Share on Facebook Share on Twitter Share on Google+ Share on Pinterest Share on Linkedin ਐਨਕੇ ਸ਼ਰਮਾ ਨੂੰ ਜ਼ਿਲ੍ਹਾ ਮੁਹਾਲੀ ਸ਼ਹਿਰੀ ਤੇ ਦਿਹਾਤੀ ਦਾ ਪ੍ਰਧਾਨ ਐਲਾਨੇ ਜਾਣ ’ਤੇ ਸਿਆਸਤ ਗਰਮਾਈ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਜਨਵਰੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬੀਤੀ ਸ਼ਾਮ ਬਾਕਾਇਦਾ ਪ੍ਰੈਸ ਨੋਟ ਜਾਰੀ ਕਰਕੇ ਸ੍ਰੀ ਐਨ ਕੇ ਸ਼ਰਮਾ ਨੂੰ ਜਿਲ੍ਹਾ ਮੁਹਾਲੀ ਦਾ ਸ਼ਹਿਰੀ ਅਤੇ ਦਿਹਾਤੀ ਪ੍ਰਧਾਨ ਐਲਾਨੇ ਜਾਣ ਨਾਲ ਸਿਆਸਤ ਗਰਮ ਹੋ ਗਈ ਹੈ। ਇਸ ਨਾਲ ਜਿੱਥੇ ਸ੍ਰੀ ਸ਼ਰਮਾ ਦੇ ਸਮਰਥਕਾਂ ਦੇ ਚਿਹਰੇ ਖਿੜ ਗਏ ਹਨ ਉੱਥੇ ਪਿਛਲੇ ਕੁੱਝ ਦਿਨਾਂ ਤੋਂ ਜਿਲ੍ਹਾ ਸ਼ਹਿਰੀ ਦੇ ਪ੍ਰਧਾਨ ਵਜੋਂ ਵਿਚਰ ਰਹੇ ਜੱਥੇਦਾਰ ਬਲਦੇਵ ਸਿੰਘ ਕੁੰਭੜਾ ਅਤੇ ਉਹਨਾਂ ਦੇ ਦੇ ਸਮਰਥਕ ਮਾਯੂਸ ਦਿਖ ਰਹੇ ਹਨ। ਇਹੀ ਨਹੀਂ ਜ਼ਿਲ੍ਹਾ ਮੁਹਾਲੀ ਨਾਲ ਸਬੰਧਤ ਕਈ ਹੋਰ ਟਕਸਾਲੀ ਆਗੂ ਵੀ ਹਾਈ ਕਮਾਂਡ ਦੇ ਉਕਤ ਫੈਸਲੇ ਤੋਂ ਕਾਫੀ ਨਾਰਾਜ਼ ਦਿਖਾਈ ਦੇ ਰਹੇ ਹਨ। ਇਨ੍ਹਾਂ ਆਗੂਆਂ ਦਾ ਕਹਿਣਾ ਹੈ ਕਿ ਮੁਹਾਲੀ ਵਿੱਚ 80 ਤੋਂ 90 ਫੀਸਦੀ ਵਸੋਂ ਸਿੱਖਾਂ ਦੀ ਹੈ। ਲਿਹਾਜ਼ਾ ਕਿਸੇ ਸਿੱਖ ਆਗੂ ਜਾਂ ਟਕਸਾਲੀ ਪਰਿਵਾਰ ਨਾਲ ਸਬੰਧਤ ਆਗੂ ਨੂੰ ਹੀ ਜ਼ਿਲ੍ਹੇ ਦੀ ਵਾਂਗਡੋਰ ਸੰਭਾਲਣੀ ਚਾਹੀਦੀ ਸੀ। ਉਂਜ ਵੀ ਇਸ ਤੋਂ ਪਹਿਲਾਂ ਵੀ ਜ਼ਿਲ੍ਹਾ ਜਥੇਦਾਰੀ ਚਿੱਟੀ ਦਾੜੀ ਵਾਲੇ ਸੀਨੀਅਰ ਆਗੂ ਦੇ ਹੱਥ ਵਿੱਚ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਜੇਕਰ ਹਾਈ ਕਮਾਂਡ ਨੇ ਆਪਣੇ ਫੈਸਲੇ ’ਤੇ ਮੁੜ ਵਿਚਾਰ ਨਹੀਂ ਕੀਤਾ ਤਾਂ ਆਗਾਮੀ ਲੋਕ ਸਭਾ ਚੋਣਾਂ ਵਿੱਚ ਮੁਹਾਲੀ ਅਤੇ ਪਟਿਆਲਾ ਲੋਕ ਸਭਾ ਹਲਕੇ ਵਿੱਚ ਦਾ ਮਾੜਾ ਅਸਰ ਪੈ ਸਕਦਾ ਹੈ। ਇੱਥੇ ਇਹ ਜ਼ਿਕਰਯੋਗ ਹੈ ਕਿ ਬੀਤੀ 30 ਨਵੰਬਰ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਚੰਡੀਗੜ੍ਹ ਵਿੱਚ ਇੱਕ ਪੱਤਰਕਾਰ ਸੰਮੇਲਨ ਦੌਰਾਨ ਪਾਰਟੀ ਦੇ ਸੱਤ ਜਿਲ੍ਹਾ ਪ੍ਰਧਾਨਾਂ ਦੀ ਸੂਚੀ ਜਾਰੀ ਕੀਤੀ ਸੀ ਅਤੇ ਉਸ ਵੇਲੇ ਸ੍ਰੀ ਐਨ ਕੇ ਸ਼ਰਮਾ ਨੂੰ ਪਾਰਟੀ ਦੀ ਜਿਲ੍ਹਾ ਮੁਹਾਲੀ ਇਕਾਈ ਦਾ ਪ੍ਰਧਾਨ ਬਣਾਇਆ ਗਿਆ ਸੀ। ਇਸਤੋੱ ਕੁੱਝ ਦਿਨਾਂ ਬਾਅਦ ਪਾਰਟੀ ਦੇ ਚੰਡੀਗੜ੍ਹ ਦਫਤਰ ਵਲੋੱ ਜਾਰੀ ਇੱਕ ਬਿਆਨ ਵਿੱਚ ਜੱਥੇਦਾਰ ਬਲਜੀਤ ਸਿੰਘ ਕੁੰਭੜਾ ਨੂੰ ਪਾਰਟੀ ਦੇ ਸ਼ਹਿਰੀ ਜੱਥਾ ਮੁਹਾਲੀ ਦਾ ਪ੍ਰਧਾਨ ਬਣਾਏ ਜਾਣ ਦੀ ਜਾਣਕਾਰੀ ਦਿੱਤੀ ਗਈ। ਜੱਥੇਦਾਰ ਕੁੰਭੜਾ ਦੇ ਨਾਮ ਦਾ ਐਲਾਨ ਹੋਣ ਤੋੱ ਬਾਅਦ ਉਹਨਾਂ ਨੇ ਜਿਲ੍ਹਾ ਸ਼ਹਿਰੀ ਦੇ ਪ੍ਰਧਾਨ ਵਜੋੱ ਵਿਚਰਨਾ ਆਰੰਭ ਕਰ ਦਿੱਤਾ ਅਤੇ ਵੱਖ ਵੱਖ ਆਗੂਆਂ ਵਲੋੱ ਉਹਨਾਂ ਨੂੰ ਪ੍ਰਧਾਨ ਬਣਨ ਤੇ ਸਰੋਪੇ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਸਥਾਨਕ ਪੱਧਰ ਤੇ ਪਾਰਟੀ ਦੀ ਧੜੇਬਾਜੀ ਜਾਹਿਰ ਹੋਣੀ ਆਰੰਭ ਹੋ ਗਈ। ਨਗਰ ਨਿਗਮ ਵਿੱਚ ਅਕਾਲੀ ਦਲ ਦੀ ਟਿਕਟ ਤੇ ਚੋਣ ਲੜਣ ਵਾਲੇ ਕੌਂਸਲਰਾਂ ਦਾ ਇੱਕ ਵਰਗ (ਜਿਹੜਾ ਸ੍ਰੀ ਐਨ ਕੇ ਸ਼ਰਮਾ ਅਤੇ ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਤੋਂ ਦੂਰੀ ਬਣਾ ਕੇ ਚਲਦਾ ਹੈ) ਨੇ ਜੱਥੇਦਾਰ ਕੁੰਭੜਾ ਦੇ ਨਾਲ ਚਲਨਾ ਸ਼ੁਰੂ ਕਰ ਦਿੱਤਾ ਅਤੇ ਸਥਾਨਕ ਪੱਧਰ ਤੇ ਇਹ ਚਰਚਾ ਵੀ ਜੋਰ ਫੜਣ ਲੱਗ ਗਈ ਕਿ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਪਾਰਟੀ ਦੇ ਹਲਕਾ ਮੁਹਾਲੀ ਦੇ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਵੱਲੋਂ ਹੀ ਥਾਪੜਾ ਦੇ ਕੇ ਜਥੇਦਾਰ ਕੁੰਭੜਾ ਨੂੰ ਪਾਰਟੀ ਦੀ ਜ਼ਿਲ੍ਹਾ ਸ਼ਹਿਰੀ ਇਕਾਈ ਦੀ ਕਮਾਨ ਦਿੱਤੀ ਗਈ ਹੈ। ਦੂਜੇ ਪਾਸੇ ਨਿਗਮ ਦੇ ਮੇਅਰ ਕੁਲਵੰਤ ਸਿੰਘ ਅਤੇ ਉਹਨਾਂ ਦੇ ਨਜਦੀਕੀ ਕੌਂਸਲਰਾਂ ਵੱਲੋਂ ਇਸ ਪੂਰੇ ਘਟਨਾਚੱਕਰ ਤੋਂ ਦੂਰੀ ਬਣਾਉਂਦਿਆਂ ਚੁੱਪੀ ਸਾਧ ਲਈ ਗਈ ਸੀ। ਹੁਣ ਜਦੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋੱ ਇਹ ਸਪਸ਼ਟ ਕਰ ਦਿੱਤਾ ਗਿਆ ਹੈ ਕਿ ਸ੍ਰੀ ਐਨ ਕੇ ਸ਼ਰਮਾ ਹੀ ਪਾਰਟੀ ਦੀ ਜ਼ਿਲ੍ਹਾ ਸ਼ਹਿਰੀ ਅਤੇ ਦਿਹਾਤੀ ਇਕਾਈ ਦੇ ਪ੍ਰਧਾਨ ਹੋਣਗੇ ਅਤੇ ਜਿਲ੍ਹੇ ਦੇ ਵੱਖ ਵੱਖ ਸ਼ਹਿਰਾਂ ਦੀਆਂ ਇਕਾਈਆਂ ਦੇ ਪ੍ਰਧਾਨਾਂ ਦੇ ਨਿਯੁਕਤੀ ਪੱਤਰ ਵੀ ਸ੍ਰੀ ਸ਼ਰਮਾ ਵਲੋੱ ਹੀ ਜਾਰੀ ਕੀਤੇ ਜਾਣਗੇ ਤਾਂ ਇਸ ਨਾਲ ਇਹ ਸਪਸ਼ਟ ਹੋ ਗਿਆ ਹੈ ਕਿ ਜੱਥੇਦਾਰ ਬਲਜੀਤ ਸਿੰਘ ਕੁੰਭੜਾ ਵੀ ਸ੍ਰੀ ਐਨ ਕੇ ਸ਼ਰਮਾ ਦੀ ਹੀ ਅਗਵਾਈ ਵਿੱਚ ਕੰਮ ਕਰਣਗੇ। ਅਜਿਹਾ ਹੋਣ ਨਾਲ ਜਿੱਥੇ ਪਾਰਟੀ ਵੱਲੋਂ ਸ੍ਰੀ ਐਨ ਕੇ ਸ਼ਰਮਾ ਨੂੰ ਖੁੱਲੀ ਕਮਾਨ ਦੇ ਦਿੱਤੀ ਗਈ ਹੈ ਉੱਥੇ ਇਹ ਵੀ ਸਪਸ਼ਟ ਹੋ ਗਿਆ ਹੈ ਕਿ ਪਾਰਟੀ ਵਿਚਲੇ ਜਿਲ੍ਹੇ ਦੇ ਤਮਾਮ ਆਗੂਆਂ ਨੂੰ ਸ੍ਰੀ ਸ਼ਰਮਾ ਦੀ ਕਮਾਨ ਹੇਠ ਹੀ ਕੰਮ ਕਰਨਾ ਪੈਣਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ