪਛਾਣ ਸੁਰਿੰਦਰ ਸਿੰਘ ਵਾਸੀ ਗਰੀਨ ਇਨਕਲੇਵ ਬੱਲੋਮਾਜਰਾ ਵਜੋਂ ਹੋਈ ਹੈ। ਸੁਰਿੰਦਰ ਦੇ ਖ਼ਿਲਾਫ਼ ਬਲੌਂਗੀ ਥਾਣੇ ਵਿੱਚ ਧਾਰਾ 295ਏ ਅਤੇ 505 ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਅੱਜ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਕਤ ਵਿਅਕਤੀ ਨੂੰ ਇਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਉਧਰ, ਜਦੋਂ ਇਹ ਪੱਤਰਕਾਰ ਬਲੌਂਗੀ ਪੁਲੀਸ ਦੇ ਕਰਮਚਾਰੀ ਨਾਲ ਤਾਲਮੇਲ ਕਰਕੇ ਇਸ ਮਾਮਲੇ ਬਾਰੇ ਜਾਣਕਾਰੀ ਲੈ ਰਿਹਾ ਸੀ ਤਾਂ ਪੁਲੀਸ ਮੁਲਾਜ਼ਮਾਂ ਦਾ ਕਹਿਣਾ ਸੀ ਕਿ ਬਿਜਲੀ ਗੁੱਲ ਹੋਣ ਕਾਰਨ ਥਾਣਾ ਬਲੌਂਗੀ ਸਮੇਤ ਸਮੁੱਚੇ ਇਲਾਕੇ ਵਿੱਚ ਸੰਘਣਾ ਹਨੇਰਾ ਛਾਇਆ ਹੋਇਆ ਹੈ। ਜਿਸ ਕਾਰਨ ਉਹ ਥਾਣੇ ਤੋਂ ਬਾਹਰ ਖੜੇ ਹਨ।
ਪੁਲੀਸ ਦੀ ਜਾਣਕਾਰੀ ਅਨੁਸਾਰ ਨਿਜ਼ਾਮੂਦੀਨ ਤਬਲੀਗੀ ਜਮਾਤ ’ਚ ਸ਼ਾਮਲ ਹੋਣ ਗਏ ਵਿਅਕਤੀਆਂ ’ਚੋਂ ਕਾਫੀ ਲੋਕਾਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਉਣ ਕਾਰਨ ਲੋਕ ਕਾਫੀ ਭੈਅਭੀਤ ਹੋ ਉੱਠੇ ਹਨ। ਇਸ ਸਬੰਧੀ ਸੁਰਿੰਦਰ ਸਿੰਘ ਨੇ ਇਕ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਅਪਲੋਡ ਕਰ ਦਿੱਤੀ। ਯੂਟਿਊਬ ’ਤੇ ਪਾਈ ਇਸ ਪੋਸਟ ਵਿੱਚ ਉਕਤ ਵਿਅਕਤੀ ਆਮ ਲੋਕਾਂ ਨੂੰ ਮੁਸਲਿਮ ਭਾਈਚਾਰੇ ਦੇ ਲੋਕਾਂ ਖ਼ਿਲਾਫ਼ ਭੜਕਾਉਂਦਾ ਨਜ਼ਰ ਆ ਰਿਹਾ ਹੈ। ਪੁਲੀਸ ਅਨੁਸਾਰ ਸੋਸ਼ਲ ਮੀਡੀਆ ਰਾਹੀਂ ਇਹ ਭੜਕਾਉ ਵੀਡੀਓ ਕਾਫੀ ਲੋਕਾਂ ਤੱਕ ਫੈਲ ਗਈ ਹੈ। ਇਸ ਨਾਲ ਅਮਨ ਕਾਨੂੰਨ ਦੀ ਸਥਿਤੀ ਭੰਗ ਹੋਣ ਦਾ ਖ਼ਦਸ਼ਾ ਹੈ। ਇਸ ਦੀ ਸੂਚਨਾ ਮਿਲਣ ’ਤੇ ਪੁਲੀਸ ਨੇ ਸੁਰਿੰਦਰ ਸਿੰਘ ਦੇ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਨੂੰ ਭਲਕੇ ਐਤਵਾਰ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਨਿਜ਼ਾਮੂਦੀਨ ਜਮਾਤ ਵਿੱਚ ਸ਼ਾਮਲ ਹੋਣ ਗਏ ਰਜਾਕ ਮੁਹੰਮਦ ਉਰਫ਼ ਰਾਜੂ ਵਾਸੀ ਮੌਲੀ ਬੈਦਵਾਨ ਅਤੇ ਗੁਲਜ਼ਾਰ ਖਾਨ ਵਾਸੀ ਪਿੰਡ ਕੁੰਭੜਾ (ਸੈਕਟਰ-68) ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇੰਜ ਹੀ ਪੀਜੀਆਈ ਵਿੱਚ ਇਲਾਜ ਅਧੀਨ ਅੰਬਾਲਾ ਦਾ ਪੀੜਤ ਸਲੀਮ ਵੀ ਪਿਛਲੇ ਦਿਨੀਂ ਪਿੰਡ ਆਲਮਗੀਰ (ਡੇਰਾਬੱਸੀ) ਵਿੱਚ ਇਕ ਪਰਿਵਾਰ ਨੂੰ ਮਿਲਣ ਆਇਆ ਸੀ। ਸਿਹਤ ਵਿਭਾਗ ਨੇ ਪੁਲੀਸ ਦੇ ਸਹਿਯੋਗ ਨਾਲ ਆਲਮਗੀਰ ਸਮੇਤ ਕੁੰਭੜਾ ਅਤੇ ਮੌਲੀ ਬੈਦਵਾਨ ਨੂੰ ਸੀਲ ਕਰ ਦਿੱਤਾ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…