ਸਿੱਖਿਆ ਤੋਂ ਬਿਨਾਂ ਦੇਸ਼ ਤੇ ਸੂਬਾ ਤਰੱਕੀ ਨਹੀਂ ਕਰ ਸਕਦਾ: ਲਲਿਤ ਜੈਨ

ਨੈਸ਼ਨਲ ਪਬਲਿਕ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਯਾਦਗਾਰੀ ਹੋ ਨਿਬੜਿਆਂ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ 31 ਦਸੰਬਰ:
ਸਥਾਨਕ ਕੁਰਾਲੀ-ਮੋਰਿੰਡਾ ਸੜਕ ’ਤੇ ਸਥਿਤ ਨੈਸ਼ਨਲ ਪਬਲਿਕ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਖੂਬ ਰੰਗ ਬੰਨ੍ਹਿਆ। ਨੈਸ਼ਨਲ ਸਕੂਲ ਦੀ ਚੇਅਰਪਰਸ਼ਨ ਅਰੁਣਾ ਗੁਪਤਾ ਦੀ ਅਗਵਾਈ ਵਿੱਚ ਕਰਵਾਏ ਗਏ ਇਸ ਇਨਾਮ ਵੰਡ ਸਮਾਰੋਹ ਦੌਰਾਨ ਆਈ.ਏ.ਐਸ ਲਲਿਤ ਜੈਨ ਮੱੁਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਹਰੇਕ ਵਿਅਕਤੀ ਲਈ ਸਿੱਖਿਆ ਬਹੁਤ ਜਰੂਰੀ ਹੋ ਗਈ ਹੈ ਕਿਉਂਕਿ ਸਿੱਖਿਆ ਤੋਂ ਬਿਨਾਂ ਦੇਸ਼ ਤੇ ਸੂਬਾ ਤਰੱਕੀ ਨਹੀਂ ਕਰ ਸਕਦਾ ਹੈ। ਉਨ੍ਹਾਂ ਲੜਕੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਸਮਾਜਿਕ ਪਰਿਵਰਤਨ ਲਈ ਲੜਕੀਆਂ ਦਾ ਸਿੱਖਿਅਤ ਹੋਣਾ ਸਮੇਂ ਦੀ ਮੁੱਖ ਲੋੜ ਹੈ। ਰੂਪਨਗਰ ਕਾਂਗਰਸ ਦੇ ਪ੍ਰਧਾਨ ਵਿਜੇ ਕੁਮਾਰ ਟਿੰਕੂ ਨੇ ਵੀ ਵਿਸ਼ੇਸ ਮਹਿਮਾਨ ਵਜੋਂ ਹਾਜ਼ਰੀ ਭਰਦਿਆਂ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕੀਤੀ।
ਇਸ ਦੌਰਾਨ ਸਕੂਲੀ ਵਿਦਿਆਰਥੀਆਂ ਨੇ ਸਕਿੱਟ, ਕੋਰੀਓ ਗਰਾਫੀ, ਡਾਂਸ, ਹਰਿਆਣਵੀ ਡਾਂਸ ਪੇਸ਼ ਕੀਤਾ ਜਦੋਂ ਕਿ ਪੰਜਾਬੀ ਗਿੱਧਾ ਅਤੇ ਭੰਗੜਾ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਰਿਹਾ। ਸਕੂਲ ਦੀ ਪ੍ਰਿੰਸੀਪਲ ਦਵਿੰਦਰ ਕੌਰ ਮਾਹਲ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਪ੍ਰਬੰਧਕਾਂ ਵੱਲੋਂ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਈਸ਼ ਅਗਰਵਾਲ, ਗੁਰਿੰਦਰ ਧੀਮਾਨ, ਅਨਿਲ ਕੁਮਾਰ ਅਗਰਵਾਲ, ਹਰਕੇਸ਼ ਗੁਪਤਾ, ਨੀਰਜ ਅਗਰਵਾਲ ਸਮੇਤ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੇ ਮਾਪੇ ਮੌਜੂਦ ਸਨ।

Load More Related Articles

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…