Share on Facebook Share on Twitter Share on Google+ Share on Pinterest Share on Linkedin ਘਨੌਰ ਥਾਣੇ ਨੂੰ ਨਵੀਂ ਥਾਂ ਤਬਦੀਲ ਕਰਨ ਦੀ ਕੋਈ ਤਜਵੀਜ਼ ਨਹੀਂ: ਮੁੱਖ ਮੰਤਰੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 13 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਘਨੌਰ ਦੇ ਬੱਸ ਅੱਡੇ ਨੇੜੇ ਸਥਿਤ ਪੁਲਿਸ ਥਾਣੇ ਨੂੰ ਕਿਸੇ ਹੋਰ ਜਗ•ਾ ਤਬਦੀਲ ਕਰਨ ਦੇ ਕਿਸੇ ਵੀ ਕਦਮ ਨੂੰ ਰੱਦ ਕਰ ਦਿੱਤਾ। ਘਨੌਰ ਤੋਂ ਵਿਧਾਇਕ ਮਦਨ ਲਾਲ ਜਲਾਲਪੁਰ ਵੱਲੋਂ ਉਠਾਏ ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਥਾਣੇ ਦੀ ਮੌਜੂਦਾ ਜਗ•ਾ ਤੇ ਇਮਾਰਤ ਭਾਵੇਂ ਬੱਸ ਅੱਡੇ ਅਤੇ ਮੁੱਖ ਬਾਜ਼ਾਰ ਦੇ ਨੇੜੇ ਹੈ ਪਰ ਸੁਰੱਖਿਆ ਦੇ ਲਿਹਾਜ਼ ਤੋਂ ਇਹ ਪੂਰੀ ਤਰ•ਾਂ ਸੁਰੱਖਿਅਤ ਅਤੇ ਢੁੱਕਵੀਂ ਹੈ। ਉਨ•ਾਂ ਕਿਹਾ ਕਿ ਪੁਲਿਸ ਥਾਣੇ ਦੀ ਇਮਾਰਤ ਦਾ ਨਿਰਮਾਣ ਸਾਲ 2005 ਵਿੱਚ ਸ਼ਹਿਰ ਦੇ ਮੁੱਖ ਬਾਜ਼ਾਰ ਨੇੜੇ ਕੀਤਾ ਗਿਆ ਸੀ ਅਤੇ ਇਸ ਥਾਣੇ ਨੂੰ ਕਿਸੇ ਹੋਰ ਜਗ•ਾ ਤਬਦੀਲ ਕਰਨ ਦੀ ਤਜਵੀਜ਼ ਨਹੀਂ ਹੈ। ਉਨ•ਾਂ ਕਿਹਾ ਕਿ ਸੂਬਾ ਸਰਕਾਰ ਪੁਲਿਸ ਦੇ ਆਧੁਨਿਕੀਕਰਨ ਦੇ ਤਹਿਤ ਲੋੜ ਮੁਤਾਬਿਕ ਨਵੇਂ ਪੁਲਿਸ ਥਾਣਿਆਂ ਦਾ ਨਿਰਮਾਣ ਅਤੇ ਮੌਜੂਦਾ ਥਾਣਿਆਂ ਦੀ ਮੁਰੰਮਤ ਦਾ ਕੰਮ ਕਰ ਰਹੀ ਹੈ ਤਾਂ ਕਿ ਪੁਲਿਸ ਵਿਭਾਗ ਦੇ ਕੰਮਕਾਜ ਵਿੱਚ ਹੋਰ ਵਧੇਰੇ ਕੁਸ਼ਲਤਾ ਲਿਆਂਦੀ ਜਾ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ