ਮੁਹਾਲੀ ਦੇ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ: ਬਲਬੀਰ ਸਿੱਧੂ

ਸਿਹਤ ਮੰਤਰੀ ਬਲਬੀਰ ਸਿੱਧੂ ਨੇ ਸੈਕਟਰ-70 ਤੇ 71 ਵਿੱਚ ਸੜਕਾਂ ਦੇ ਨਿਰਮਾਣ ਕੰਮਾਂ ਕੀਤੀ ਸ਼ੁਰੂਆਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਪਰੈਲ:
ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਪ੍ਰਦਾਨ ਕਰਨ ਲਈ ਯਤਨਸ਼ੀਲ ਹੈ। ਮੁਹਾਲੀ ਦੀਆਂ ਮਾਰਕੀਟਾਂ ਅਤੇ ਸੜਕਾਂ ਬਣਾਉਣ ਲਈ ਜੰਗੀ ਪੱਧਰ ’ਤੇ ਕੰਮ ਚੱਲ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਸੈਕਟਰ-70 ਦੀ ਮਾਰਕੀਟ ਸਮੇਤ ਸੈਕਟਰ-70 ਅਤੇ ਸੈਕਟਰ-71 ਦੀਆਂ ਸੜਕਾਂ ਦੇ ਨਿਰਮਾਣ ਕੰਮਾਂ ਦੀ ਰਸਮੀ ਸ਼ੁਰੂਆਤ ਕਰਵਾਉਣ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਮਾਰਕੀਟ ਦੇ ਨਵੀਨੀਕਰਨ ਅਤੇ ਸੜਕਾਂ ਦੀ ਕਾਇਆਕਲਪ ਕਰਨ ਲਈ 60 ਲੱਖ ਰੁਪਏ ਖ਼ਰਚ ਕੀਤੇ ਜਾਣਗੇ।
ਸ੍ਰੀ ਸਿੱਧੂ ਨੇ ਐਲਾਨ ਕੀਤਾ ਕਿ ਮੁਹਾਲੀ ਦੇ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਮੌਜੂਦਾ ਸਮੇਂ ਵਿੱਚ ਚੱਲ ਰਹੇ ਵਿਕਾਸ ਕੰਮਾਂ ਅਤੇ ਅਧੂਰੇ ਪਏ ਕੰਮਾਂ ਨੂੰ ਮਿੱਥੇ ਸਮੇਂ ਵਿੱਚ ਨੇਪਰੇ ਚਾੜ੍ਹਿਆ ਜਾਵੇਗਾ।
ਸਬੰਧੀ ਪੰਜਾਬ ਸਰਕਾਰ ਵੱਲੋਂ ਕਰੋੜਾਂ ਰੁਪਏ ਦੇ ਪ੍ਰੋਜੈਕਟ ਦਿੱਤੇ ਗਏ, ਜਿਨ੍ਹਾਂ ’ਚੋਂ ਵੱਡੀ ਗਿਣਤੀ ਪੂਰੇ ਹੋ ਚੁੱਕੇ ਹਨ ਤੇ ਬਾਕੀ ਸਬੰਧੀ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਬਲਬੀਰ ਸਿੰਘ ਸਿੱਧੂ ਨੇ ਸੈਕਟਰ-70 ਦੀ ਮਾਰਕੀਟ ਵਿਖੇ ਸੈਕਟਰ-70 ਅਤੇ ਸੈਕਟਰ-71 ਦੇ ਮਾਰਕੀਟ ਖੇਤਰ ਅਤੇ ਸੜਕਾਂ ਦੀ ਕਰੀਬ 60 ਲੱਖ ਰੁਪਏ ਦੀ ਲਾਗਤ ਨਾਲ ਕਾਇਆ ਕਲਪ ਕੀਤੇ ਜਾਣ ਦੇ ਕੰਮ ਦੀ ਸ਼ੁਰੂਆਤ ਕਰਵਾਉਂਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸੁੰਦਰੀਕਰਨ ਲਈ ਵਿਸ਼ੇਸ਼ ਉਪਰਾਲੇ ਜਾਰੀ ਹਨ। ਵੱਡੀ ਗਿਣਤੀ ਵਿੱਚ ਸੜਕਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਬਾਕੀ ਕੰਮ ਜੰਗੀ ਪੱਧਰ ’ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਵਿੱਤੀ ਸੰਕਟ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਸਾਰੇ ਚੋਣ ਵਾਅਦੇ ਪੜਾਅਵਾਰ ਪੂਰੇ ਕੀਤੇ ਜਾ ਰਹੇ ਹਨ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਨਗਰ ਨਿਗਮ ਦੇ ਕਮਿਸ਼ਨਰ ਡਾ. ਕਮਲ ਗਰਗ, ਕੌਂਸਲਰ ਕੁਲਜੀਤ ਸਿੰਘ ਬੇਦੀ ਤੇ ਪ੍ਰਮੋਦ ਮਿੱਤਰਾ, ਗੁਰਦੇਵ ਸਿੰਘ ਚੌਹਾਨ, ਚੀਫ਼ ਇੰਜੀਨੀਅਰ ਮੁਕੇਸ਼ ਗਰਗ, ਐਕਸੀਅਨ ਐਨ.ਐਸ. ਦਾਲਮ ਤੇ ਅਵਨੀਤ ਕੌਰ, ਨੀਲਮ ਮਹਿੰਮੀ, ਪਵਨ ਕੁਮਾਰ ਤੇ ਵਰਿੰਦਰ ਕੁਮਾਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…