ਮੰਡੀਆਂ ਵਿੱਚ ਝੋਨੇ ਦੀ ਖਰੀਦ ਸਮੇਂ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ: ਡੀਸੀ ਸਪਰਾ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 7 ਅਕਤੂਬਰ:
ਜ਼ਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਕਿਹਾ ਕਿ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਸਮੇਂ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਕਿਉਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਜਿਲੇ ਵਿਚ ਪਹਿਲਾਂ ਹੀ ਪੂਰੇ ਪ੍ਰਬੰਧ ਕੀਤੇ ਜਾ ਚੁੱਕੇ ਸਨ। ਉਹ ਅੱਜ ਅਨਾਜ ਮੰਡੀ ਖਰੜ ਵਿਚ ਝੋਨੇ ਦੀ ਖਰੀਦ ਦਾ ਅਚਨਚੇਤ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲ ਕਰ ਰਹੇ ਸਨ। ਉਨ੍ਹਾਂ ਮੰਡੀ ਵਿਚ ਕੰਢਿਆਂ ਦੀ ਤੋਲਾਈ ਅਤੇ ਝੋਨੇ ਦੀ ਨਮੀ ਵੀ ਚੈਕ ਕਰਵਾਈ ਤਾਂ ਕਿ ਪਤਾ ਲੱਗ ਸਕੇ ਕਿ ਝੋਨੇ ਦੀ ਖਰੀਦ ਦੀ ਤੋਲਾਈ ਠੀਕ ਹੋ ਰਹੀ ਹੈ ਅਤੇ ਨਮੀ ਵਾਲਾ ਝੋਨਾ ਤਾ ਨਹੀਂ ਭਰਿਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਵਲੋਂ ਮੌਕੇ ਤੇ ਹਾਜ਼ਰ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕਾ ਝੋਨਾ ਲੈ ਕੇ ਆਉਣ ਅਤੇ ਆੜ੍ਹਤੀਆਂ ਨੂੰ ਵੀ ਹਦਾਇਤ ਕੀਤੀ ਕਿ ਸਾਫ ਸੁੱਥਰੇ ਝੋਨੇ ਦੀ ਭਰਪਾਈ ਕਰਵਾਉਣ ਤਾਂ ਕਿ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕੋਈ ਮੁਸ਼ਕਿਲ ਨਾ ਆ ਸਕੇ। ਉਨ੍ਹਾਂ ਦੱਸਿਆ ਕਿ ਅਨਾਜ ਮੰਡੀ ਖਰੜ ਵਿਚ ਸਰਕਾਰੀ ਖਰੀਦ ਏਜੰਸੀਆਂ ਪਨਸਪ, ਪਨਗਰੇਨ, ਪੰਜਾਬ ਐਗੋਰੋ ਵਲੋਂ 36560 ਕੁਇੰਟਲ ਕੱਲ ਤੱਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਅੱਜ ਵੀ 9 ਹਜ਼ਾਰ ਕੁਇੰਟਲ ਦੇ ਕਰੀਬ ਝੋਨਾ ਮੰਡੀ ਵਿਚ ਪੁੱਜ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕੱਲ ਤੱਕ ਖਰੀਦ ਕੀਤੀ ਗਈ ਝੋਨੇ ਦੀ ਫਸਲ ਵਿਚੋ 65 ਫੀਸਦੀ ਤੱਕ ਲਿਫਟਿੰਗ ਹੋ ਚੁੱਕੀ ਹੈ।
ਇਸ ਮੌਕੇ ਡੀ.ਐਫ.ਐਸ.ਓ.ਸਿਫਾਲੀ ਚੋਪੜਾ, ਮਾਰਕੀਟ ਕਮੇਟੀ ਖਰੜ ਦੇ ਸਕੱਤਰ ਮਲਕੀਅਤ ਸਿੰਘ, ਨਾਇਬ ਤਹਿਸੀਲਦਾਰ ਖਰੜ ਹਰਿੰਦਰਜੀਤ ਸਿੰਘ,ਪਨਗਰੇਨ ਦੇ ਇੰਸਪੈਕਟਰ ਭਵਨਜੀਤ ਸਿੰਘ, ਪਨਸਪ ਦੇ ਇੰਸਪੈਕਟਰ ਗੁਰਕ੍ਰਿਪਾਲ ਸਿੰਘ, ਪੰਜਾਬ ਐਗਰੋ ਦੇ ਇੰਸਪੈਕਟਰ ਸੁਰਿੰਦਰਪਾਲ, ਬਲਵਿੰਦਰ ਸਿੰਘ ਤੇ ਚਰਨਜੀਤ ਸਿੰਘ ਮੰਡੀ ਸੁਪਰਵਾਈਜ਼ਰ, ਆੜ੍ਹਤੀ ਅਤੇ ਕਿਸਾਨ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…