
ਡੇਰਾਬੱਸੀ ਵਿਧਾਨ ਸਭਾ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ: ਢਿੱਲੋਂ
ਦੀਪਇੰਦਰ ਢਿੱਲੋਂ ਨੇ ਪਿੰਡ ਬੋਹੜਾ ਵਿੱਚ ਸਟਰੀਟ ਲਾਈਟਾ ਦੇ ਕੰਮ ਦੀ ਕੀਤੀ ਰਸਮੀ ਸ਼ੁਰੂਆਤ
ਵਿਕਰਮ ਜੀਤ
ਨਬਜ਼-ਏ-ਪੰਜਾਬ ਬਿਊਰੋ, ਡੇਰਾਬੱਸੀ, 19 ਜੂਨ:
ਡੇਰਾਬੱਸੀ ਵਿਧਾ ਸਭਾ ਹਲਕੇ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਸ਼ਹਿਰਾਂ ਦੀ ਤਰਜ਼ ਕੀਤਾ ਜਾ ਰਿਹਾ ਹੈ। ਪਿੰਡਾਂ ਦੀ ਪੰਚਾਇਤਾਂ ਵਿਕਾਸ ਦੇ ਕੰਮਾਂ ਲਈ ਰੂਪ ਰੇਖਾ ਤਿਆਰ ਕਰਨ, ਗਰਾਂਟ ਦੀ ਕੋਈ ਕਮੀ ਨਹੀ ਆਉਣ ਦਿੱਤੀ ਜਾਵੇਗੀ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਡੇਰਾਬੱਸੀ ਕਾਂਗਰਸ ਪਾਰਟੀ ਦੇ ਇੰਚਰਾਜ਼ ਦੀਪਇੰਦਰ ਢਿੱਲੋਂ ਨੇ ਨਜ਼ਦੀਕੀ ਪਿੰਡ ਬਹੋੜਾ ਵਿੱਚ ਸਟਰੀਟ ਲਾਈਟ ਦੇ ਕੰਮ ਦੀ ਸ਼ੁਰੂਆਤ ਕਰਨ ਉਪਰੰਤ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ।
ਸ੍ਰੀ ਢਿੱਲੋਂ ਨੇ ਕਿਹਾ ਕਿ ਜਿਹੜੇ ਪਿੰਡ ਨਗਰ ਕੌਸਲ ਤਹਿਤ ਨਹੀ ਆਉਂਦੇ ਉਨ੍ਹਾਂ ਪਿੰਡਾਂ ਦਾ ਵਿਕਾਸ ਵੀ ਸ਼ਹਿਰੀ ਤਰਜ਼ ਤੇ ਹੀ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਹਲਕਾ ਡੇਰਾਬੱਸੀ ਦੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਕਿਹਾ ਕਿ ਉਹ ਪਿੰਡ ਦੇ ਵਿਕਾਸ ਕਾਰਜ਼ਾਂ ਲਈ ਰੂਪ ਰੇਖਾ ਤਿਆਰ ਕਰਨ ਗ੍ਰਾਂਟ ਦੀ ਕੋਈ ਕਮੀ ਨਹੀ ਆਉਣ ਦਿੱਤੀ ਜਾਵੇਗੀ। ਸ੍ਰੀ ਢਿੱਲੋਂ ਨੇ ਕਿਹਾ ਕਿ ਸਟਰੀਟ ਲਾਈਟ ਵਰਗੀਆਂ ਮੁੱਢਲੀਆਂ ਸਹੂਲਤਾਂ ਹਰ ਇਕ ਪਿੰਡ ਵਿੱਚ ਹੋਣੀਆਂ ਚਹਿਦੀਆਂ ਹਨ। ਉਨ੍ਹਾਂ ਇਸ ਮੌਕੇ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੋਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਦੌਲਤ ਹਲਕਾ ਡੇਰਾਬੱਸੀ ਵਿੱਚ ਕਦੇ ਵੀ ਵਿਕਾਸ ਦੇ ਕੰਮਾਂ ਲਈ ਫੰਡ ਦੀ ਕਮੀ ਨਹੀ ਆਈ। ਪਿੰਡ ਵਾਸੀਆਂ ਨੇ ਇਸ ਮੌਕੇ ਦੀਪਇੰਦਰ ਢਿੱਲੋਂ ਅਤੇ ਰਣਜੀਤ ਸਿੰਘ ਰੈਡੀ ਦਾ ਧੰਨਵਾਦ ਕੀਤਾ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਰਣਜੀਤ ਸਿੰਘ ਰੈਡੀ, ਪਿੰਡ ਦੇ ਸਰਪੰਚ ਹਰੀ ਸਿੰਘ, ਸਾਬਕਾ ਸਰਪੰਚ ਮਹਿੰਦਰ ਸਿੰਘ, ਪਾਲੀ ਈਸਾਪੁਰ, ਬਲਬੀਰ ਸਿੰਘ, ਮਹਿੰਦਰ ਸੈਣੀ, ਜਸਮੀਤ ਸਿੰਘ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ।