ਮੁਹਾਲੀ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ: ਸਿੱਧੂ

ਪਿੰਡ ਲਾਂਡਰਾਂ ਤੇ ਨਿਊਂ ਲਾਂਡਰਾਂ ਦੇ ਵਿਕਾਸ ਕੰਮਾਂ ਦੇ ਨੀਂਹ ਪੱਥਰ ਰੱਖੇ, ਗਰਾਂਟਾਂ ਦੇ ਚੈੱਕ ਵੰਡੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਦਸੰਬਰ:
ਪੰਜਾਬ ਦੇ ਸਾਬਕਾ ਸਿਹਤ ਮੰਤਰੀ ਤੇ ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਅੱਜ ਪਿੰਡ ਲਾਂਡਰਾਂ ਅਤੇ ਨਿਊਂ ਲਾਂਡਰਾਂ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਅਤੇ ਗਰਾਂਟਾਂ ਦੇ ਚੈੱਕ ਵੰਡੇ। ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਨੇ ਦੱਸਿਆ ਕਿ ਸ੍ਰੀ ਸਿੱਧੂ ਨੇ ਪਿੰਡ ਨਿਊਂ ਲਾਂਡਰਾਂ ਦੇ ਵਿਕਾਸ ਲਈ 14 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਦਿੱਤਾ। ਇਸ ਰਾਸ਼ੀ ’ਚੋਂ 9 ਲੱਖ ਰੁਪਏ ਨਾਲ ਆਂਗਨਵਾੜੀ ਸੈਂਟਰ ਦੀ ਉਸਾਰੀ ਅਤੇ 5 ਲੱਖ ਰੁਪਏ ਦੀ ਲਾਗਤ ਨਾਲ ਗੰਦੇ ਪਾਣੀ ਦਾ ਨਿਕਾਸੀ ਲਈ ਨਾਲਾ ਬਣਾਇਆ ਜਾਵੇਗਾ। ਇੰਜ ਹੀ ਪਿੰਡ ਲਾਂਡਰਾਂ ਵਿੱਚ ਗਲੀਆਂ-ਨਾਲੀਆਂ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ 10 ਲੱਖ ਰੁਪਏ ਦੀ ਗਰਾਂਟ ਦਿੱਤੀ ਗਈ।
ਇਸ ਮੌਕੇ ਬੋਲਦਿਆਂ ਬਲਬੀਰ ਸਿੱਧੂ ਨੇ ਐਲਾਨ ਕੀਤਾ ਕਿ ਮੁਹਾਲੀ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮੌਜੂਦਾ ਸਮੇਂ ਵਿੱਚ ਚੱਲ ਰਹੇ ਵਿਕਾਸ ਕੰਮਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਵੱਖ-ਵੱਖ ਪਿੰਡਾਂ ਨੂੰ ਆਪਸ ਵਿੱਚ ਜੋੜਨ ਲਈ ਨਵੀਆਂ ਲਿੰਕ ਸੜਕਾਂ ਅਤੇ ਪੁਰਾਣੀਆਂ ਨੂੰ 10 ਤੋਂ 18 ਫੁੱਟ ਤੱਕ ਚੌੜਾ ਅਤੇ ਮਜ਼ਬੂਤ ਕਰਦੇ ਬਣਾਇਆ ਜਾ ਰਿਹਾ ਹੈ। ਇਹ ਪ੍ਰਾਜੈਕਟ ਮੁਕੰਮਲ ਹੋਣ ਨਾਲ ਲੋਕਾਂ ਨੂੰ ਆਵਾਜਾਈ ਵਿੱਚ ਸੌਖ ਹੋਵੇਗੀ।

ਇਸ ਤੋਂ ਪਹਿਲਾਂ ਪਿੰਡ ਲਾਂਡਰਾਂ ਅਤੇ ਨਿਊਂ ਲਾਂਡਰਾਂ ਵਿੱਚ ਪਹੁੰਚਣ ’ਤੇ ਪਿੰਡ ਵਾਸੀਆਂ ਨੇ ਸ੍ਰੀ ਸਿੱਧੂ ਦਾ ਸ਼ਾਨਦਾਰ ਸਵਾਗਤ ਕੀਤਾ ਅਤੇ ਵਿਕਾਸ ਕੰਮਾਂ ਲਈ ਗਰਾਂਟਾਂ ਦੇਣ ਬਦਲੇ ਸਿੱਧੂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਲੇਬਰਫੈੱਡ ਦੇ ਵਾਈਸ ਚੇਅਰਮੈਨ ਠੇਕੇਦਾਰ ਮੋਹਨ ਸਿੰਘ ਬਠਲਾਣਾ, ਬਲਾਕ ਸਮਿਤੀ ਦੇ ਵਾਈਸ ਚੇਅਰਮੈਨ ਮਨਜੀਤ ਸਿੰਘ ਤੰਗੋਰੀ, ਹਰਚਰਨ ਸਿੰਘ ਗਿੱਲ ਸਰਪੰਚ ਲਾਂਡਰਾਂ, ਸਤਵੰਤ ਕੌਰ ਮੈਂਬਰ ਬਲਾਕ ਸਮਿਤੀ, ਮਨਦੀਪ ਕੌਰ ਸਰਪੰਚ ਨਿਊਂ ਲਾਂਡਰਾਂ, ਗੁਰਵਿੰਦਰ ਸਿੰਘ ਬੜੀ, ਸੁਖਵੰਤ ਸਿੰਘ ਪੰਚ, ਜਗਤਾਰ ਸਿੰਘ ਪੰਚ, ਨਛੱਤਰ ਕੌਰ ਪੰਚ, ਭੁਪਿੰਦਰ ਸਿੰਘ ਪੰਚ, ਗੁਰਮੀਤ ਸਿੰਘ, ਗੁਰਮੁਖ ਸਿੰਘ ਸਾਬਕਾ ਸਰਪੰਚ, ਰਘਬੀਰ ਸਿੰਘ, ਮੇਵਾ ਸਿੰਘ ਵੀ ਹਾਜ਼ਰ ਸਨ।

Load More Related Articles

Check Also

ਪਾਵਰਕੌਮ ਮੁਲਾਜ਼ਮਾਂ, ਪੈਨਸ਼ਨਰਾਂ ਤੇ ਠੇਕਾ ਮੁਲਾਜ਼ਮਾਂ ਨੇ ਨਿੱਜੀਕਰਨ ਵਿਰੁੱਧ ਸੰਘਰਸ਼ ਦਾ ਵਿਗਲ ਵਜਾਇਆ

ਪਾਵਰਕੌਮ ਮੁਲਾਜ਼ਮਾਂ, ਪੈਨਸ਼ਨਰਾਂ ਤੇ ਠੇਕਾ ਮੁਲਾਜ਼ਮਾਂ ਨੇ ਨਿੱਜੀਕਰਨ ਵਿਰੁੱਧ ਸੰਘਰਸ਼ ਦਾ ਵਿਗਲ ਵਜਾਇਆ ਮੁਹਾਲੀ …