
ਸੈਕਟਰ-76 ਤੋਂ 80 ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ: ਮੇਅਰ ਜੀਤੀ ਸਿੱਧੂ
82 ਲੱਖ ਦੀ ਲਾਗਤ ਨਾਲ ਹੋਣ ਵਾਲੇ ਕੰਮ ਸ਼ੁਰੂ ਕਰਵਾਏ, ਬਰਸਾਤੀ ਪਾਣੀ ਦੀ ਨਿਕਾਸੀ ਦੇ ਅਗਾਊਂ ਪ੍ਰਬੰਧ ਦਾ ਲਿਆ ਜਾਇਜ਼ਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਮਈ:
ਇੱਥੋਂ ਦੇ ਸੈਕਟਰ76 ਤੋਂ 80 ਦੇ ਵਸਨੀਕਾਂ ਨੂੰ ਸਰਬਪੱਖੀ ਵਿਕਾਸ ਹੋਣ ਦੀ ਆਸ ਬੱਝ ਗਈ ਹੈ। ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਇਨ੍ਹਾਂ ਸੈਕਟਰਾਂ ਵਿੱਚ 82 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਕੰਮ ਸ਼ੁਰੂ ਕਰਵਾਏ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਦੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਸੈਕਟਰ-76 ਤੋਂ 80 ਵਿਕਾਸ ਪੱਖੋਂ ਸ਼ੁਰੂ ਤੋਂ ਅਣਗੌਲਿਆ ਜਾਂਦਾ ਰਿਹਾ ਹੈ ਪ੍ਰੰਤੂ ਹੁਣ ਇਸ ਖੇਤਰ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਬਰਸਾਤ ਦੇ ਮੌਸਮ ਦੇ ਦੇਖਦੇ ਹੋਏ ਉਕਤ ਸੈਕਟਰਾਂ ਵਿੱਚ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਰੋਡ ਗਲੀਆਂ ਦੀ ਸਫ਼ਾਈ, ਮੁਰੰਮਤ ਅਤੇ ਲੋੜ ਅਨੁਸਾਰ ਨਵੀਆਂ ਰੋਡ ਗਲੀਆਂ ਬਣਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਉਕਤ ਸਾਰੇ ਸੈਕਟਰਾਂ ਦੇ ਬੁਨਿਆਦੀ ਢਾਂਚੇ ਦਾ ਕੰਮ ਨਗਰ ਨਿਗਮ ਨੇ ਗਮਾਡਾ ਤੋਂ ਆਪਣੇ ਅਧੀਨ ਲਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਉਨ੍ਹਾਂ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਅਤੇ ਉਹ ਆਪਣੀ ਇਸ ਜ਼ਿੰਮੇਵਾਰੀ ਨੂੰ ਸੇਵਾ ਭਾਵਨਾ ਨਾਲ ਨਿਭਾਉਣਗੇ।
ਇਸ ਮੌਕੇ ਸੁੱਚਾ ਸਿੰਘ ਕਲੌੜ, ਕਮਲਜੀਤ ਸਿੰਘ ਬਨੀ, ਹਰਜੀਤ ਸਿੰਘ ਬੈਦਵਾਨ, ਕੁਲਜਿੰਦਰ ਕੌਰ (ਸਾਰੇ ਕੌਂਸਲਰ), ਐਕਸੀਅਨ ਹਰਪ੍ਰੀਤ ਸਿੰਘ, ਵਿਕਟਰ ਨਿਹੋਲਕਾ, ਨਵਜੋਤ ਸਿੰਘ ਬਾਛਲ, ਸੋਸ਼ਲ ਵੈਲਫੇਅਰ ਤੇ ਡਿਵੈਲਪਮੈਂਟ ਕਮੇਟੀ ਦੇ ਪ੍ਰਧਾਨ ਹਰਦਿਆਲ ਸਿੰਘ ਬਡਬਰ, ਸੁਰਿੰਦਰ ਸਿੰਘ, ਸੁਖਦੇਵ ਸਿੰਘ ਦੋਆਬਾ, ਦਿਆਲ ਚੰਦ, ਜਰਨੈਲ ਸਿੰਘ, ਅਮਰਨਾਥ, ਕ੍ਰਿਸ਼ਨ ਲਾਲ, ਕੰਵਰਜੀਤ ਅੌਲਖ, ਕਰਮਜੀਤ ਸਿੰਘ, ਗੁਰਦੀਪ ਸਿੰਘ ਸੁਰੇਸ਼ ਕੁਮਾਰ, ਜਗਦੇਵ ਸਿੰਘ, ਸੇਠੀ ਰਾਮ, ਐਚਐਲ ਭਾਟੀਆ, ਦੁਰਗਾ ਦਾਸ, ਵਿਜੇ ਕੁਮਾਰ ਮੋਗਾ, ਸੁਰਿੰਦਰ ਕੁਮਾਰ, ਕੁਲਦੀਪ ਵਾਲੀਆ, ਅਮਰਜੀਤ ਵਾਲੀਆ, ਉਪਿੰਦਰ ਸਿੰਘ, ਪਰਮਿੰਦਰ ਸਿੰਘ ਤੇ ਹੋਰ ਵਸਨੀਕ ਹਾਜ਼ਰ ਸਨ।