Share on Facebook Share on Twitter Share on Google+ Share on Pinterest Share on Linkedin ਵਫ਼ਾਦਾਰ ਵਰਕਰਾਂ ਦੇ ਮਾਣ-ਸਨਮਾਨ ’ਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਸੁਖਬੀਰ ਬਾਦਲ ਮੁਹਾਲੀ ਦੇ ਅਕਾਲੀ ਆਗੂਆਂ ਨੇ ਸੁਖਬੀਰ ਬਾਦਲ ਨਾਲ ਕੀਤੀ ਖਾਸ ਮੁਲਾਕਾਤ ਨਬਜ਼-ਏ-ਪੰਜਾਬ, ਮੁਹਾਲੀ, 6 ਜੁਲਾਈ: ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਸ਼ਮਸ਼ੇਰ ਪੁਰਖਾਲਵੀ ਨੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਅਤੇ ਹੋਰਨਾਂ ਆਗੂਆਂ ਦੀ ਮੌਜੂਦਗੀ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਅਤੇ ਭਰੋਸਾ ਦਿੱਤਾ ਕਿ ਸਮੁੱਚਾ ਐਸਸੀ ਵਰਗ ਅਤੇ ਮੌਜੂਦਾ ਢਾਂਚਾ ਚਟਾਨ ਵਾਂਗ ਉਨ੍ਹਾਂ (ਸੁਖਬੀਰ) ਦੇ ਨਾਲ ਖੜਾ ਹੈ। ਇਸ ਮੌਕੇ ਆਗੂਆਂ ਨੇ ਪਾਰਟੀ ਦੇ ਮੌਜੂਦਾ ਹਾਲਾਤਾਂ ਬਾਰੇ ਵੀ ਚਰਚਾ ਕੀਤੀ। ਸੁਖਬੀਰ ਬਾਦਲ ਨੇ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਤੜਕੇ ਹੋ ਕੇ ਪਾਰਟੀ ਦੀ ਮਜ਼ਬੂਤੀ ਅਤੇ ਸਰਕਾਰਾਂ ਦੀਆਂ ਵਧੀਕੀਆਂ ਖ਼ਿਲਾਫ਼ ਡਟਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਅੌਖੇ ਸਮੇਂ ਪਾਰਟੀ ਨਾਲ ਖੜਨ ਵਾਲਿਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਅਤੇ ਮਿਹਨਤੀ ਤੇ ਵਫ਼ਾਦਾਰ ਵਰਕਰਾਂ ਦੇ ਮਾਣ-ਸਨਮਾਨ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਸ੍ਰੀ ਪੁਰਖਾਲਵੀ ਨੇ ਮੌਜੂਦਾ ਹਕੂਮਤ ਵੱਲੋਂ ਬੰਦ ਕੀਤੀਆਂ ਭਲਾਈ ਸਕੀਮਾਂ ਅਤੇ ਭ੍ਰਿਸ਼ਟਾਚਾਰ ਕਾਰਨ ਆਮ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਸਬੰਧੀ ਪਾਰਟੀ ਪ੍ਰਧਾਨ ਨੂੰ ਜਾਣੂ ਕਰਵਾਉਂਦਿਆਂ ਮੰਗ ਕੀਤੀ ਕਿ ਪੰਜਾਬ ਸਰਕਾਰ ਦੇ ਤਾਨਾਸ਼ਾਹੀ ਅਤੇ ਲੋਕ ਮਾਰੂ ਨੀਤੀਆਂ ਖ਼ਿਲਾਫ਼ ਪਾਰਟੀ ਵੱਲੋਂ ਵਿਆਪਕ ਸੰਘਰਸ਼ ਵਿੱਢਿਆ ਜਾਵੇ ਤਾਂ ਜੋ ਲੋਕਾਂ ਦੇ ਸੰਵਿਧਾਨਿਕ ਹੱਕਾਂ ਦੀ ਰਾਖੀ ਦੇ ਨਾਲ-ਨਾਲ ਉਨ੍ਹਾਂ ਨੂੰ ਸਮੱਸਿਆਵਾਂ ਤੋਂ ਨਿਜਾਤ ਦਿਵਾਈ ਜਾ ਸਕੇ। ਇਸ ਮੌਕੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਸਬੀਰ ਸਿੰਘ ਜੱਸਾ, ਸੀਨੀਅਰ ਆਗੂ ਸੁਖਵਿੰਦਰ ਸਿੰਘ ਛਿੰਦੀ, ਨੰਬਰਦਾਰ ਕਰਮਜੀਤ ਸਿੰਘ ਮੌਲੀ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ