Share on Facebook Share on Twitter Share on Google+ Share on Pinterest Share on Linkedin ਪੰਜਾਬ ਦੀ ਤਰੱਕੀ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ: ਬਲਬੀਰ ਸਿੱਧੂ ਪਿੰਡ ਚੱਪੜਚਿੜੀ ਕਲਾਂ ਤੇ ਚੱਪੜਚਿੜੀ ਖੁਰਦ ਦੇ ਲੋਕਾਂ ਵੱਲੋਂ ਕੈਬਨਿਟ ਮੰਤਰੀ ਸਿੱਧੂ ਦਾ ਸਨਮਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਜੂਨ: ਪੰਜਾਬ ਨੂੰ ਸਿੱਖਰਾਂ ’ਤੇ ਪੁਚਾਉਣ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਸਰਕਾਰ ਵੱਲੋਂ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਿੰਡ ਚੱਪੜਚਿੜੀ ਕਲਾਂ ਦੀ ਧਰਮਸ਼ਾਲਾ ਵਿੱਚ ਪਿੰਡ ਚੱਪੜਚਿੜੀ ਕਲਾਂ ਤੇ ਚੱਪੜਚਿੜੀ ਖੁਰਦ ਦੇ ਲੋਕਾਂ ਵੱਲੋਂ ਸ੍ਰੀ ਸਿੱਧੂ ਦੇ ਸਨਮਾਨ ਲਈ ਕਰਵਾਏ ਸਮਾਗਮ ਦੌਰਾਨ ਕੀਤਾ। ਇਸ ਮੌਕੇ ਸ੍ਰੀ ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਦਾ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਵੀ ਵਾਅਦੇ ਪੰਜਾਬ ਦੇ ਲੋਕਾਂ ਨਾਲ ਕੀਤੇ ਹਨ, ਉਨ੍ਹਾਂ ਨੂੰ ਹਰ ਹਾਲ ਪੂਰਾ ਕੀਤਾ ਜਾਵੇਗਾ ਅਤੇ ਸਰਕਾਰ ਵੱਲੋਂ ਪੜਾਅਵਾਰ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰ ਕੇ ਮਿਸਾਲ ਕਾਇਮ ਕੀਤੀ ਹੈ ਤੇ ਕਰਜ਼ਾ ਰਾਹਤ ਸਕੀਮ ਪੜਾਅਵਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਯੋਗਲਾਭਪਾਤਰੀ ਕਰਜ਼ਾ ਰਾਹਤ ਸਕੀਮ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਟੋਭਿਆਂ ਦੀ ਸਫਾਈ ਸਬੰਧੀ ਕਈ ਮੁਸ਼ਕਲਾਂ ਸ੍ਰੀ ਸਿੱਧੂ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ, ਜਿਨ੍ਹਾਂ ਦੇ ਫੌਰੀ ਹੱਲ ਲਈ ਕੈਬਿਨਟ ਮੰਤਰੀ ਨੇ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਹਦਾਇਤਾਂ ਦਿੱਤੀਆਂ ਤੇ ਉਨ੍ਹਾਂ ਦੀਆਂ ਸਾਰੀਆਂ ਮੁਸ਼ਕਲਾਂ ਦੇ ਹੱਲ ਦਾ ਭਰੋਸਾ ਦਿੱਤਾ। ਪਿੰਡ ਵਾਸੀਆਂ ਵੱਲੋਂ ਸਨਮਾਨ ਕੀਤੇ ਜਾਣ ਸਬੰਧੀ ਉਨ੍ਹਾਂ ਨੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੇ ਸਦਾ ਰਿਣੀ ਰਹਿਣਗੇ। ਦੋਵੇਂ ਪਿੰਡ ਦੇ ਲੋਕਾਂ ਵੱਲੋਂ ਸ੍ਰੀ ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸੋਹਣ ਸਿੰਘ ਸਰਪੰਚ ਚੱਪੜਚਿੜੀ ਕਲਾਂ, ਗੁਰਮੇਲ ਸਿੰਘ ਫੌਜੀ ਚੱਪੜਚਿੜੀ ਖੁਰਦ, ਸੁਰਜੀਤ ਸਿੰਘ, ਅਜੈਬ ਸਿੰਘ, ਜਗਤਾਰ ਸਿੰਘ, ਕੈਪਟਨ ਪਿਆਰਾ ਸਿੰਘ, ਕੁਲਦੀਪ ਸਿੰਘ, ਸੁਰਮੁੱਖ ਸਿੰਘ, ਹਰਚਰਨ ਸਿੰਘ ਗਿੱਲ ਸਾਬਕਾ ਸਰਪੰਚ ਲਾਂਡਰਾਂ, ਕੁਲਵੰਤ ਸਿੰਘ ਸਾਬਕਾ ਸਰਪੰਚ ਬਰਿਆਲੀ, ਜਗਦੀਸ਼ ਸਿੰਘ ਲਾਂਡਰਾਂ, ਮਾ. ਗੁਰਚਰਨ ਸਿੰਘ, ਜੈ ਕਿਸ਼ਨ ਵਰਮਾ ਉਰਫ਼ ਬਿੱਟੂ ਸਮੇਤ ਹੋਰ ਖ਼ਖ਼ਸੀਅਤਾਂ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ